Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਹੁਸ਼ਿਆਰਪੁਰ ਦੇ ਪੈਰਾ ਤੈਰਾਕ ਕਪਿਲ ਦੇਵ ਨੇ ਨੈਸ਼ਨਲ ਚੈਂਪੀਅਨਸ਼ਿਪ ‘ਚ ਜਿੱਤੇ ਦੋ ਚਾਂਦੀ ਦੇ ਤਗਮੇ

ਹੁਸ਼ਿਆਰਪੁਰ ਦੇ ਪੈਰਾ ਤੈਰਾਕ ਕਪਿਲ ਦੇਵ ਨੇ ਨੈਸ਼ਨਲ ਚੈਂਪੀਅਨਸ਼ਿਪ ‘ਚ ਜਿੱਤੇ ਦੋ ਚਾਂਦੀ ਦੇ ਤਗਮੇ

ਹੁਸ਼ਿਆਰਪੁਰ, 21 ਨਵੰਬਰ  ਪ੍ਰਾਈਮ ਪੰਜਾਬ ਟਾਈਮਜ਼) 

: ਹੁਸ਼ਿਆਰਪੁਰ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸਦੇ ਪ੍ਰਤਿਭਾਸ਼ਾਲੀ ਪੈਰਾ ਤੈਰਾਕ ਕਪਿਲ ਦੇਵ ਨੇ ਰਾਸ਼ਟਰੀ ਪੱਧਰ ‘ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। 15 ਤੋਂ 18 ਨਵੰਬਰ 2025 ਤੱਕ ਕਰਵਾਈ ਗਈ 25ਵੀਂ  ਪੈਰਾ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਕਪਿਲ ਦੇਵ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 50 ਮੀਟਰ ਬ੍ਰੈਸਟਸਟ੍ਰੋਕ ਅਤੇ 100 ਮੀਟਰ ਬ੍ਰੈਸਟਸਟ੍ਰੋਕ ਮੁਕਾਬਲਿਆਂ ਵਿੱਚ ਚਾਂਦੀ ਦੇ ਤਗਮੇ ਹਾਸਲ ਕੀਤੇ।

ਕਪਿਲ ਦੇਵ ਨੇ ਆਪਣੀ ਮਿਹਨਤ, ਲਗਨ ਅਤੇ ਅਨੁਸ਼ਾਸਨ ਰਾਹੀਂ ਇਹ ਉਪਲਬਧੀ ਹਾਸਲ ਕੀਤੀ। ਉਹ ਹੁਸ਼ਿਆਰਪੁਰ ਦੇ ਸਰਵਿਸਿਜ਼ ਕਲੱਬ ਵਿਖੇ ਕੋਚ ਨਿਤੀਸ਼ ਠਾਕੁਰ ਦੀ ਅਗਵਾਈ ਵਿੱਚ ਸਿਖਲਾਈ ਪ੍ਰਾਪਤ ਕਰ ਰਹੇ ਹਨ। ਇਹ ਮੌਕਾ ਇਸ ਲਈ ਵੀ ਖਾਸ ਹੈ, ਕਿਉਂਕਿ ਪਹਿਲੀ ਵਾਰ ਹੁਸ਼ਿਆਰਪੁਰ ਦੇ ਕਿਸੇ ਪੈਰਾ-ਤੈਰਾਕ ਨੇ ਰਾਸ਼ਟਰੀ ਚੈਂਪੀਅਨਸ਼ਿਪ ਵਿੱਚ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ।
ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਕਪਿਲ ਦੇਵ ਅਤੇ ਉਨ੍ਹਾਂ ਦੇ ਕੋਚ ਨਿਤੀਸ਼ ਠਾਕੁਰ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ। ਉਨ੍ਹਾਂ ਭਰੋਸਾ ਦਿੱਤਾ ਕਿ ਖੇਡ ਵਿਭਾਗ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ ਤਾਂ ਜੋ ਉਹ ਭਵਿੱਖ ਵਿਚ ਹੋਰ ਵੀ ਉੱਚਾਈਆਂ ‘ਤੇ ਪਹੁੰਚ ਸਕਣ।
ਉਨ੍ਹਾਂ ਕਿਹਾ ਕਿ ਕਪਿਲ ਦੇਵ ਦਾ ਇਹ ਪ੍ਰਦਰਸ਼ਨ ਸਾਰੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹੈ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਏਸ਼ੀਅਨ ਪੈਰਾ ਖੇਡਾਂ ਦੀ ਤਿਆਰੀ ਲਈ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਹੈ।