Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਪਰਮਿੰਦਰ ਢੀਂਡਸਾ ਨੇ ਕੀਤਾ ਹਲਕਾ ਉੜਮੁੜ ਟਾਂਡਾ ਵਿਖੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ…..

ਪਰਮਿੰਦਰ ਢੀਂਡਸਾ ਨੇ ਕੀਤਾ ਹਲਕਾ ਉੜਮੁੜ ਟਾਂਡਾ ਵਿਖੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ…..

ਟਾਂਡਾ / ਗੜ੍ਹਦੀਵਾਲਾ (ਚੌਧਰੀ) 

ਪਰਮਿੰਦਰ ਢੀਂਡਸਾ ਨੇ ਕੀਤਾ ਹਲਕਾ ਉੜਮੁੜ ਟਾਂਡਾ ਵਿਖੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਦਫ਼ਤਰ ਦਾ ਉਦਘਾਟਨ

3 ਸਤੰਬਰ : ਸ੍ਰੋਮਣੀ ਅਕਾਲੀ ਦਲ ਸੰਯੁਕਤ ਹਲਕਾ ਉੜਮੁੜ ਟਾਂਡਾ ਦੇ ਇੰਚਾਰਜ ਤੇ ਉੱਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ ਵੱਲੋ ਹਲਕੇ ਦੇ ਲੋਕਾ ਨੂੰ ਆਪਣੀ ਵੱਲੋ ਚਲਾਈਆ ਲੋਕ ਭਲਾਈ ਦੀਆ ਸਕੀਮਾ ਪ੍ਰਦਾਨ ਕਰਨ ਦੇ ਮੰਤਵ ਨਾਲ ਤੇ ਹਲਕੇ ਦੇ ਲੋਕਾ ਦੀਆ ਸਮੱਸਿਆਵਾ ਸੁਣਨ ਲਈ ਟਾਂਡਾ ਵਿਖੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਤੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਯੂਥ ਵਿੰਗ ਦੇ ਸਰਪ੍ਰਸਤ ਪਰਮਿੰਦਰ ਸਿੰਘ ਢੀਂਡਸਾ ਨੇ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਕਰਦਿਆ ਕਿਹਾ ਕਿ ਜਿਸ ਲਗਨ ਤੇ ਹਿੰਮਤ ਨਾਲ ਮਨਜੀਤ ਸਿੰਘ ਦਸੂਹਾ ਹਲਕੇ ਦੇ ਲੋੜਵੰਦ ਗਰੀਬ ਪਰਿਵਾਰਾ ਦੀ ਮਦਦ ਕਰਨ ਅੱਗੇ ਹੋ ਕੇ ਯੋਗਦਾਨ ਪਾ ਰਹੇ ਹਨ। ਉਹ ਆਪਣੇ ਆਪ ਵਿੱਚ ਮਿਸਾਲ ਹਨ। ਕਿਉਕਿ ਪੰਜਾਬ ਸਰਕਾਰ ਦੀ ਸਗਨ ਸਕੀਮ ਕਾਗਜਾ ਤੱਕ ਸਿਮਟ ਕੇ ਰਹਿ ਗਈ ਹੈ। ਤੇ ਮਨਜੀਤ ਸਿੰਘ ਦਸੂਹਾ ਵੱਲੋ ਚਲਾਈ ਸਗਨ ਸਕੀਮ ਹਲਕੇ ਦੇ ਲੋੜਵੰਦ ਪਰਿਵਾਰਾ ਲਈ ਵਰਦਾਨ ਸਾਬਿਤ ਹੋ ਰਹੀ। ਉਹਨਾ ਕਿਹਾ ਕਿ ਜਿਸ ਤਰਾ ਮਨਜੀਤ ਦਸੂਹਾ ਹਲਕੇ ਦੇ ਲੋਕਾ ਦੀ ਨਿਸ਼ਕਾਮ ਸੇਵਾ ਕਰ ਰਹੇ ਹਨ। ਉਸ ਤੋ ਸਪੱਸ਼ਟ ਸੰਕੇਤ ਹਨ ਕਿ 2027 ਵਿੱਚ ਕੋਈ ਵੀ ਤਾਕਤ ਮਨਜੀਤ ਦਸੂਹਾ ਨੂੰ ਹਲਕੇ ਦੀ ਸੇਵਾ ਕਰਨ ਤੋ ਰੋਕ ਨਹੀ ਸਕੇਗੀ। ਉਹਨਾ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੀ ਸਮੁੱਚੀ ਟੀਮ ਮਨਜੀਤ ਦਸੂਹਾ ਨਾਲ ਚਟਾਨ ਵਾਗ ਖੜੀ ਹੈ। ਇਸ ਮੌਕੇ ਮਨਜੀਤ ਸਿੰਘ ਦਸੂਹਾ ਨੇ ਪਰਮਿੰਦਰ ਸਿੰਘ ਢੀਂਡਸਾ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆ ਵਿਸਵਾਸ਼ ਦਿਵਾਇਆ ਕਿ ਉਹ ਹਲਕੇ ਦੇ ਲੋਕਾ ਦੀ ਆਵਾਜ ਬਣ ਕੇ ਕੰਮ ਕਰਨਗੇ। ਤੇ ਰੋਜਾਨਾ ਦਫ਼ਤਰ ਵਿਖੇ ਹਲਕੇ ਦੇ ਲੋਕਾ ਦੀਆ ਸਮੱਸਿਆਵਾ ਸੁਣਨਗੇ। ਤੇ ਉਨਾ ਦੇ ਹੱਲ ਲਈ ਪੂਰੀ ਵਾਹ ਲਾਉਣਗੇ। ਤੇ ਹਲਕੇ ਦੇ ਕਿਸੇ ਵੀ ਪਰਿਵਾਰ ਨਾਲ ਧੱਕਾ ਬਰਦਾਸ਼ਤ ਨਹੀ ਕਰਨਗੇ। ਜੋ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾ ਨੂੰ ਗਰੰਟੀਆ ਦਿੱਤੀਆ ਹਨ। ਉਹਨਾ ਨੂੰ ਪੂਰਾ ਕਰਨ ਨਹੀ ਤਾ ਹਲਕੇ ਦੇ ਲੋਕਾ ਨੂੰ ਨਾਲ ਲੈ ਕੇ ਸਰਕਾਰ ਖਿਲਾਫ ਮੁਜ਼ਾਹਰੇ ਕੀਤੇ ਜਾਣਗੇ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਤੇ ਸਮੁੱਚੀ ਲੀਡਰਸ਼ਿਪ ਨੇ ਮਨਜੀਤ ਸਿੰਘ ਦਸੂਹਾ ਨੂੰ ਵਧਾਈ ਦਿੱਤੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ, ਸਾਬਕਾ ਪਾਰਲੀਮੈਂਟ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਇਸਤਰੀ ਵਿੰਗ ਪੰਜਾਬ ਪ੍ਰਧਾਨ ਬੀਬੀ ਹਰਜੀਤ ਕੌਰ ਤਲਵੰਡੀ, ਜਸਟਿਸ ਨਿਰਮਲ ਸਿੰਘ, ਖੁਸ਼ਵੰਤ ਸਿੰਘ ਸਰਾਊ, ਪ੍ਰਧਾਨ ਸਤਵਿੰਦਰ ਪਾਲ ਸਿੰਘ ਢੱਟ, ਦੋਆਬਾ ਯੂਥ ਵਿੰਗ ਪ੍ਰਧਾਨ ਸੁਖਵਿੰਦਰ ਸਿੰਘ ਮੂਨਕ,ਸੁਰਿੰਦਰ ਜਾਜਾ,ਸੁਰਜੀਤ ਲਾਲ ਪਾਲ, ਮਾਸਟਰ ਮੁਖਤਿਆਰ ਸਿੰਘ, ਕਿਰਪਾਲ ਸਿੰਘ ਜਾਜਾ ਤੋ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

error: copy content is like crime its probhihated