Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing “ਲੋਕਾਂ ਨੂੰ ਡਰਨ ਦੀ ਲੋੜ ਨਹੀਂ – ਹੁੱਲੜਬਾਜ਼ ਤੇ ਸ਼ਰਾਰਤੀ ਅਨਸਰਾਂ ਉੱਤੇ ਕੜੀ ਕਾਰਵਾਈ ਹੋਵੇਗੀ : SSP ਬਟਾਲਾ*

“ਲੋਕਾਂ ਨੂੰ ਡਰਨ ਦੀ ਲੋੜ ਨਹੀਂ – ਹੁੱਲੜਬਾਜ਼ ਤੇ ਸ਼ਰਾਰਤੀ ਅਨਸਰਾਂ ਉੱਤੇ ਕੜੀ ਕਾਰਵਾਈ ਹੋਵੇਗੀ : SSP ਬਟਾਲਾ*

ਬਟਾਲਾ, 12 ਮਾਰਚ: (ਅਵਿਨਾਸ਼ ਸ਼ਰਮਾ )

: ਜ਼ਿਲ੍ਹਾ ਪੁਲਿਸ ਬਟਾਲਾ ਵੱਲੋਂ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਖੁਦ ਦੇਰ ਰਾਤ ਨੂੰ ਸੜਕਾਂ ‘ਤੇ ਨਿਕਲ ਕੇ ਪੁਲਿਸ ਨਾਕਿਆਂ ਅਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਦੇ ਨਜ਼ਰ ਆਏ।

ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਪੂਰੇ ਪੁਲਿਸ ਜ਼ਿਲ੍ਹੇ ਬਟਾਲਾ ਅੰਦਰ ਨਿਯਮਿਤ ਅਤੇ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ। ਸਵੇਰੇ, ਦੁਪਹਿਰ, ਸ਼ਾਮ ਅਤੇ ਰਾਤ ਸਮੇਂ ਵੱਖ-ਵੱਖ ਥਾਵਾਂ ‘ਤੇ ਪੁਲਿਸ ਟੀਮਾਂ ਤਾਇਨਾਤ ਕਰਕੇ ਹਾਲਾਤਾਂ ‘ਤੇ ਗਹਿਰੀ ਨਿਗਰਾਨੀ ਰੱਖੀ ਜਾ ਰਹੀ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਆਮ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ। ਜੇਕਰ ਕੋਈ ਹੁੱਲੜਬਾਜ਼ ਜਾਂ ਸ਼ਰਾਰਤੀ ਅਨਸਰ ਕਾਨੂੰਨ ਨੂੰ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਉਨ੍ਹਾਂ ਦੇ ਨਾਲ ਡੀਐੱਸਪੀ ਅਤੇ ਸਬੰਧਤ ਥਾਣਿਆਂ ਦੇ ਐੱਸਐੱਚਓ ਵੀ ਮੌਜੂਦ ਸਨ, ਜਿਨ੍ਹਾਂ ਦੇ ਨਾਲ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਐੱਸਐੱਸਪੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ 24 ਘੰਟੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਪੁਲਿਸ ਨੂੰ ਪੂਰਾ ਸਹਿਯੋਗ ਦੇ ਰਹੇ ਹਨ, ਜਿਸ ਨਾਲ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਹੋ ਰਹੇ ਹਨ।

ਉਨ੍ਹਾਂ ਆਖਿਰ ਵਿੱਚ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤੀ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਲਈ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।