Prime Punjab Times

Latest news
ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ

ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ

ਗੜ੍ਹਦੀਵਾਲਾ 22 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸ.ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਪਲੇਸਮੈਂਟ ਸੈੱਲ ਦੇ ਸਾਂਝੇ ਯਤਨਾਂ ਸਦਕਾ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਇੱਕ ਵਿਸ਼ੇਸ਼ ਆਨਲਾਈਨ ਲੈਕਚਰ ਕਰਵਾਇਆ ਗਿਆ। “ਅੰਕਾਂ ਤੋਂ ਅੱਗੇ: ਅਸਲ ਜ਼ਿੰਦਗੀ ਵਿੱਚ ਸਫਲਤਾ ਲਈ ਹੁਨਰ, ਸੋਚ ਅਤੇ ਸ਼ਖ਼ਸੀਅਤ ਦਾ ਨਿਰਮਾਣ” ਵਿਸ਼ੇ ’ਤੇ ਕਰਵਾਏ ਗਏ ਇਸ ਲੈਕਚਰ ਵਿੱਚ ਸ੍ਰੀਮਤੀ ਕਲਪਨਾ ਜਸਰੋਟੀਆ, ਸੀਨੀਅਰ ਫੈਕਲਟੀ, ਐੱਨ.ਆਈ.ਟੀ., ਭਾਰਤ ਸਰਕਾਰ, ਨੇ ਸਰੋਤ ਵਿਅਕਤੀ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਦੌਰ ਵਿੱਚ ਸਿਰਫ਼ ਚੰਗੇ ਅੰਕ ਅਤੇ ਡਿਗਰੀਆਂ ਹੀ ਸਫਲਤਾ ਲਈ ਕਾਫ਼ੀ ਨਹੀਂ ਹਨ। ਸੰਚਾਰ ਦੇ ਹੁਨਰ, ਆਤਮ-ਵਿਸ਼ਵਾਸ, ਸਕਾਰਾਤਮਕ ਸੋਚ, ਸਮੱਸਿਆਵਾਂ ਨਾਲ ਨਜਿੱਠਣ ਦੀ ਸਮਰੱਥਾ ਅਤੇ ਟੀਮ ਵਿੱਚ ਕੰਮ ਕਰਨ ਦੀ ਯੋਗਤਾ ਵੀ ਵਿਦਿਆਰਥੀਆਂ ਦੀ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇ ਨਾਲ-ਨਾਲ ਵਿਹਾਰਕ ਹੁਨਰ ਵਿਕਸਿਤ ਕਰਨ ਅਤੇ ਆਪਣੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਲੈਕਚਰ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਰੋਤ ਵਿਅਕਤੀ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਪਣੇ ਸਵਾਲ ਵੀ ਸਾਂਝੇ ਕੀਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਲੈਕਚਰ ਵਿਦਿਆਰਥੀਆਂ ਨੂੰ ਕਲਾਸਰੂਮ ਦੇ ਗਿਆਨ ਤੋਂ ਇਲਾਵਾ ਜੀਵਨ ਦੀਆਂ ਅਸਲ ਚੁਣੌਤੀਆਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਦੇ ਹਨ।ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਅਧਿਆਪਕ ਸਾਹਿਬਾਨ, ਪਲੇਸਮੈਂਟ ਸੈੱਲ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।