Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮੁਫ਼ਤ ਕਾਨੂੰਨੀ ਸਹਾਇਤਾ ਲੈਣ ਆਏ ਵਿਅਕਤੀਆਂ ਨਾਲ ਕੀਤਾ ਜਾਵੇ ਚੰਗਾ ਵਰਤਾਅ

ਮੁਫ਼ਤ ਕਾਨੂੰਨੀ ਸਹਾਇਤਾ ਲੈਣ ਆਏ ਵਿਅਕਤੀਆਂ ਨਾਲ ਕੀਤਾ ਜਾਵੇ ਚੰਗਾ ਵਰਤਾਅ

ਮੁਫ਼ਤ ਕਾਨੂੰਨੀ ਸਹਾਇਤਾ ਲੈਣ ਆਏ ਵਿਅਕਤੀਆਂ ਨਾਲ ਕੀਤਾ ਜਾਵੇ ਚੰਗਾ ਵਰਤਾਅ

–ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤੀ ਪੈਨਲ/ਰਿਟੇਨਰ ਐਡਵੋਕੇਟਾਂ ਨਾਲ ਮੀਟਿੰਗ

ਹੁਸ਼ਿਆਰਪੁਰ, 8 ਜੂਨ(ਬਿਊਰੋ) : ਅੱਜ ਮਾਣਯੋਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਸ਼੍ਰੀਮਤੀ ਅਮਰਜੋਤ ਭੱਟੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਸ਼੍ਰੀਮਤੀ ਅਪਰਾਜੀਤਾ ਜੋਸ਼ੀ ਵਲੋਂ ਪੈਨਲ/ਰਿਟੇਨਰ ਐਡਵੋਕੇਟਾਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਦਾਇਤ ਕੀਤੀ ਗਈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਆਏ ਹੋਏ ਵਿਅਕਤੀਆਂ ਨਾਲ ਉਹ ਚੰਗਾ ਵਰਤਾਅ ਕਰਨ ਅਤੇ ਉਨ੍ਹਾਂ ਦੇ ਕੇਸਾਂ ਵਿੱਚ ਸਬੰਧਤ ਕੋਰਟ ਵਿੱਚ ਪੇਸ਼ ਹੋਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਸੈਮੀਨਾਰ ਲਗਾਏ ਜਾਣ ਅਤੇ ਲੋਕਾਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਲਾਈਆਂ ਜਾ ਰਹੀਆਂ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਫੈਲਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਹੱਕਾਂ ਤੋਂ ਜਾਣੂ ਹੋ ਸਕਣ। ਇਸ ਮੌਕੇ ਉਨ੍ਹਾਂ ਵਲੋਂ ਪੈਨਲ/ਰਿਟੇਨਰ ਐਡਵਕੋਟਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ।

                ਉਕਤ ਤੋਂ ਇਲਾਵਾ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਜੋ ਕਿ ਮਿਤੀ 13 ਅਗਸਤ 2022 ਨੂੰ ਲਗਾਈ ਜਾਣੀ ਹੈ, ਸਬੰਧੀ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਐਡਵੋਕੇਟ ਸ਼੍ਰੀਮਤੀ ਹਰਜੀਤ ਕੌਰ, ਮਿਸ. ਰੇਨੂੰ, ਸ਼੍ਰੀ ਅਭਿਨਵ ਮਹਿੰਦਰੋ, ਸ਼੍ਰੀ ਮਲਕੀਤ ਸਿੰਘ ਸੀਕਰੀ, ਸ਼੍ਰੀ ਲਵਲੀਨ ਸਿੰਘ ਸੈਣੀ, ਸ਼੍ਰੀ ਮਨੋਜ, ਸ਼੍ਰੀ ਹਰਪ੍ਰੀਤ ਸਿੰਘ ਅਤੇ ਸ਼੍ਰੀ ਵਿਕਰਮ ਭੱਲਾ ਹਾਜ਼ਰ ਸਨ।