Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing *ਪੰਚਾਇਤ ਚੋਣਾਂ-2024.. ਫਗਵਾੜਾ ਪ੍ਰਸ਼ਾਸਨ ਨੇ ਪੰਚਾਇਤੀ ਚੋਣਾਂ ਲਈ ਬਲਾਕ ਫਗਵਾੜਾ ‘ਚ ਕੀਤੇ ਪੁਖ਼ਤਾ ਪ੍ਰਬੰਧ

*ਪੰਚਾਇਤ ਚੋਣਾਂ-2024.. ਫਗਵਾੜਾ ਪ੍ਰਸ਼ਾਸਨ ਨੇ ਪੰਚਾਇਤੀ ਚੋਣਾਂ ਲਈ ਬਲਾਕ ਫਗਵਾੜਾ ‘ਚ ਕੀਤੇ ਪੁਖ਼ਤਾ ਪ੍ਰਬੰਧ

ਫਗਵਾੜਾ 14 ਅਕਤੂਬਰ (ਲਾਲੀ)

* ਬੂਥਾਂ ਲਈ ਰਵਾਨਾ ਹੋਈਆਂ ਪੋਲਿੰਗ ਟੀਮਾਂ

: ਪੰਜਾਬ ਭਰ ਵਿਚ ਮੰਗਲਵਾਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਅੱਜ ਐਸ.ਡੀ.ਐਮ. ਕਮ ਚੋਣ ਅਫਸਰ ਜਸ਼ਨਜੀਤ ਸਿੰਘ ਨੇ ਵੋਟਰਾਂ ਨੂੰ ਆਪਣੇ ਜ਼ਮਹੂਰੀ ਹੱਕ ਦੀ ਵੱਧ ਚੜ੍ਹ ਕੇ ਵਰਤੋਂ ਕਰਨ ਦਾ ਸੱਦਾ ਦਿੱਤਾ ਅਤੇ ਦੱਸਿਆ ਕਿ ਪੰਚਾਇਤ ਚੋਣਾਂ ਲਈ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਨੇ ਦੱਸਿਆ ਕਿ ਪੋਲਿੰਗ ਸਟਾਫ਼, ਸੁਰੱਖਿਆ ਆਦਿ ਦੇ ਢੁਕਵੇਂ ਪ੍ਰਬੰਧ ਮੁਕੱਮਲ ਕਰ ਲਏ ਗਏ ਹਨ ਤਾਂ ਜੋ ਪੂਰੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ। ਐਸ.ਡੀ.ਐਮ. ਵਲੋਂ ਅੱਜ ਫਗਵਾੜਾ ਬਲਾਕ ਦੇ ਪੇਂਡੂ ਇਲਾਕਿਆਂ ‘ਚ ਵੱਖ-ਵੱਖ ਪੋਲਿੰਗ ਕੇਂਦਰਾਂ ਦਾ ਦੌਰਾ ਵੀ ਕੀਤਾ ਗਿਆ ਅਤੇ ਪੋਲਿੰਗ ਪਾਰਟੀਆਂ ਨੂੰ ਰਵਾਨਾ ਕਰਨ ਦੇ ਕੰਮ ਦਾ ਜਾਇਜ਼ਾ ਲਿਆ। ਐਸ.ਡੀ.ਐਮ. ਨੇ ਪੰਚਾਇਤੀ ਰਾਜ ਨੂੰ ਲੋਕਤੰਤਰ ਦਾ ਮੁੱਢ ਦੱਸਦਿਆਂ ਕਿਹਾ ਕਿ ਲੋਕ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਬਿਨ੍ਹਾਂ ਕਿਸੇ ਲਾਲਚ, ਡਰ-ਭੈਅ ਤੋਂ ਕਰਨ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਜਿਸ ਉਪਰੰਤ ਮੌਕੇ ਤੇ ਹੀ ਗਿਣਤੀ ਕਰਕੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣੀ ਸ਼ਨਾਖਤ ਲਈ ਵੋਟਰ ਸ਼ਨਾਖ਼ਤੀ ਕਾਰਡ ਮੌਜੂਦ ਨਹੀਂ ਹੈ ਤਾਂ ਉਹ ਹੋਰ ਕਿਸੇ ਵੀ ਡਾਕੂਮੈਂਟ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁੱਕ, ਮਨਰੇਗਾ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇਨਸ਼ੋਰੈਂਸ ਕਾਰਡ ਅਤੇ ਸਮਾਰਟ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦਾ ਹੈ।ਉਹਨਾਂ ਕਿਹਾ ਕਿ ਬਲਾਕ ਫਗਵਾੜਾ ਵਿੱਚ ਸਰਪੰਚੀ ਲਈ 183 ਅਤੇ ਤੇ ਪੰਚੀ ਲਈ 629 ਉਮੀਦਵਾਰ ਮੈਦਾਨ ਵਿੱਚ ਹਨ l ਇਸ ਦੌਰਾਨ ਐਸ. ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਪੁਲਿਸ ਵਲੋਂ ਪੰਚਾਇਤ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਲੋੜੀਂਦੇ ਇੰਤਜ਼ਾਮ ਕਰ ਲਏ ਗਏ ਹਨ। ਉਹਨਾਂ ਕਿਹਾ ਕਿ ਸਮਾਜ ਵਿਰੋਧੀ ਕੋਈ ਵੀ ਗਤੀਵਿਧੀ ਜਾਂ ਸ਼ਾਂਤੀ ਭੰਗ ਕਰਨ ਦੀ ਕੋਈ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਤਹਿਸੀਲਦਾਰ ਬਲਜਿੰਦਰ, ਨਾਇਬ ਤਹਿਸੀਲਦਾਰ ਮਨਦੀਪ ਸਿੰਘ, ਬੀ.ਡੀ.ਪੀ.ਓ. ਰਾਮਪਾਲ ਰਾਣਾ, ਪੰਚਾਇਤ ਅਫਸਰ ਜਗਜੀਤ ਸਿੰਘ ਪਰਮਾਰ ਆਦਿ ਹਾਜਰ ਸਨ।