Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਪੈਨਸ਼ਨ ਕੋਈ ਖੈਰਾਤ ਨਹੀਂ,ਮੁਲਾਜਮ ਦਾ ਹੱਕ ਹੈ : ਮਾਨ

ਪੈਨਸ਼ਨ ਕੋਈ ਖੈਰਾਤ ਨਹੀਂ,ਮੁਲਾਜਮ ਦਾ ਹੱਕ ਹੈ : ਮਾਨ

ਪੈਨਸ਼ਨ ਕੋਈ ਖੈਰਾਤ ਨਹੀਂ,ਮੁਲਾਜਮ ਦਾ ਹੱਕ ਹੈ : ਮਾਨ

ਨਵਾਂ ਸ਼ਹਿਰ,09 ਅਪ੍ਰੈਲ(ਜਤਿੰਦਰ ਪਾਲ ਸਿੰਘ ਕਲੇਰ ): ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਵਲੋਂ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਸ਼ਭਸ ਨਗਰ ਦੀ ਅਗਵਾਈ ਹੇਠ ਡਾ.ਸੁਖਵਿੰਦਰ ਸੁੱਖੀ ਹਲਕਾ ਵਿਧਾਇਕ ਬੰਗਾ ਦੀ ਮਾਰਫ਼ਤ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਪ੍ਰੈਸ ਨਾਲ ਗੱਲ ਕਰਦਿਆਂ ਸ਼੍ਰੀ ਮਾਨ ਨੇ ਕਿਹਾ ਕਿ ਪੈਨਸ਼ਨ ਕੋਈ ਖੈਰਾਤ ਨਹੀਂ,ਮੁਲਾਜ਼ਮ ਦਾ ਹੱਕ ਹੈ। ਇਹ ਫੈਸਲਾ ਭਾਰਤ ਦੀ ਸਰਵ ਉੱਚ ਅਦਾਲਤ ਮਾਣਯੋਗ ਸੁਪਰੀਮ ਕੋਰਟ ਕਰ ਚੁੱਕੀ ਹੈ ਕਿ ਪੈਨਸ਼ਨ ਮੁਲਾਜ਼ਮ ਦੇ ਬੁਢਾਪੇ ਦਾ ਸਹਾਰਾ ਹੈ। ਸਰਕਾਰ ਨੇ ਮੁਲਾਜਮ ਨੂੰ ਪੈਨਸ਼ਨ ਆਪਣੇ ਕੋਲੋ ਨਹੀਂ ਦੇਣੀ ਹੁੰਦੀ ਸਗੋਂ ਉਸ ਦੀ ਤਨਖਾਹ ਵਿੱਚੋਂ ਕੱਟੇ ਹਿੱਸੇ ਵਿੱਚੋ ਹੀ ਵਾਪਿਸ ਕਰਨੀ ਹੁੰਦੀ ਹੈ। ਪਰ ਸਰਕਾਰਾ ਮਾਣਯੋਗ ਸਰਵ ਉੱਚ ਅਦਾਲਤ ਦਾ ਫੈਸਲਾਂ ਮੰਨਣ ਤੋਂ ਵੀ ਇਨਕਾਰ ਕਰ ਰਹੀਆਂ ਹਨ। ਇਸ ਲਈ ਮੁਲਾਜ਼ਮ ਹੁਣ ਆਪਣਾ ਖੁਸਿਆ ਹੋਇਆ ਹੱਕ ਲੈਕੇ ਰਹਿਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਮੁੱਦੇ ਉੱਤੇ ਮੁਲਾਜਮਾਂ ਨਾਲ ਡੰਗ ਟਪਾਉ ਨੀਤੀਆਂ ਹੀ ਅਪਣਾਦੀਆਂ ਰਹੀਆਂ ਹਨ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ 20 ਸਾਲ ਤੱਕ ਖਜਾਨਾ ਖਾਲੀ ਹੋਣ ਦਾ ਰਾਗ ਹੀ ਅਲਾਪਦੇ ਰਹੇ ਅਤੇ ਆਪਣੀ ਪ੍ਰਾਪਰਟੀ ਦੁਗਣੀ ਕਰੀ ਗਏ।ਉਨ੍ਹਾਂ ਕਿਹਾ ਕਿ ਇੱਕ ਮੁਲਾਜਮ ਆਪਣੀ ਜਿੰਦਗੀ ਦੇ 35-40 ਸਾਲ ਇੱਕ ਵਿਭਾਗ ਦੀ ਸੇਵਾ ਕਰਦਾ ਹੈ,ਉਸ ਨੂੰ ਨਾਮਾਤਰ ਪੈਨਸ਼ਨ ਦਿੱਤੀ ਜਾਂਦੀ ਹੈ। ਸ਼੍ਰੀ ਮਾਨ ਨੇ ਕਿਹਾ ਕਿ ਹੁਣ ਮੁਲਾਜਮ ਇਸ ਅਨਿਆ ਦੇ ਵਿਰੁੱਧ ਚੁੱਪ ਕਰਕੇ ਨਹੀਂ ਬੈਠਣਗੇ। ਉਨ੍ਹਾਂ ਹਲਕਾ ਵਿਧਾਇਕ ਰਾਂਹੀ ਮੁੱਖ ਮੰਤਰੀ ਪੰਜਾਬ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੰਗ ਪੱਤਰ ਵੀ ਭੇਜਦਿਆ ਮੰਗ ਕੀਤੀ ਕਿ ਪੰਜਾਬ ਸਰਕਾਰ ਨੂੰ ਵੀ ਰਾਜਸਥਾਨ ਅਤੇ ਸ਼ੱਤੀਸਗੜ੍ਹ ਸਰਕਾਰਾਂ ਦੀ ਤਰ੍ਹਾਂ 2004 ਤੋਂ ਬਾਅਦ ਭਰਤੀ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬਲਵਿੰਦਰ ਕੌਰ,ਲਾਲੀ ਜੋਸੀ,ਹਰਪ੍ਰੀਤ ਬੰਗਾ,ਜੁਗਰਾਜ ਸਿੰਘ,ਪਵਨ ਕੁਮਾਰ,ਅਸ਼ੋਕ ਪਠਲਾਵਾ,ਸ਼ੁਦੇਸ ਦੀਵਾਨ,ਕਿਸ਼ਨ ਕੁਮਾਰ,ਰਾਮ ਲਾਲ,ਨੀਲ ਕਮਲ ਅਤੇ ਪਵਨਦੀਪ ਵੀ ਮੌਜੂਦ ਸਨ।
ਕੈਪਸ਼ਨ: ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਮੈਂਬਰ ਹਲਕਾ ਵਿਧਾਇਕ ਬੰਗਾ ਨੂੰ ਮੰਗ ਪੱਤਰ ਸੌਂਪਦੇ ਹੋਏ।

error: copy content is like crime its probhihated