Prime Punjab Times

Latest news
*ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ
ADVERTISEMENT
You are currently viewing ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ

ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ

ਗੜ੍ਹਦੀਵਾਲਾ 7 ਅਗਸਤ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਅਗੁਵਾਈ ਹੇਠ ਸੀ.ਐਚ.ਸੀ ਭੰੂਗਾ ਵਿਖੇ ਅੰਗਦਾਨ ਸੰਬੰਧੀ ਜਾਗਰੂਕ ਕੀਤਾ ਗਿਆ ।

ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਲੋਕਾਂ ਨੂੂੰ ਸੰਬੋਧਨ ਕਰਦਿਆ ਕਿਹਾ ਕਿ ਅੰਗ ਦਾਨ ਇੱਕ ਅਜਿਹਾ ਮਹਾਨ ਕਾਰਜ ਹੈ ਜਿਸ ਰਾਹੀਂ ਮਰਨ ਉਪਰੰਤ ਜਾਂ ਜੀਵਤ ਹੁੰਦਿਆਂ ਆਪਣੇ ਸਰੀਰ ਦਾ ਕੋਈ ਵੀ ਅੰਗ ਲੋੜਵੰਦ ਮਰੀਜ਼ ਨੂੰ ਟਰਾਂਸਪਲਾਂਟ ਲਈ ਦੇ ਕੇ ਉਸਦੀ ਜਾਨ ਬਚਾਈ ਜਾਂਦੀ ਹੈ। ਇੱਕ ਵਿਅਕਤੀ ਦਾ ਅੰਗ ਦਾਨ ਕਈ ਲੋਕਾਂ ਦੀ ਜ਼ਿੰਦਗੀ ਵਿੱਚ ਨਵੀਂ ਰੌਸ਼ਨੀ ਲਿਆ ਸਕਦਾ ਹੈ। ।ਇੱਕੋ ਦਾਨੀ ਆਪਣੇ ਦਿਲ, ਜਿਗਰ, ਗੁਰਦੇ, ਫੇਫੜੇ ਅਤੇ ਅੱਖਾਂ ਆਦਿ ਦਾਨ ਕਰਕੇ ਲਗਭਗ 8 ਲੋਕਾਂ ਦੀ ਜਾਨ ਬਚਾ ਸਕਦਾ ਹੈ।ਮਾਨਵਤਾ ਦੀ ਸੇਵਾ ਲਈ ਇਹ ਸਭ ਤੋਂ ਉੱਤਮ ਦਾਨ ਮੰਨਿਆ ਜਾਂਦਾ ਹੈ ਕਿਉਂਕਿ ਇਹ ਕਿਸੇ ਨੂੰ ਮੌਤ ਦੇ ਮੂੰਹੋਂ ਕੱਢ ਕੇ ਨਵਾਂ ਜੀਵਨ ਦਿੰਦਾ ਹੈ।ਕਿਸੇ ਵੀ ਉਮਰ, ਜਾਤੀ, ਨਸਲ, ਲੰਿਗ ਦਾ ਕੋਈ ਵੀ ਤੰਦਰੁਸਤ ਵਿਅਕਤੀ ਅੰਗ ਦਾਨ ਕਰ ਸਕਦਾ ਹੈ।ਅੰਗ ਦਾਨ ਕਰਨ ਲਈ 18 ਸਾਲ ਤੋਂ ਵੱਧ ਉਮਰ ਦਾ ਹੋਣਾ ਜ਼ਰੂਰੀ ਹੈ। ਜੇ ਤੁਹਾਡੀ ਉਮਰ 18 ਸਾਲ ਤੋਂ ਘੱਟ ਹੈ ਤਾਂ ਤੁਹਾਨੂੰ ਅੰਗਦਾਨ ਲਈ ਆਪਣੇ ਮਾਪਿਆਂ ਤੋਂ ਆਗਿਆ ਲੈਣੀ ਜ਼ਰੂਰੀ ਹੈ ।ਅੰਗਦਾਨ ਦੇ ਆਪਣੇ ਫ਼ੈਸਲੇ ਬਾਰੇ ਆਪਣੇ ਘਰ ਦੇ ਜੀਆਂ ਨੂੰ ਪਹਿਲਾਂ ਹੀ ਦੱਸ ਦੇਣਾ ਜ਼ਰੂਰੀ ਹੈ ਤਾਂ ਜੋ ਤੁਹਾਡੀ ਮੌਤ ਸਮੇਂ ਉਹ ਅੰਗਦਾਨ ਦੀ ਤੁਹਾਡੀ ਇੱਛਾ ਨੂੰ ਪੂਰੀ ਕਰ ਸਕਣ।

ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ. ਨੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਸਾਨੂੰ ਸਭ ਨੂੰ ਅੰਗਦਾਨ ਕਰਨ ਦਾ ਸੰਕਲਪ ਜ਼ਰੂਰ ਲੈਣਾ ਚਾਹੀਦਾ ਹੈ ਤੇ ਹੋਰਨਾਂ ਲੋਕਾਂ ਨੂੰ ਵੀ ਇਸ ਕੰਮ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।ਅੰਗ ਦਾਨ ਕਰਨ ਦੇ ਫਾਰਮ ਸਮੂਹ ਸਰਕਾਰੀ ਹਸਪਤਾਲਾਂ ਅਤੇ ਸਬ ਡਵੀਜਨਲ ਅਤੇ ਸਬ ਡਵੀਜਨ ਹਸਪਤਾਲਾਂ ਵਿੱਚ ਉਪਲਬਧ ਹਨ।ਇਸ ਸੰਬੰਧੀ ਸਰਕਾਰੀ ਪੋਰਟਲ ‘ਤੇ ਆਨਲਾਈਨ ਰਜਿਸਟ੍ਰੇਸ਼ਨ ਵੀ ਕੀਤੀ ਜਾ ਸਕਦੀ ਹੈ।ਇਸ ਮੌਕੇ ਡਾ. ਸਾਹਿਲ ਆਦੀਆ , ਡਾ. ਗੁਰਦਰਸ਼ਨ ਸਿੰਘ, ਫਾਰਮੇਸੀ ਅਫਸਰ ਗਗਨਦੀਪ ਕੌਰ ਅਤੇ ਰਾਜੇਸ਼ ਕੁਮਾਰੀ, ਮ.ਪ.ਹ.ਸ. ਅਮਿਤ ਸ਼ਰਮਾ ਅਤੇ ਉਮੇਸ਼ ਕੁਮਾਰ, ਸਟਾਫ ਨਰਸ ਸੁਰਿੰਦਰ ਕੌਰ, ਤਰਜੀਤ ਕੌਰ, ਸਤਵੀਰ ਕੌਰ ਅਤੇ ਮਨਿੰਦਰ ਕੌਰ ਸੁਰਜੀਤ ਸਿੰਘ ਅਤੇ ਆਮ ਲੋਗ ਹਾਜਰ ਸਨ

error: copy content is like crime its probhihated