Prime Punjab Times

Latest news
ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ...
ADVERTISEMENT
You are currently viewing ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ – ਵਿਧਾਇਕ ਸ਼ੈਰੀ ਕਲਸੀ

ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ – ਵਿਧਾਇਕ ਸ਼ੈਰੀ ਕਲਸੀ

ਬਟਾਲਾ (ਅਵਿਨਾਸ਼ ਸ਼ਰਮਾ) 

ਵਿਧਾਇਕ ਸ਼ੈਰੀ ਕਲਸੀ ਦਾ ਪਾਰਟੀ ਦੇ ਸੂਬਾ ਉਪ-ਪ੍ਰਧਾਨ ਬਣਨ ਉਪਰੰਤ ਬਟਾਲਾ ਪਹੁੰਚਣ ਤੇ ਗਰਮਜੋਸ਼ੀ ਨਾਲ ਸ਼ਾਨਦਾਰ ਭਰਵਾਂ ਸਵਾਗਤ

14 ਜੂਨ : ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਬਣਨ ਉਪਰੰਤ ਅੱਜ ਬਟਾਲਾ ਵਿਖੇ ਪਹੁੰਚਣ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਪੂਰੀ ਗਰਮਜੋਸ਼ੀ ਨਾਲ ਸ਼ਾਨਦਾਰ ਭਰਵਾਂ ਸਵਾਗਤ ਕੀਤਾ ਗਿਆ। ਹਲਕੇ ਦੇ ਲੋਕਾਂ ਨੇ ਪੂਰੇ ਸ਼ਹਿਰ ਅੰਦਰ ਵਿਧਾਇਕ ਸ਼ੈਰੀ ਕਲਸੀ ਨੂੰ ਫੁੱਲਾਂ ਦੇ ਹਾਰ ਪਾ ਕੇ ਢੋਲ ਢਮੱਕਾ ਨਾਲ ਸਵਾਗਤ ਕੀਤਾ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕੰਨਵੀਨਰ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ,ਰਾਜ ਸਭਾ ਮੈਂਬਰ/ਕੌਮੀ ਜਨਰਲ ਸਕੱਤਰ ਸ੍ਰੀ ਡਾ ਸੰਦੀਪ ਪਾਠਕ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜਿੰਮੇਵਾਰੀ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਉਨ੍ਹਾਂ ਦੀ ਪਾਰਟੀ ਵਲੋਂ ਮੱਧ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾ ਲਈ ਸਹਿ ਇੰਚਾਰਜ ਵਜੋਂ ਨਿਯੁਕਤੀ ਕੀਤੀ ਸੀ ਅਤੇ ਹੁਣ ਪੰਜਾਬ ਦਾ ਉੁੱਪ ਪਰਧਾਨ ਲਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਆਪਣੀ ਪੂਰੀ ਟੀਮ/ਵਲੰਟੀਅਰਾਂ ਨਾਲ ਪਾਰਟੀ ਨੂੰ ਹੋਰ ਬੁਲੰਦੀਆਂ ਤੇ ਲੈ ਕੇ ਜਾਣਗੇ। ਉਨਾ ਦੱਸਿਆ ਕਿ ਪਾਰਟੀ ਵਲੋਂ ਪਹਿਲਾਂ ਵੀ ਉਨ੍ਹਾਂ ਦੀ ਗੁਜਰਾਤ ਵਿਧਾਨ ਸਭਾ ਚੋਣਾਂ ਅਤੇ ਜਲੰਧਰ ਲੋਕ ਸਭਾ ਦੀ ਜਿਮਨੀ ਚੋਣ ਵਿੱਚ ਵੀ ਡਿਊਟੀ ਲਗਾਈ ਸੀ ਤੇ ਉਨਾ ਨੇ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਜਿੰਮੇਵਾਰੀ ਨਿਭਾਈ ਸੀ।
ਇਸ ਤੋਂ ਪਹਿਲਾਂ ਅੱਜ ਸਵੇਰੇ ਕਰੀਬ 10.30 ਵਜੇ ਵਿਧਾਇਕ ਸ਼ੈਰੀ ਕਲਸੀ ਦਾ ਬਟਾਲਾ-ਅੰਮਿਰਤਸਰ ਬਾਈਪਾਸ, ਪੁਰਾਣਾ ਬਾਈਪਾਸ, ਡੀਲਕਸ ਪੁਲੀ, ਰੇਲਵੇ ਸਟੇਸ਼ਨ ਚੌਕ, ਗਾਂਧੀ ਚੌਕ, ਬੱਸ ਅੱਡਾ, ਕਾਹਨੂੰਵਾਨ ਚੌਕ, ਰੇਲਵੇ ਫਾਟਕ ਤੇ ਕਚਹਿਰੀ ਮੋੜ ਤੇ ਢੋਲ ਤੇ ਬੈਂਡ ਬਾਜਿਆ ਨਾਲ ਸ਼ਾਨਦਾਰ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਵਲੋਂ ਦਿੱਤੇ ਪਿਆਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਸਮੇਤ ਸਮੁੱਚੇ ਹਲਕੇ ਦੇ ਵਿਕਾਸ ਲਈ ਦਿ੍ਰੜ ਸੰਕਲਪ ਹਨ।
ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ,ਅੰਮਿ੍ਤ ਕਲਸੀ, ਪਿਰੰਸ ਰੰਧਾਵਾ, ਐਮਸੀ ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ, ਰਾਕੇਸ਼ ਤੁਲੀ, ਮੈਨੇਜਰ ਅਤਰ ਸਿੰਘ,ਸਿਟੀ ਪਰਧਾਨ ਰਾਜੇਸ ਤੁਲੀ,ਯਸ਼ਪਾਲ ਚੌਹਾਨ, ਪਵਨ ਕੁਮਾਰ, ਮਲਕੀਤ ਸਿੰਘ, ਨਿੱਕੂ ਹੰਸਪਾਲ, ਮਾਣਿਕ ਮਹਿਤਾ, ਗਗਨ ਬਟਾਲਾ , ਹਰਪ੍ਰੀਤ ਮਾਨ, ਨਵਦੀਪ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ,ਮਨਜੀਤ ਸਿੰਘ ਭੁੱਲਰ, ਗੁਰਪਰੀਤ ਸਿੰਘ ਉੱਪਲ, ਦਿਨੇਸ਼ ਖੋਸਲਾ, ਭਾਰਤ ਅਗਰਵਾਲ, ਅਜੇ ਕੁਮਾਰ, ਵਿੱਕੀ ਚੌਹਾਨ ਸਮੇਤ ਹਲਕੇ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰ ਤੋਂ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ।

error: copy content is like crime its probhihated