Prime Punjab Times

Latest news
KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ... ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ.ਟੀ.ਐਮ.ਹੋਈ ਸਿਵਲ ਹਸਪਤਾਲ ਦਸੂਹਾ ਵਿਖੇ ਵਿਧਾਇਕ ਘੁੰਮਣ ਨੇ ਸਿਟੀ ਸਕੈਨ ਦਾ ਕੀਤਾ ਉਦਘਾਟਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ ਖਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟ ਕਵਿਜ਼ ਮੁਕਾਬਲਾ ਕਰਵਾਇਆ ਗਿਆ 10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ
ADVERTISEMENT
You are currently viewing ਪੈਨਸ਼ਨਰਾਂ ਦੀਆਂ ਮੰਗਾਂ ਅਣਡਿੱਠੀਆਂ ਕਰਨ ’ਤੇ ਸਰਕਾਰ ਖ਼ਿਲਾਫ਼ ਤਿੱਖਾ ਰੋਸ,17 ਜੁਲਾਈ ਦੀ ਮੋਹਾਲੀ…

ਪੈਨਸ਼ਨਰਾਂ ਦੀਆਂ ਮੰਗਾਂ ਅਣਡਿੱਠੀਆਂ ਕਰਨ ’ਤੇ ਸਰਕਾਰ ਖ਼ਿਲਾਫ਼ ਤਿੱਖਾ ਰੋਸ,17 ਜੁਲਾਈ ਦੀ ਮੋਹਾਲੀ…

ਪਠਾਨਕੋਟ, 11 ਜੁਲਾਈ (ਅਵਿਨਾਸ਼ ਸ਼ਰਮਾ)

17 ਜੁਲਾਈ ਦੀ ਮੋਹਾਲੀ ਰੈਲੀ ਵਿੱਚ ਵੱਡੀ ਸ਼ਮੂਲੀਅਤ ਦਾ ਐਲਾਨ

: ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਪਠਾਨਕੋਟ ਦੀ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਕੁਮਾਰ, ਜ਼ਿਲ੍ਹਾ ਚੇਅਰਮੈਨ ਯੁੱਧਵੀਰ ਸਿੰਘ ਅਤੇ ਸਰਪ੍ਰਸਤ ਅਸ਼ਵਨੀ ਉੱਪਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਮਹਿੰਗਾਈ ਭੱਤਾ (ਡੀ.ਏ.) ਦੇਣ ਸਬੰਧੀ ਦਿੱਤੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਐਲ.ਪੀ.ਏ. ਦਾਇਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਐਲਾਨ ਕੀਤਾ ਗਿਆ ਕਿ ਪੰਜਾਬ ਕਰਮਚਾਰੀ-ਪੈਨਸ਼ਨਰ ਸਾਂਝਾ ਫਰੰਟ ਵੱਲੋਂ 17 ਜੁਲਾਈ ਨੂੰ ਮੋਹਾਲੀ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਪਠਾਨਕੋਟ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰ ਅਤੇ ਕਰਮਚਾਰੀ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ, ਜਿਸ ਕਾਰਨ ਦੋਵਾਂ ਵਰਗਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਬਾਕੀ ਸਿਫ਼ਾਰਸ਼ਾਂ, ਪੈਨਸ਼ਨਾਂ ਦੀ ਸੋਧ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਹੋਰ ਭੱਤਿਆਂ ਸਮੇਤ ਕਈ ਲੰਬਿਤ ਮੰਗਾਂ ਦਾ ਹੱਲ ਨਾ ਹੋਣ ਕਾਰਨ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਾ ਮੰਨੀਆਂ ਤਾਂ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਹਰ ਸੰਘਰਸ਼ੀ ਪ੍ਰੋਗਰਾਮ ਵਿੱਚ ਪੂਰੇ ਜ਼ੋਰ-ਸ਼ੋਰ ਨਾਲ ਹਿੱਸਾ ਲਿਆ ਜਾਵੇਗਾ।

ਇਸ ਮੌਕੇ ਯੁੱਧਵੀਰ ਸਿੰਘ, ਮੰਗਤ ਸਿੰਘ, ਮਨੋਹਰ ਲਾਲ, ਕਰਨ ਸਿੰਘ, ਮਹਿੰਦਰ ਪਾਲ, ਵਿਜੈ ਕੁਮਾਰ, ਓਮ ਪ੍ਰਕਾਸ਼, ਜਗਦੀਸ਼ ਸਿੰਘ, ਤਾਰਾ ਚੰਦ, ਸੁਸ਼ੀਲ ਕੁਮਾਰ, ਰਾਮਮੂਰਤੀ ਸ਼ਰਮਾ, ਤਿਲਕ ਰਾਜ, ਜਸਵਿੰਦਰ ਸਿੰਘ, ਸੁਨੀਲ ਦੱਤ ਅਤੇ ਹੋਰ ਪੈਨਸ਼ਨਰ ਹਾਜ਼ਰ ਸਨ।