Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣਾ ਹੈ ਪੰਜਾਬ ਸਰਕਾਰ ਦਾ ਟੀਚਾ : ਬ੍ਰਮ ਸ਼ੰਕਰ ਜ਼ਿੰਪਾ

ਲੋਕਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣਾ ਹੈ ਪੰਜਾਬ ਸਰਕਾਰ ਦਾ ਟੀਚਾ : ਬ੍ਰਮ ਸ਼ੰਕਰ ਜ਼ਿੰਪਾ

ਹੁਸ਼ਿਆਰਪੁਰ(ਬਿਊਰੋ) 
 – ਕੈਬਨਿਟ ਮੰਤਰੀ ਨੇ ਵਾਰਡ ਨੰਬਰ 23 ਵਿੱਚ ਟਿਊਬਵੈੱਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ
 – 26 ਲੱਖ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈੱਲ ਦਾ ਕੰਮ 15 ਦਿਨਾਂ ‘ਚ ਪੂਰਾ ਹੋਵੇਗਾ
14 ਜਨਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਪੀਣ ਲਈ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣਾ ਹੈ, ਜਿਸ ਲਈ ਲਗਾਤਾਰ ਯਤਨ ਜਾਰੀ ਹਨ।  ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ, ਅਜਿਹੇ ਵਿੱਚ ਨਹਿਰੀ ਪਾਣੀ ਦੀ ਸਪਲਾਈ ਸਮੇਂ ਦੀ ਲੋੜ ਹੈ। ਉਹ ਵਾਰਡ ਨੰਬਰ 23 ਦੇ ਮੁਹੱਲਾ ਟਿੱਬਾ ਸਾਹਿਬ ਵਿਖੇ 26 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਟਿਊਬਵੈੱਲ ਦੇ ਕੰਮ ਸ਼ੁਰੂ ਕਰਵਾਉਣ ਮੌਕੇ  ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਟਿਊਬਵੈੱਲ ਦੀ ਉਸਾਰੀ ਦਾ ਕੰਮ 15 ਦਿਨਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।  ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਸਥਾਨਕ ਕੌਂਸਲਰ ਮਨਮੀਤ ਕੌਰ ਵੀ ਹਾਜ਼ਰ ਸਨ।
 ਲੋਕਾਂ ਨੂੰ ਮਕਰ ਸੰਕ੍ਰਾਂਤੀ ਦੀ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇੱਥੇ ਪਹਿਲਾਂ ਟਿਊਬਵੈੱਲ ਦਾ ਬੋਰ 400 ਫੁੱਟ ‘ਤੇ ਸੀ, ਹੁਣ ਨਵਾਂ ਬੋਰ 800 ਫੁੱਟ ‘ਤੇ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਸਕੇ।  ਉਨ੍ਹਾਂ ਦੱਸਿਆ ਕਿ ਜਲ ਸਪਲਾਈ ਵਿਭਾਗ ਵੱਲੋਂ ਇਹ ਟਿਊਬਵੈੱਲ ਲਗਾਇਆ ਜਾ ਰਿਹਾ ਹੈ, ਜਿਸ ਦਾ ਫਾਇਦਾ ਇਹ ਹੈ ਕਿ ਬੋਰ ਦੀ ਡੂੰਘਾਈ ਦੇ ਨਾਲ-ਨਾਲ ਪਾਣੀ ਦੀ ਜਾਂਚ ਵੀ ਕੀਤੀ ਜਾ ਰਹੀ ਹੈ, ਕਿਉਂਕਿ ਪੰਜਾਬ ਵਿੱਚ ਜਲ ਸਪਲਾਈ ਵਿਭਾਗ ਕੋਲ ਪਾਣੀ ਦੀ ਪਰਖ ਕਰਨ ਲਈ
ਵਧੀਆ ਲੈਬ ਹੈ।
 ਬ੍ਰਮ ਸ਼ੰਕਰ ਜ਼ਿੰਪਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਹੁਸ਼ਿਆਰਪੁਰ ਨੂੰ ਜਲ ਸਪਲਾਈ ਅਤੇ ਸਿੰਚਾਈ ਦੇ ਟਿਊਬਵੈੱਲ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀ ਮੰਗ ਅਨੁਸਾਰ ਪੀਣ ਵਾਲੇ ਪਾਣੀ ਤੋਂ ਇਲਾਵਾ ਸਿੰਚਾਈ ਲਈ ਟਿਊਬਵੈੱਲ ਵੀ ਲਗਾਏ ਗਏ ਹਨ। ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ, ਸੰਤ ਬਾਬਾ ਕਰਮਜੀਤ ਸਿੰਘ, ਕੌਂਸਲਰ ਬਲਵਿੰਦਰ ਬਿੰਦੀ, ਹਰਵਿੰਦਰ ਸਿੰਘ, ਸਤਵੰਤ ਸਿੰਘ ਸਿਆਣ, ਚੰਦਨ ਲੱਕੀ, ਸੁਮੇਸ਼ ਸੋਨੀ, ਹਰਭਗਤ ਸਿੰਘ ਤੁਲੀ, ਗੁਰਭਗਤ ਸਿੰਘ ਤੁਲੀ, ਅਮਰਜੀਤ ਸਿੰਘ, ਰਮੇਸ਼ ਸ਼ਰਮਾ, ਐਕਸੀਅਨ ਵਾਟਰ ਸਪਲਾਈ ਸਿਮਰਨਜੀਤ ਸਿੰਘ,  ਐਸ.ਡੀ.ਓ.  ਸੁਖਵਿੰਦਰ ਸਿੰਘ, ਜੇ.ਈ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।