ਬਟਾਲਾ ( ਅਵਿਨਾਸ਼ ਸ਼ਰਮਾ )
ਹੱਦਾਂ-ਸਰਹੱਦਾਂ , ਜਾਤ ਪਾਤ ਤੋਂ ਉਪਰ ਉੱਠ ਕੇ ਡਾ. ਉਬਰਾਏ ਵੱਲੋਂ ਕੀਤੇ ਜਾ ਰਹੇ ਹਨ ਸਮਾਜ ਸੇਵੀ ਕਾਰਜ : ਮੇਅਰ ਸੁੱਖ ਤੇਜਾ
15 ਜਨਵਰੀ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟੀਮ ਮੈਂਬਰਾਂ ਦੇ ਜਤਨਾਂ ਸਦਕਾ ਗਰੀਬ, ਲੋੜਵੰਦ, ਵਿਧਵਾ ਔਰਤਾਂ ,ਅੰਗ-ਹੀਣਾ ਤੇ ਹੋਰ ਲੋੜਵੰਦਾਂ ਨੂੰ ਪੈਂਸ਼ਨਾਂ ਦੇ ਚੈੱਕ ਵੰਡਣ ਦੇ ਲਈ ਟਾਊਨ ਹਾਲ ਬਟਾਲਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਬਟਾਲਾ ਦੇ ਮੇਅਰ ਸੁਖਦੀਪ ਸਿੰਘ ਸੁੱਖਾ ਤੇਜਾ ਸ਼ਾਮਿਲ ਹੋਏ । ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸੁਨੀਲ ਸਰੀਨ ਤੇ ਸੀਨੀਅਰ ਕੌਂਸਲਰ ਸੁਖਦੇਵ ਸਿੰਘ ਬਾਜਵਾ ਸ਼ਾਮਿਲ ਸਨ । ਇਸ ਮੌਕੇ ਮੇਅਰ ਸੁੱਖ ਤੇਜਾ ਨੇ ਕਿਹਾ ਕਿ ਸਮਾਜ ਸੇਵੀ ਖੇਤਰ ਦੇ ਅੰਦਰ ਡਾ. ਐਸ ਪੀ ਓਬਰਾਏ ਵੱਲੋਂ ਦੇਸ਼-ਵਿਦੇਸ਼ ਵਿੱਚ ਬਹੁਤ ਹੀ ਨੇਕ ਅਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੀ ਨੇਕ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ, ਲੋੜਵੰਦਾਂ ਉੱਤੇ ਖਰਚ ਕਰਨ ਵਾਲੇ ਡਾ. ੳਬਰਾਏ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ । ਮੇਅਰ ਸੁੱਖ ਤੇਜਾ ਨੇ ਕਿਹਾ ਕਿ ਡਾ. ਓੁਬਰਾਏ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੇ ਕਾਰਨ ਸਿੱਖੀ ਅਤੇ ਪੰਜਾਬੀਆਂ ਦੀ ਸ਼ਾਨ ਦੇਸ਼-ਵਿਦੇਸ਼ ਦੇ ਅੰਦਰ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਵਾਂ ਦੇ ਪੁੱਤਰਾਂ ਨੂੰ ਫਾਂਸੀ ਦੇ ਫੰਦਿਆਂ ਤੋਂ ਬਚਾਉਣ ਲਈ ਪੰਜਾਬੀਆਂ ਦੇ ਮਸੀਹਾ ਡਾ. ਉਬਰਾਏ ਦੇਸ਼ ਵਿਦੇਸ਼ ਅੰਦਰ ਬਿਨਾਂ ਕਿਸੇ ਭੇਦ-ਭਾਵ ,ਜਾਤ-ਪਾਤ ,ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਸਮਾਜ ਸੇਵੀ ਕਾਰਜਾਂ ਨੂੰ ਅੰਜਾਮ ਦੇ ਰਹੇ ਹਨ। ਮੇਅਰ ਸੁਖ ਤੇਜਾ ਨੇ ਦੱਸਿਆ ਕਿ ਡਾ. ਓਬਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਅੰਦਰ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਉਹਨਾਂ ਦੀ ਟੀਮ ਵੱਲੋਂ ਬਹੁਤ ਹੀ ਇਮਾਨਦਾਰੀ ਅਤੇ ਨੇਕ ਨੀਅਤ ਨਾਲ ਲੋੜਵੰਦਾਂ ਤੇ ਗਰੀਬਾਂ ਦੀ ਸੇਵਾ ਕੀਤੀ ਜਾ ਰਹੀ ਹੈ , ਜੋ ਕਿ ਬਹੁਤ ਹੀ ਸ਼ਲਾਘਾਯੋਗ ਕਾਰਜ਼ ਹੈ । ਇਸ ਮੌਕੇ ਮੇਅਰ ਸੁੱਖ ਤੇਜਾ , ਸੀਨੀਅਰ ਡਿਪਟੀ ਮੇਅਰ ਸੁਨੀਲ ਸਰੀਂਨ , ਕੌਂਸਲਰ ਸੁਖਦੇਵ ਸਿੰਘ ਬਾਜਵਾ , ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ,ਸਲਾਹਕਾਰ ਰਜਿੰਦਰ ਸਿੰਘ ਰਾਜੂ ਸਰਪੰਚ, ਜਰਨਲ ਸੈਕਟਰੀ ਹਰਮਿੰਦਰ ਸਿੰਘ ਬੱਬੂ, ਅਤੇ ਵਿਤ ਸੈਕਟਰੀ ਰਜਿੰਦਰ ਸਿੰਘ ਹੈਪੀ ਵੱਲੋਂ ਜ਼ਿਲੇ ਭਰ ਤੋਂ ਪਹੁੰਚੇ ਲੋੜਵੰਦ ਮੈਂਬਰਾਂ ਨੂੰ ਪੈਨਸ਼ਨਾਂ ਦੇ ਚੈੱਕ ਭੇਂਟ ਕੀਤੇ ਗਏ । ਇਸ ਮੌਕੇ ਪੈਨਸ਼ਨਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਡਾ. ਐੱਸ ਪੀ ਸਿੰਘ ਉਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ।
ਕੈਪਸ਼ਨ…..
ਸਰਬੱਤ ਦਾ ਭਲਾ ਟਰੱਸਟ ਵੱਲੋਂ ਮੇਅਰ ਸੁੱਖ ਤੇਜਾ, ਸਿੰਘ ਸੁਨੀਲ ਸਰੀਂਨ , ਕੌਂਸਲਰ ਬਾਜਵਾ, ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਭੇਂਟ ਕਰਦੇ ਹੋਏ ।