Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੱਖ-ਵੱਖ ਪਿੰਡਾਂ ਚ ਕੈਂਪ ਲਾਉਣ ਨਾਲ ਲੋਕਾਂ ਨੂੰ ਮਿਲ ਰਹੀ ਭਾਰੀ ਰਾਹਤ : ਚੌਧਰੀ ਰਾਜਵਿੰਦਰ ਰਾਜਾ

ਵੱਖ-ਵੱਖ ਪਿੰਡਾਂ ਚ ਕੈਂਪ ਲਾਉਣ ਨਾਲ ਲੋਕਾਂ ਨੂੰ ਮਿਲ ਰਹੀ ਭਾਰੀ ਰਾਹਤ : ਚੌਧਰੀ ਰਾਜਵਿੰਦਰ ਰਾਜਾ

ਗੜ੍ਹਦੀਵਾਲਾ, 10 ਫਰਵਰੀ (ਯੋਗੇਸ਼ ਗੁਪਤਾ)

– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਹਲਕਾ ਉੜਮੁੜ ਟਾਂਡਾ ਦੇ ਵੱਖ-ਵੱਖ ਪਿੰਡਾਂ ਵਿਚ ‘ਆਪ ਸਰਕਾਰ ਤੁਹਾਡੇ ਦਰਬਾਰ’ ਮੁਹਿੰਮ ਤਹਿਤ ਕੈਂਪ ਲਗਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਜਿਸ ਤਹਿਤ ਅੱਜ ਕੈਂਪਾਂ ਦੀ ਲੜੀ ਦੇ ਚੌਥੇ ਦਿਨ ਗੜ੍ਹਦੀਵਾਲਾ ਦੇ ਵਾਰਡ ਨੰਬਰ 5, ਪਿੰਡ ਰਾਜਾ ਕਲਾਂ ਅਤੇ ਪਿੰਡ ਢੋਲੋਵਾਲ ਵਿਖੇ ‘ਆਪ ਸਰਕਾਰ ਤੁਹਾਡੇ ਦਰਬਾਰ ਤਹਿਤ ਕੈਂਪ ਲਗਾਇਆ ਗਿਆ। ਜਿਸ ਦੌਰਾਨ ਜ਼ਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਅਤੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਇਸ ਕੈਂਪ ਵਿਚ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ। ਜਿਨ੍ਹਾਂ ਵਿਚ ਜ਼ਿਆਦਾ ਮਾਮਲਿਆਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਨੰਬਰਦਾਰ ਤੇ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ,ਗੁਰਦਾਵਰ ਮਨਪ੍ਰੀਤ ਮੰਨ,ਆਪ ਆਗੂ ਮਾਸਟਰ ਰਸ਼ਪਾਲ ਸਿੰਘ, ਆਪ ਆਗੂ ਰਮਨ ਤ੍ਰਿਵੇਦੀ,ਸ਼ਹਿਰੀ ਪ੍ਰਧਾਨ ਹਰਭਜਨ ਸਿੰਘ ਢੱਟ, ਜ਼ਿਲਾ ਕੋਆਡੀਨੇਟਰ ਕੁਲਦੀਪ ਸਿੰਘ ਮਿੰਟੂ, ਜਗਜੀਵਨ ਜੱਗੀ, ਬਲਾਕ ਪ੍ਰਧਾਨ ਹਰਜੀਤ ਸਿੰਘ ਭਾਟੀਆ, ਗੁਰਸ਼ਮਿੰਦਰ ਸਿੰਘ ਰੰਮੀ,ਪਰਮਜੀਤ ਚੱਢਾ ਆਦਿ ਹਾਜ਼ਰ ਸਨ।