Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਾਲ ਢਾਬੇ ਤੇ ਚੱਲੇ ਤਾਬੜਤੋੜ ਦਾਤਰ ਤੇ ਗੋ+ਲੀ+ਆਂ, ਦੋ ਨੌਜਵਾਨ ਗੰਭੀਰ ਜਖਮੀ

ਪਾਲ ਢਾਬੇ ਤੇ ਚੱਲੇ ਤਾਬੜਤੋੜ ਦਾਤਰ ਤੇ ਗੋ+ਲੀ+ਆਂ, ਦੋ ਨੌਜਵਾਨ ਗੰਭੀਰ ਜਖਮੀ

ਗੜ੍ਹਦੀਵਾਲਾ 17 (PPT NEWS) 

: ਬੀਤੀ ਐਤਵਾਰ ਰਾਤ 10.50 ਦੇ ਕਰੀਬ ਪਾਲ ਢਾਬਾ ਗੜ੍ਹਦੀਵਾਲਾ ਵਿਖੇ ਕੁਝ ਨੌਜਵਾਨਾਂ ਵਲੋਂ ਤਾਬੜਤੋੜ ਦਾਤਰ ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਦੋ ਨੌਜਵਾਨ ਜਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਿਸ ਨਾਲ ਗੜਦੀਵਾਲਾ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀ ਕੁਝ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 10.50 ਦੇ ਕਰੀਬ ਇੱਕ ਬਿਨਾਂ ਨੰਬਰੀ ਗੱਡੀ ਵਿੱਚ ਸਵਾਰ ਹੋ ਕੇ ਚਾਰ ਦੇ ਕਰੀਬ ਅਣਪਛਾਤੇ ਨੌਜਵਾਨ ਪਾਲ ਢਾਬੇ ਤੇ ਆਏ ਤੇ ਉਨ੍ਹਾਂ ਨੇ ਆਉਂਦਿਆਂ ਹੀ ਖਾਣਾ ਖਾ ਰਹੇ ਇੱਕ ਨੌਜਵਾਨ ਤੇ ਤਾਬੜਤੋੜ ਦਾਤਰ ਤੇ ਦੂਜੇ ਨੌਜਵਾਨ ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਨੌਜਵਾਨ ਦੇ ਦਾਤਰ ਅਤੇ ਦੂਜੇ ਨੌਜਵਾਨ ਦੇ ਇੱਕ ਗੋਲੀ ਖੱਬੀ ਬਾਂਹ ਤੇ ਲੱਗੀ ਤੇ ਦੂਜੀ ਗੋਲੀ ਉਸ ਨੂੰ ਛੂਹ ਕੇ ਲੰਘ ਗਈ। ਜਿਸ ਨਾਲ ਦੋਵੇਂ ਨੌਜਵਾਨ ਬੁਰੀ ਤਰਾਂ ਜਖਮੀ ਹੋ ਗਏ। ਇਸ ਘਟਨਾ ਵਿਚ ਇੱਕ ਹੋਰ ਨੌਜਵਾਨ ਜਖਮੀ ਹੋਇਆ ਹੈ। ਗੋਲੀ ਲੱਗਣ ਨਾਲ ਗੰਭੀਰ ਜਖਮੀ ਹੋਏ ਨੌਜਵਾਨ ਦੀ ਪਛਾਣ ਸਾਹਿਲ ਵਜੋਂ ਦੱਸੀ ਜਾ ਰਹੀ ਹੈ। ਜੋ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜੇਰੇ ਇਲਾਜ ਹੈ। ਇਸ ਸਾਰੀ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀ ਚੱਲ ਸਕਿਆ ਹੈ। ਗੜ੍ਹਦੀਵਾਲਾ ਪੁਲਿਸ ਘਟਨਾ ਦੀ ਜਾਂਚ ਵਿੱਚ ਜੁੱਟ ਗਈ ਹੈ ਅਤੇ ਉਨ੍ਹਾਂ ਵਲੋਂ ਸੀਸੀਟੀਵੀ ਫੁਟੇਜ ਵੀ ਖ਼ੰਗਾਲੇ ਜਾ ਰਹੇ ਹਨ।

ਫੋਟੋ : ਮੌਕੇ ਦੀਆਂ ਸੀਸੀਟੀਵੀ ਫੁਟੇਜ, ਗੋਲੀ ਲੱਗਣ ਨਾਲ ਜਖਮੀ ਹੋਇਆ ਨੌਜਵਾਨ ਜੇਰੇ ਇਲਾਜ ਦੀ ਤਸਵੀਰ।