Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਪਰਮਾਨੰਦ ਭਾਟੀਆ ਸਾਥੀਆਂ ਸਮੇਤ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਸੰਯੁਕਤ ‘ਚ ਸ਼ਾਮਿਲ*

*ਪਰਮਾਨੰਦ ਭਾਟੀਆ ਸਾਥੀਆਂ ਸਮੇਤ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਸੰਯੁਕਤ ‘ਚ ਸ਼ਾਮਿਲ*

*ਲੋਕ ਕਾਂਗਰਸ ਤੋਂ ਤੰਗ, ਕਰਨਗੇ ਤਖ਼ਤਾ ਪਲਟ – ਮਨਜੀਤ ਦਸੂਹਾ*

ਗੜ੍ਹਦੀਵਾਲਾ 17 ਜਨਵਰੀ (ਚੌਧਰੀ) : ਹਲਕਾ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਦਸੂਹਾ ਨੇ ਆਖਿਆ ਕਿ ਹਲਕਾ ਟਾਂਡਾ ਦੇ ਲੋਕ ਕਾਂਗਰਸ ਤੋਂ ਪੂਰੀ ਤਰ੍ਹਾਂ ਤੰਗ ਹਨ ਜੋ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਤਖ਼ਤਾ ਪਲਟ ਕਰਨਗੇ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਕਾਬਜ਼ ਕਰਨਗੇ, ਮਨਜੀਤ ਦਸੂਹਾ ਨੇ ਇਸ ਗੱਲ ਦਾ ਪ੍ਰਗਟਾਵਾ ਪਿੰਡ ਗੁੱਜਰ ਬਸੋਆ ਦੇ ਕਾਂਗਰਸ ਛੱਡ ਕੇ ਆਏ ਬਲਾਕ ਚੇਅਰਮੈਨ ਪਰਮਾਨੰਦ ਭਾਟੀਆ ਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਮੌਕੇ ਕੀਤਾ। ਉਹਨਾਂ ਆਖਿਆ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਨੂੰ ਅਲਵਿਦਾ ਆਖ ਕੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਜਿਸ ਦਾ ਕਾਰਨ ਇਹ ਹੈ ਕਿ ਇਹਨਾਂ ਰਵਾਇਤੀ ਪਾਰਟੀਆਂ ਵਿੱਚ ਵਰਕਰਾਂ ਦੀ ਕੋਈ ਕਮੀਂ ਨਹੀਂ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਵਿੱਚ ਹਰੇਕ ਵਰਕਰ ਨੂੰ ਸਤਿਕਾਰ ਦਿੱਤਾ ਜਾਂਦਾ ਹੈ। ਦਸੂਹਾ ਨੇ ਕਿਹਾ ਕਿ ਹੁਣ ਲੋਕ ਸਿਆਣੇ ਹੋ ਚੁੱਕੇ ਹਨ ਅਤੇ ਇਹਨਾਂ ਆਗੂਆਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ। ਇਸ ਮੌਕੇ ਸਰਦਾਰ ਮਨਜੀਤ ਸਿੰਘ ਦਸੂਹਾ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਬਲਾਕ ਚੇਅਰਮੈਨ ਪਰਮਾਨੰਦ ਭਾਟੀਆ, ਸੰਦੀਪ ਸਿੰਘ, ਜਗਦੀਪ ਸਿੰਘ, ਓਂਕਾਰ ਸਿੰਘ, ਰਾਮ ਸਰੂਪ , ਸੋਢੀ, ਤਿਲਕ ਰਾਜ, ਸਰਵਣ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਤਰਜਿੰਦਰ ਸਿੰਘ ਦਾ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਤੇ ਪਾਰਟੀ ਵਿੱਚ ਪੂਰਾ ਸਤਿਕਾਰ ਮਿਲਣ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਦਸੂਹਾ ਨਾਲ ਹੋਰ ਵੀ ਪਾਰਟੀ ਆਗੂ ਹਾਜ਼ਰ ਸਨ।