Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪੰਚਾਇਤੀ ਚੋਣਾਂ- ਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ

ਪੰਚਾਇਤੀ ਚੋਣਾਂ- ਐਨ.ਓ.ਸੀ/ ਐਨ.ਡੀ.ਸੀ. ਨਾ ਮਿਲਣ ‘ਤੇ ਹਲਫਨਾਮੇ ਦੇ ਨਾਲ ਦਾਖ਼ਲ ਕੀਤੇ ਜਾ ਸਕਦੇ ਨੇ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ, 30 ਸਤੰਬਰ (ਬਿਊਰੋ ) 
ਆਰ.ਓ. ਵੱਲੋਂ ਰਿਪੋਰਟ ਦੇਣ ਲਈ ਸਬੰਧਤ ਅਥਾਰਟੀ ਨੂੰ ਭੇਜੇ ਜਾਣਗੇ ਨਾਮਜ਼ਦਗੀ ਕਾਗਜ਼
ਸਬੰਧਤ ਅਥਾਰਟੀ 24 ਘੰਟਿਆਂ ਦੇ ਵਿੱਚ-ਵਿੱਚ ਦੇਵੇਗੀ ਰਿਪੋਰਟ 
: ਪੰਚਾਇਤੀ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਨੂੰ ਲੈ ਕੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਪੱਤਰ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਸਬੰਧੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਉਮੀਦਵਾਰ ਨੂੰ ਆਪਣੇ ਵੱਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜ਼ਦਗੀ ਪੱਤਰ ਦੇ ਨਾਲ ਲਾਉਣ ਲਈ ਕਿਸੇ ਵੀ ਕਿਸਮ ਦੇ ਟੈਕਸ ਦੇ ਏਰੀਅਰ ਦੇ ਬਕਾਏ ਜਾਂ ਕਿਸੇ ਵੀ ਕਿਸਮ ਦੇ ਹੋਰ ਬਕਾਏ ਬਾਬਤ ਨੋ ਡੀਊ ਸਰਟੀਫਿਕੇਟ (ਐਨ.ਡੀ.ਸੀ.) ਸਬੰਧਤ ਅਥਾਰਟੀ ਵੱਲੋਂ ਜਾਰੀ ਨਹੀਂ ਹੁੰਦਾ ਜਾਂ ਕਿਸੇ ਵੀ ਅਥਾਰਟੀ ਦੀ ਕਿਸੇ ਵੀ ਕਿਸਮ ਦੀ ਜਾਇਦਾਦ ਉੱਤੇ ਕਬਜ਼ੇ ਸਬੰਧੀ ਨੋ ਅਬਜੈਕਸ਼ਨ ਸਰਟੀਫਿਕੇਟ (ਐਨ.ਓ.ਸੀ) ਜਾਰੀ ਨਹੀਂ ਹੁੰਦਾ ਤਾਂ ਸਬੰਧਤ ਉਮੀਦਵਾਰ ਆਪਣੇ ਵੱਲੋਂ ਇੱਕ ਹਲਫਨਾਮਾ ਨਾਮਜ਼ਦਗੀ ਪੱਤਰ ਦੇ ਨਾਲ ਲਾ ਕੇ ਕਾਗਜ਼ ਦਾਖਲ ਕਰ ਸਕਦਾ ਹੈ।
ਉਮੀਦਵਾਰ ਇਹ ਹਲਫਨਾਮਾ ਦੇਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਬਾਬਤ
ਉਸ ਦੇ ਵੱਲ ਕਿਸੇ ਵੀ ਕਿਸਮ ਦੇ ਟੈਕਸਾਂ ਦੇ ਏਰੀਅਰ ਦਾ ਬਕਾਇਆ ਜਾਂ ਕੋਈ ਹੋਰ ਬਕਾਇਆ ਨਹੀਂ ਖੜ੍ਹਾ ਹੈ। ਨਾ ਹੀ ਕਿਸੇ ਅਥਾਰਟੀ ਦੀ ਜਾਇਦਾਦ ਉੱਤੇ ਉਸ ਵੱਲੋਂ ਕੋਈ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਲਫਨਾਮਾ ਕਾਰਜਕਾਰੀ ਮੈਜਿਸਟਰੇਟ/ ਉਥ ਕਮਿਸ਼ਨਰ/ ਨੋਟਰੀ ਤੋਂ ਤਸਦੀਕਸ਼ੁਦਾ ਹੋਣਾ ਜ਼ਰੂਰੀ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰ (ਆਰ.ਓ.) ਵੱਲੋਂ ਅਜਿਹੇ ਨਾਮਜ਼ਦਗੀ ਪੱਤਰ ਸਬੰਧਤ ਅਥਾਰਟੀਆਂ ਨੂੰ 24 ਘੰਟਿਆਂ ਦੇ ਵਿੱਚ-ਵਿੱਚ ਰਿਪੋਰਟ ਦੇਣ ਦੀ ਹਦਾਇਤ ਦੇ ਨਾਲ ਭੇਜੇ ਜਾਣਗੇ। ਜੇਕਰ 24 ਘੰਟਿਆਂ ਦੇ ਵਿੱਚ-ਵਿੱਚ ਸਬੰਧਤ ਅਥਾਰਟੀ ਵੱਲੋਂ ਰਿਪੋਰਟ ਨਹੀਂ ਦਿੱਤੀ ਜਾਂਦੀ ਤਾਂ ਇਹ ਮੰਨ ਲਿਆ ਜਾਵੇਗਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਸਬੰਧੀ ਉਮੀਦਵਾਰ ਕਿਸੇ ਵੀ ਕਿਸਮ ਦਾ ਡਿਫਾਲਟਰ ਨਹੀਂ ਹੈ ਅਤੇ ਨਾ ਹੀ ਉਸ ਨੇ ਅਣ ਅਧਿਕਾਰਤ ਤੌਰ ‘ਤੇ ਕੋਈ ਕਬਜ਼ਾ ਕੀਤਾ ਹੋਇਆ ਹੈ।
 ਉਨ੍ਹਾਂ ਦੱਸਿਆ ਕਿ ਸਮੂਹ ਅਧਿਕਾਰੀਆਂ ਨੂੰ ਇਹਨਾਂ ਹਦਾਇਤਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਕਹਿ ਦਿੱਤਾ ਗਿਆ ਹੈ।