Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੰਚਾਇਤੀ ਚੋਣ ਲੜਨ ਦੇ ਸੰਭਾਵਿਤ ਉਮੀਦਵਾਰਾਂ ਦੀਆਂ ਬੀ.ਡੀ.ਪੀ.ਓ.ਦਫਤਰ ‘ਚ ਲੱਗੀਆਂ ਰੋਣਕਾਂ

ਪੰਚਾਇਤੀ ਚੋਣ ਲੜਨ ਦੇ ਸੰਭਾਵਿਤ ਉਮੀਦਵਾਰਾਂ ਦੀਆਂ ਬੀ.ਡੀ.ਪੀ.ਓ.ਦਫਤਰ ‘ਚ ਲੱਗੀਆਂ ਰੋਣਕਾਂ

ਫਗਵਾੜਾ 30 ਸਤੰਬਰ ( ਲਾਲੀ )

ਵੋਟ ਦੇ ਅਧਿਕਾਰ ਦੀ ਵਰਤੋਂ ਜਰੂਰ ਕਰਨ ਵੋਟਰ – ਰਾਮਪਾਲ ਰਾਣਾ

: ਗ੍ਰਾਮ ਪੰਚਾਇਤਾਂ ਦੇ ਗਠਨ ਲਈ 15 ਅਕਟੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਸਬੰਧ ਵਿਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਵਾਲੇ ਸੰਭਾਵਿਤ ਉੱਮੀਦਵਾਰਾਂ ਵਲੋਂ ਅੱਜ ਵੱਡੀ ਗਿਣਤੀ ‘ਚ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਫਗਵਾੜਾ ਵਿਖੇ ਪੁੱਜ ਕੇ ਦਸਤਾਵੇਜੀ ਕਾਰਵਾਈ ਸ਼ੁਰੂ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਬੀ.ਡੀ.ਪੀ.ਓ. ਰਾਮ ਪਾਲ ਰਾਣਾ ਨੇ ਦੱਸਿਆ ਕਿ ਨਾਮਜਦਗੀ ਪੱਤਰ ਭਰਨ ਦੀ ਸ਼ੁਰੂਆਤ 27 ਸਤੰਬਰ ਤੋਂ ਹੋ ਚੁੱਕੀ ਹੈ ਜੋ ਕਿ 4 ਅਕਟੂਬਰ ਤਕ ਜਾਰੀ ਰਹੇਗੀ। 5 ਅਕਟੂਬਰ ਨੂੰ ਨਾਮਜੱਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮ ਵਾਪਸ ਲੈਣ ਦੀ ਆਖਰੀ ਤਾਰੀਖ 7 ਅਕਟੂਬਰ ਹੈ। ਜਿਸ ਤੋਂ ਬਾਅਦ 15 ਅਕਟੂਬਰ ਦਿਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪਾਉਣ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਹਨਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਹੀ ਸ਼ਾਮ ਨੂੰ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਹਨਾਂ ਸਮੂਹ ਪਿੰਡਾਂ ਦੇ ਵਸਨੀਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੂਰਣ ਢੰਗ ਦੇ ਨਾਲ ਨੇਪਰੇ ਚਾੜ੍ਹਨ ਵਿਚ ਸਹਿਯੋਗ ਦਿੱਤਾ ਜਾਵੇ। ਇਸ ਦੌਰਾਨ ਉਹਨਾਂ ਸਮੂਹ ਵੋਟਰਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਜਰੂਰ ਕਰਨ ਕਿਉਂਕਿ ਵੋਟਾਂ ਵਾਲਾ ਦਿਨ ਲੋਕਤੰਤਰ ਦੇ ਜਸ਼ਨ ਦਾ ਦਿਨ ਹੁੰਦਾ ਹੈ। ਬੀ.ਡੀ.ਪੀ.ਓ. ਰਾਣਾ ਨੇ ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਪੱਤਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਉੱਮੀਦਵਾਰ ਨੂੰ ਆਪਣੇ ਵਲੋਂ ਕੀਤੀਆਂ ਕੋਸ਼ਿਸ਼ਾਂ ਦੇ ਬਾਵਜੂਦ ਨਾਮਜੱਦਗੀ ਪੱਤਰ ਦੇ ਨਾਲ ਲਗਾਉਣ ਲਈ ਕਿਸੇ ਵੀ ਕਿਸਮ ਦੇ ਟੈਕਸ ਦੇ ਏਰੀਅਰ ਦੇ ਬਕਾਏ ਜਾਂ ਹੋਰ ਬਕਾਏ ਬਾਬਤ ਐਨ.ਓ.ਸੀ. ਲੈਣ ਵਿਚ ਦਿੱਕਤ ਪੇਸ਼ ਆ ਰਹੀ ਹੋਵੇ ਤਾਂ ਸੰਭਾਵਿਤ ਉੱਮੀਦਵਾਰ ਨਾਮਜੱਦਗੀ ਪੱਤਰ ਦੇ ਨਾਲ ਇਕ ਹਲਫੀਆ ਬਿਆਨ ਲਗਾ ਕੇ ਪੇਪਰ ਦਾਖਲ ਕਰ ਸਕਦਾ ਹੈ। ਇਸ ਦੌਰਾਨ ਦਫਤਰ ਦੇ ਸਮੂਹ ਸਟਾਫ ਵਲੋਂ ਦਸਤਾਵੇਜੀ ਕਾਰਵਾਈ ਨੇਪਰੇ ਚਾੜ੍ਹਨ ਵਿਚ ਪੂਰਾ ਸਹਿਯੋਗ ਦਿੱਤਾ ਗਿਆ।

ਕੈਪਸ਼ਨ- ਫਗਵਾੜਾ ਦੇ ਬੀ.ਡੀ.ਪੀ.ਓ. ਦਫਤਰ ਵਿਖੇ ਜਾਣਕਾਰੀ ਦਿੰਦੇ ਹੋਏ ਬੀ.ਡੀ.ਪੀ.ਓ. ਰਾਮਪਾਲ ਰਾਣਾ ਅਤੇ ਸੰਭਾਵਿਤ ਉੱਮੀਦਵਾਰਾਂ ਦੀ ਦਸਤਾਵੇਜੀ ਕਾਰਵਾਈ ਪੂਰੀ ਕਰਦੇ ਹੋਏ ਸਟਾਫ।