Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ ਵਰਲਡ ਬੁੱਧਿਸਟ ਫੈਡਰੇਸ਼ਨ ਦੇ ਐਡਵਾਈਜ਼ਰੀ ਬੋਰਡ ਵਿੱਚ ਨਿੱਕੂ ਦਸੂਹਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ਼ਬਦ ਕੀਰਤਨ 'ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ दसूहा के गांव बह मवा के नीरज ने एशियन गेम्स में जीता सिल्वर मैडल,परिवार और गांव में खुशी की लहर ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ ਪਾਬਲਾ ਨੇ ਹੱਡੀਆਂ ਦੀ ਬੀਮਾਰੀਆਂ ਸਬੰਧੀ ਮਰੀਜ਼ਾਂ ਦੀ ਕੀਤੀ ਜਾਂਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਬਾਰੇ ਹਦਾਇਤਾਂ ਜਾਰੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਬਟਾਲਾ ਪਹੁੰਚੇ,SIR ਦੀ ਚੱਲ ਰਹੀ ਪ੍ਰਕਿਰਿਆ ਦਾ ਕੀਤਾ ਰੀਵਿਊ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ’ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ’ ਮਨਾਇਆ ਗਿਆ

ਗੜ੍ਹਦੀਵਾਲਾ 14 ਅਗਸਤ (ਚੌਧਰੀ) 

: ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ‘ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ’ ਮਨਾਇਆ ਗਿਆ। ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ 1947 ਦੀ ਦੇਸ਼ ਵੰਡ ਦੌਰਾਨ ਵਾਪਰੀਆਂ ਦਰਦਨਾਕ ਘਟਨਾਵਾਂ ਨੂੰ ਯਾਦ ਕਰਦਿਆਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੁੱਖ ਬੁਲਾਰੇ ਮੈਡਮ ਅਨੁਰਾਧਾ (ਅਸਿਸਟੈਂਟ ਪ੍ਰੋਫ਼ੈਸਰ, ਸੁਆਮੀ ਪ੍ਰੇਮਾਨੰਦ ਮਹਾਂ ਵਿਦਿਆਲਿਆ, ਮੁਕੇਰੀਆਂ) ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਵੰਡ ਨਾਲ ਜੁੜੇ ਇਤਿਹਾਸਕ ਤੱਥਾਂ ਅਤੇ ਉਸ ਸਮੇਂ ਲੋਕਾਂ ਵੱਲੋਂ ਹੰਢਾਏ ਗਏ ਦੁੱਖਾਂ, ਮੁਸ਼ਕਿਲਾਂ ਅਤੇ ਵਿਛੋੜੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਵੰਡ ਭਾਰਤੀ ਉਪ-ਮਹਾਂਦੀਪ ਦੇ ਇਤਿਹਾਸ ਦੀ ਇੱਕ ਬਹੁਤ ਹੀ ਦਰਦਨਾਕ ਘਟਨਾ ਸੀ। ਇਸ ਦੌਰਾਨ ਲੱਖਾਂ ਲੋਕਾਂ ਨੂੰ ਆਪਣੀਆਂ ਜੱਦੀ ਥਾਵਾਂ ਛੱਡ ਕੇ ਉਜਾੜੇ ਦਾ ਸਾਹਮਣਾ ਕਰਨਾ ਪਿਆ ਅਤੇ ਅਨੇਕਾਂ ਪਰਿਵਾਰ ਆਪਣੇ ਪਿਆਰਿਆਂ ਤੋਂ ਸਦਾ ਲਈ ਵਿਛੜ ਗਏ।
ਉਨ੍ਹਾਂ ਨੇ ਕਿਹਾ ਕਿ ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ ਮਨਾਉਣ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਇਤਿਹਾਸ ਦੇ ਇਸ ਦੁਖਦਾਈ ਅਧਿਆਇ ਤੋਂ ਜਾਣੂ ਕਰਵਾਉਣਾ ਅਤੇ ਭਵਿੱਖ ਵਿੱਚ ਅਜਿਹੀਆਂ ਤ੍ਰਾਸਦੀਆਂ ਤੋਂ ਬਚਣ ਲਈ ਆਪਸੀ ਭਾਈਚਾਰੇ, ਸਦਭਾਵਨਾ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਦੇਸ਼ ਦੀ ਵੰਡ ਦੇ ਪੀੜਤਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। ਵਿਦਿਆਰਥੀਆਂ ਨੇ 01 ਅਗਸਤ ਤੋਂ 15 ਸਤੰਬਰ, 2026 ਤੱਕ ਦੇ ਕੁਈਜ਼ ਮੁਕਾਬਲੇ ਵਿੱਚ ਹਿੱਸਾ ਲਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੇਸ਼ ਵੰਡ ਨਾਲ ਸੰਬੰਧਿਤ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਇਸ ਮੌਕੇ ਸਰਕਾਰ ਵੱਲੋਂ ਆਯੋਜਿਤ ਡਾਕੂਮੈਂਟਰੀ ਫਿਲਮਾਂ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਡਿਜ਼ੀਟਲ ਪ੍ਰਦਰਸ਼ਨੀ ਵੀ ਡਾਊਨਲੋਡ ਕਰਕੇ ਸੰਸਥਾ ਵਿੱਚ ਪ੍ਰਦਰਸ਼ਿਤ ਕੀਤੀ ਗਈ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਦਿਨ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖੀ ਸੰਵੇਦਨਸ਼ੀਲਤਾ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੇ ਅੰਤ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਸ਼ਾਂਤੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।