Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੈਨਸ਼ਨ ਕੋਈ ਖੈਰਾਤ ਨਹੀਂ,ਮੁਲਾਜ਼ਮ ਦਾ ਹੱਕ ਹੈ : ਵਿਰਕ

ਪੈਨਸ਼ਨ ਕੋਈ ਖੈਰਾਤ ਨਹੀਂ,ਮੁਲਾਜ਼ਮ ਦਾ ਹੱਕ ਹੈ : ਵਿਰਕ

ਪੈਨਸ਼ਨ ਕੋਈ ਖੈਰਾਤ ਨਹੀਂ,ਮੁਲਾਜ਼ਮ ਦਾ ਹੱਕ ਹੈ : ਵਿਰਕ

“ਸਾਰੇ ਈ ਟੀ ਟੀ ਅਧਿਆਪਕ 28 ਮਾਰਚ ਨੂੰ ਰੋਸ ਮਾਰਚ ਵਿੱਚ ਸ਼ਾਮਿਲ ਹੋਣਗੇ”

ਨਵਾਂ ਸ਼ਹਿਰ,25 ਮਾਰਚ (ਜਤਿੰਦਰ ਪਾਲ ਸਿੰਘ ਕਲੇਰ ) : ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੀ ਇੱਕ ਮੀਟਿੰਗ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਬਲਜਿੰਦਰ ਵਿਰਕ ਸੂਬਾ ਆਗੂ ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਨੇ ਕਿਹਾ ਕਿ ਪੈਨਸ਼ਨ ਕੋਈ ਖੈਰਾਤ ਨਹੀਂ,ਮੁਲਾਜ਼ਮ ਦਾ ਹੱਕ ਹੈ। ਉਹ ਇਹ ਆਪਣਾ ਖੁਸਿਆ ਹੋਇਆ ਹੱਕ ਲੈਕੇ ਰਹਿਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਮੁੱਦੇ ਉੱਤੇ ਮੁਲਾਜਮਾਂ ਨਾਲ ਡੰਗ ਟਪਾਉ ਨੀਤੀਆਂ ਹੀ ਅਪਣਾਦੀਆਂ ਰਹੀਆਂ ਹਨ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ 20 ਸਾਲ ਤੱਕ ਖਜਾਨਾ ਖਾਲੀ ਹੋਣ ਦਾ ਰਾਗ ਹੀ ਅਲਾਪਦੇ ਰਹੇ। ਸਭ ਤੋਂ ਵੱਡੀ ਤਰਾਸਦੀ ਇਹ ਹੈ ਕਿ ਪੰਜਾਬ ਅੰਦਰ ਵਿਧਾਇਕਾ ਨੂੰ ਪੈਨਸ਼ਨ ਦੇਣ ਲਈ ਮਾਪਦੰਡ ਹੋਰ ਹਨ ਅਤੇ ਆਪਣੀ ਸਾਰੀ ਜਿੰਦਗੀ ਵਿੱਚ ਕਰੜੀ ਮਿਹਨਤ ਕਰਨ ਵਾਲੇ ਮੁਲਾਜਮਾਂ ਨੂੰ ਹੋਰ ਹਨ। ਉਨ੍ਹਾਂ ਕਿਹਾ ਕਿ ਇੱਕ ਮੁਲਾਜਮ ਆਪਣੀ ਜਿੰਦਗੀ ਦੇ 35-40 ਸਾਲ ਇੱਕ ਵਿਭਾਗ ਦੀ ਸੇਵਾ ਕਰਦਾ ਹੈ,ਉਸ ਨੂੰ ਨਾਮਾਤਰ ਪੈਨਸ਼ਨ ਦਿੱਤੀ ਜਾਂਦੀ ਹੈ,ਜਦੋਂ ਕਿ ਵਿਧਾਇਕ ਜਿੰਨੀ ਵਾਰ ਚੁਣੇ ਚਾਣ,ਉਨ੍ਹਾਂ ਨੂੰ ਉੰਨ੍ਹੀਆਂ ਪੈਨਸ਼ਨਾਂ ਦਿੱਤੀਆਂ ਜਾਂਦੀਆ ਹਨ ਜੋਕਿ ਤਰਕਸੰਗਤ ਨਹੀਂ ਹੈ। ਸ਼੍ਰੀ ਵਿਰਕ ਨੇ ਕਿਹਾ ਕਿ ਹੁਣ ਮੁਲਾਜਮ ਇਸ ਅਨਿਆ ਦੇ ਵਿਰੁੱਧ ਚੁੱਪ ਕਰਕੇ ਨਹੀਂ ਬੈਠਣਗੇ। ਸ਼੍ਰੀ ਵਿਰਕ ਨੇ ਦੱਸਿਆ ਕਿ ਨਿਊਂ ਪੈਨਸ਼ਨ ਸਕੀਮ ਤੋਂ ਪੀੜਤ ਸਾਰੇ ਮੁਲਾਜਮ ਹੋ ਰਹੀ 28 ਮਾਰਚ ਨੂੰ ਦੇਸ ਵਿਆਪੀ ਹੜਤਾਲ ਵਿੱਚ ਵੱਧ ਚੜ੍ਹਕੇ ਹਿੱਸਾ ਲੈਣਗੇ ਉਨ੍ਹਾਂ ਜਿਲ੍ਹੇ ਦੇ ਸਾਰੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਉਹ 28 ਮਾਰਚ ਨੂੰ ਸ਼ਾਮ 2.30 ਵਜੇ ਬਾਰਾਦਰੀ ਪਾਰਕ ਨਵਾਂ ਸ਼ਹਿਰ ਪਹੁੰਚ ਕੇ ਰੋਸ਼ ਮਾਰਚ ਵਿੱਚ ਸ਼ਾਮਿਲ ਹੋਣ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਰੋਸ਼ ਮਾਰਚ ਤੋਂ ਬਾਅਦ ਮਾਣਯੋਗ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਰਾਂਹੀ ਮੁੱਖ ਮੰਤਰੀ ਪੰਜਾਬ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮੰਗ ਪੱਤਰ ਵੀ ਭੇਜਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦਿਆਲ ਮਾਨ ਜਿਲ੍ਹਾ ਕਨਵੀਨਰ,ਨੀਲ ਕਮਲ,ਸਤਨਾਮ ਸਿੰਘ,ਕਮਲਦੀਪ ਚੌਧਰੀ,ਜਸਵਿੰਦਰ ਸਿੰਘ,ਸਪਨਾ ਚੌਧਰੀ,ਸਰੋਜ ਕੁਮਾਰੀ ਵੀ ਮੌਜੂਦ ਸਨ।
ਕੈਪਸ਼ਨ: ਬਲਜਿੰਦਰ ਵਿਰਕ ਸਾਥੀਆਂ ਨਾਲ 28 ਮਾਰਚ ਦੀ ਹੜਤਾਲ ਸੰਬੰਧੀ ਪੋਸਟਰ ਜਾਰੀ ਕਰਦੇ ਹੋਏ।