Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਰਿਵਾਇਤੀ ਪਾਰਟੀਆਂ ਦੀ ਤਾਨਾਸ਼ਾਹੀ ਤੋਂ ਅੱਕੇ ਹੋਏ ਲੋਕਾਂ ਨੇ ਆਪਣੇ ਹੱਕਾਂ ਦੀ ਲੜਾਈ ਲੜੀ ਅਤੇ ਜਿੱਤ ਹਾਸਲ ਕੀਤੀ : ਬਲਵਿੰਦਰ ਕੁਮਾਰ

ਰਿਵਾਇਤੀ ਪਾਰਟੀਆਂ ਦੀ ਤਾਨਾਸ਼ਾਹੀ ਤੋਂ ਅੱਕੇ ਹੋਏ ਲੋਕਾਂ ਨੇ ਆਪਣੇ ਹੱਕਾਂ ਦੀ ਲੜਾਈ ਲੜੀ ਅਤੇ ਜਿੱਤ ਹਾਸਲ ਕੀਤੀ : ਬਲਵਿੰਦਰ ਕੁਮਾਰ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬਾ ਸੰਤੋਸ਼ ਕਟਾਰੀਆ ਦੀ ਜਿੱਤ ਬੰਪਰ ਦੀ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਖੁਸ਼ੀ ਵਿੱਚ ਸਥਾਨਕ ਕਸਬਾ ਕਾਠਗੜ੍ਹ ਵਿਖੇ ਬਲਵਿੰਦਰ ਕੁਮਾਰ ਦੀ ਅਗਵਾਈ ਵਿੱਚ ਲੱਡੂ ਵੰਡੇ ਗਏ ਅਤੇ ਭੰਗੜੇ ਪਾ ਕੇ ਖੁਸ਼ੀ ਮਨਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਠਗੜ੍ਹ ਨਿਵਾਸੀ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਰਿਵਾਇਤੀ ਪਾਰਟੀਆਂ ਦੀਆਂ ਤਾਨਾਸ਼ਾਹੀਆਂ ਤੋਂ ਪੰਜਾਬ ਦੇ ਲੋਕ ਅੱਕ ਚੁੱਕੇ ਸਨ ਜਿਨ੍ਹਾਂ ਵਲੋਂ ਆਪਣੇ ਹੱਕਾਂ ਦੀ ਲੜਾਈ ਲੜਦਿਆ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ਤੋਰਿਆ ਹੈ । ਉਹਨਾਂ ਆਖਿਆ ਕਿ ਪੰਜਾਬ ਦੇ ਲੋਕਾ ਨੂੰ ਭਗਵੰਤ ਮਾਨ ਅਤੇ ਸਮੁੱਚੀ ਟੀਮ ਉਪਰ ਪੂਰਾ ਭਰੋਸਾ ਹੈ ਕਿ ਉਹ ਲੋਕਾ ਦੀਆ ਆਸਾ ਉਮੀਦਾ ਉਪਰ ਪੂਰੀ ਤਰ੍ਹਾਂ ਨਾਲ ਖਰਾ ਉਤਰਨਗੇ । ਉਹਨਾਂ ਕਿਹਾ ਕਿ ਸੰਤੋਸ਼ ਕਟਾਰੀਆ ਲੰਮੇ ਸਮੇਂ ਤੋਂ ਲੋਕ ਦੇ ਹੱਕ ਹਕੂਕਾ ਉਪਰ ਪਹਿਰਾ ਦਿੰਦੇ ਆ ਰਹੇ ਹਨ ਅਤੇ ਨੇਕ ਸਖਸ਼ੀਅਤ ਦੇ ਮਾਲਕ ਹਨ ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸਮਝਦਾਰੀ ਦਿਖਾਉਂੇਦੇ ਹੋਏ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕ ਚੁਣਿਆ ਹੈ । ਉਹਨਾਂ ਕਿਹਾ ਕਿ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੰਤੋਸ਼ ਕਟਾਰੀਆ ਦੇ ਵਿਧਾਇਕ ਬਣਨ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਹਲਕਾ ਬਲਾਚੌਰ ਦੇ ਲੋਕਾਂ ਵਿੱਚ ਸਰਵਪੱਖੀ ਅਤੇ ਬਿਨਾ ਕਿਸੇ ਭੇਦਭਾਵ ਵਿਕਾਸ ਦੀ ਉਮੀਦ ਜਾਗ ਉੱਠੀ ਹੈ । ਇਸ ਮੌਕੇ ਸੈਲੀ ਦੇਵੀ, ਜਸ ਨਰਿਆਲ, ਪੰਕਜ ਨਰਿਆਲ , ਸੁਬੇਦਾਰ ਜੀਤ ਰਾਮ , ਚੇਤਨ ਜਸਵਾਲ, ਨਿਖਿਲ ਜਸਵਾਲ, ਐਡਵੋਕੇਟ ਗਰੀਮਾ ਜਸਵਾਲ, ਅਨੀਤਾ ਰਾਣੀ, ਵੀਨਾ ਰਾਣੀ, ਸੰਤੋਸ਼ ਕੁਮਾਰੀ, ਕਿਰਨ ਬਾਲਾ, ਕਾਮਨੀ ਨਰਿਆਲ , ਤਰਸੇਮ ਲਾਲ , ਰਜਨਾ ਰਾਣੀ , ਸੀਤਾ ਦੇਵੀ ਸਮੇਤ ਹੋਰ ਵੀ ਪ੍ਰਮੁੱਖ ਸਖਸ਼ੀਅਤਾ ਹਾਜ਼ਰ ਸਨ।

ਫੋਟੋ : ਸੰਤੋਸ਼ ਕਟਾਰੀਆ ਦੀ ਜਿੱਤ ਦੀ ਖੁਸ਼ੀ ਵਿੱਚ ਪਿੰਡ ਕਾਠਗੜ੍ਹ ਵਿਖੇ ਬਲਵਿੰਦਰ ਕੁਮਾਰ ਦੀ ਅਗਵਾਈ ਵਿੱਚ ਲੱਡੂ ਵੰਡਦੇ ਹੋਏ ।