Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਠਾਨਕੋਟ ਜਲੰਧਰ ਹਾਈਵੇ ਤੇ ਦਾਰਾਪੁਰ ਵਾਈਪਾਸ ਨਜਦੀਕ ਵਾਪਰਿਆ ਵੱਡਾ ਹਾਦਸਾ, ਇੱਕ ਦੀ ਮੌ+ਤ, 8 ਜਖਮੀ 

ਪਠਾਨਕੋਟ ਜਲੰਧਰ ਹਾਈਵੇ ਤੇ ਦਾਰਾਪੁਰ ਵਾਈਪਾਸ ਨਜਦੀਕ ਵਾਪਰਿਆ ਵੱਡਾ ਹਾਦਸਾ, ਇੱਕ ਦੀ ਮੌ+ਤ, 8 ਜਖਮੀ 

ਟਾਂਡਾ / ਦਸੂਹਾ (ਚੌਧਰੀ)

ਵੈਸ਼ਨੋ ਦੇਵੀ ਜਾ ਰਹੇ ਪਰਿਵਾਰ ਦੀ ਗੱਡੀ ਸੰਤੁਲਨ ਖੋਹਣ ਤੇ ਡਿਵਾਈਡਰ ਪਾਰ ਕਰ ਦੋ ਵਾਹਨਾਂ ਨਾਲ ਟਕਰਾਈ 

26 ਮਈ : ਪਠਾਨਕੋਟ ਜਲੰਧਰ ਹਾਈਵੇ ਪਰ ਦਾਰਾਪੁਰ ਦੇ ਨਜ਼ਦੀਕ ਹੋਏ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦ ਕਿ 8 ਹੋਰ ਲੋਕ ਜਖਮੀ ਹੋ ਗਏ। ਹਾਦਸਾ ਸ਼ਾਮ ਕਰੀਬ 4 ਵਜੇ ਉਸ ਵੇਲੇ ਹੋਇਆ ਜਦੋਂ ਸੰਗਮ ਵਿਹਾਰ ਮੇਰਠ (ਉੱਤਰ ਪ੍ਰਦੇਸ਼) ਤੋਂ ਆਪਣੇ ਪਰਿਵਾਰ ਦੇ ਨਾਲ ਵੈਸ਼ਨੋ ਦੇਵੀ ਜਾ ਰਹੇ ਪੁਲਿਸ ਇੰਸਪੈਕਟਰ ਰਵਿੰਦਰ ਸਿੰਘ ਪੁੱਤਰ ਦਿਲਾਵਰ ਸਿੰਘ ਦੀ ਕਾਰ ਸੰਤੁਲਨ ਖੋਹਣ ਤੇ ਡਿਵਾਈਡਰ ਨੂੰ ਪਾਰ ਕਰਕੇ ਟਾਂਡਾ ਵੱਲ ਆ ਰਹੀ ਕਾਰ ਅਤੇ ਮੋਟਰਸਾਈਕਲ ਨਾਲ ਟਕਰਾ ਗਈ। ਜਿਸ ਵਿੱਚ ਰਵਿੰਦਰ ਸਿੰਘ ਅਤੇ ਕਾਰ ਚਲਾ ਰਿਹਾ ਉਸਦਾ ਪੁੱਤਰ ਵਿਵੇਕ, ਪਤਨੀ ਪਵਿੱਤਰਾ, ਪੁੱਤਰੀ ਬੰਦਨਾ ਤੇ ਨੂੰਹ ਆਂਚਲ ਗੰਭੀਰ ਰੂਪ ਚ ਜਖਮੀ ਹੋ ਗਏ। ਇਸ ਹਾਦਸੇ ਚ ਦੂਜੀ ਕਾਰ ਦੇ ਚਾਲਕ ਪੁਰਹੀਰਾਂ ਨਿਵਾਸੀ ਸਤਨਾਮ ਸਿੰਘ ਦੀ ਮੌਤ ਹੋ ਗਈ। ਜਦਕਿ ਕਾਰ ਸਵਾਰ ਸੰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਨਿਵਾਸੀ ਸਤੌਰ ਤੇ ਚੇਤਨ ਨਿਵਾਸੀ ਊਨਾ, ਮੋਟਰਸਾਈਕਲ ਸਵਾਰ ਬੂਰੇ ਜੱਟਾਂ ਨਿਵਾਸੀ ਸਵਾਰਦੀਨ ਜਖਮੀ ਹੋ ਗਏ। ਸਾਰੇ ਜ਼ਖਮੀਆਂ ਲੋਕਾਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਟਾਂਡਾ ਵਿਖੇ ਲੈ ਜਾਇਆ ਗਿਆ। ਜਿੱਥੇ ਜਖਮੀਆਂ ਨੂੰ ਐਸ ਐਮ ਓ ਡਾ ਕਰਣ ਕੁਮਾਰ ਸੈਣੀ ਦੀ ਦੇਖ-ਰੇਖ ਵਿਚ ਮੁਢਲੇ ਉਪਚਾਰ ਤੋਂ ਬਾਅਦ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ। ਜਖਮੀਆਂ ਵਿਚ ਵਿਵੇਕ, ਚੇਤਨ, ਵੰਦਨਾ ਅਤੇ ਪਵਿੱਤਰਤਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਟਾਂਡਾ ਪੁਲਸ ਨੇ ਮੌਕੇ ਤੇ ਪਹੁੰਚਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।