Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਹੁਸ਼ਿਆਰਪੁਰ ਜ਼ਿਲ੍ਹੇ ’ਚ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ : ਡੀ.ਸੀ

ਹੁਸ਼ਿਆਰਪੁਰ ਜ਼ਿਲ੍ਹੇ ’ਚ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ : ਡੀ.ਸੀ

ਹੁਸ਼ਿਆਰਪੁਰ, 10 ਮਈ  (ਪ੍ਰਾਈਮ ਪੰਜਾਬ ਟਾਈਮਜ਼) 

24 ਘੰਟੇ ਕਰਨਗੇ ਕੰਮ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਹੱਦ ’ਤੇ ਬਣੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਜਾਂਦੀਆਂ ਸਾਵਧਾਨੀਆਂ ਨੂੰ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਵਲ ਸਾਵਧਾਨੀ ਅਪਣਾ ਕੇ ਹੀ ਸੁਰੱਖਿਅਤ ਰਿਹਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਜੋ ਕਿ 24 ਘੰਟੇ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੇਸ਼ਾਨੀ ਮੌਕੇ ਜਾਂ ਕੋਈ ਵੀ ਜਾਣਕਾਰੀ ਹਾਸਲ ਕਰਨ ਲਈ ਇਨ੍ਹਾਂ ਕੰਟਰੋਲ ਰੂਮਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਫੋਨ ਨੰਬਰ 01882-220412 ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹੁਸ਼ਿਆਰਪੁਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01882-220307 ਹੈ। ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਵਿਖੇ ਕੰਟਰੋਲ ਰੂਮ ਦਾ ਨੰਬਰ 01882-220310, ਐਸ.ਡੀ.ਐਮ ਦਫ਼ਤਰ ਟਾਂਡਾ 01886-512952, ਐਸ.ਡੀ.ਐਮ. ਦਫ਼ਤਰ ਗੜ੍ਹਸ਼ੰਕਰ 01884-282022, ਐਸ.ਡੀ.ਐਮ. ਦਫ਼ਤਰ ਦਸੂਹਾ 01883-285022, ਐਸ.ਡੀ.ਐਮ. ਦਫ਼ਤਰ ਮੁਕੇਰੀਆਂ 01883-244310 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਕੰਟਰੋਲ ਰੂਮ ਦਾ ਨੰਬਰ 01882-220322, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਹੁਸ਼ਿਆਰਪੁਰ ਵਿਖੇ ਕੰਟਰੋਲ ਰੂਮ ਦਾ ਨੰਬਰ 96461-16731, ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ 01882-252170 ਅਤੇ ਉੱਚੀ ਬੱਸੀ ਦਸੂਹਾ ਦੇ ਕੰਟਰੋਲ ਰੂਮ ਦਾ ਨੰਬਰ 01883-253335 ਹੈ।