Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਜ਼ਿਲ੍ਹੇ ‘ਚ ਪੈਟਰੋਲ,ਡੀਜ਼ਲ ਤੇ ਘਰੇਲੂ ਗੈਸ ਦੀ ਢੁਕਵੀਂ ਸਪਲਾਈ, ਘਬਰਾਹਟ ‘ਚ ਖਰੀਦਦਾਰੀ ਤੋਂ ਬਚੋ : ਡਿਪਟੀ ਕਮਿਸ਼ਨਰ

ਜ਼ਿਲ੍ਹੇ ‘ਚ ਪੈਟਰੋਲ,ਡੀਜ਼ਲ ਤੇ ਘਰੇਲੂ ਗੈਸ ਦੀ ਢੁਕਵੀਂ ਸਪਲਾਈ, ਘਬਰਾਹਟ ‘ਚ ਖਰੀਦਦਾਰੀ ਤੋਂ ਬਚੋ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ 11 ਮਾਰਚ (ਪ੍ਰਾਈਮ ਪੰਜਾਬ ਟਾਈਮਜ) 

ਪੈਟਰੋਲ ਪੰਪ ਅਤੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜਮ੍ਹਾਂਖੋਰੀ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ

: ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬੁੱਧਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲਪੀਜੀ ਗੈਸ ਦੀ ਲੋੜੀਂਦੀ ਉਪਲਬਧਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ।

ਖੁਰਾਕ ਅਤੇ ਸਪਲਾਈ ਕੰਟਰੋਲਰ, ਪੈਟਰੋਲ ਪੰਪ ਐਸੋਸੀਏਸ਼ਨ, ਗੈਸ ਏਜੰਸੀਆਂ ਦੇ ਨੁਮਾਇੰਦੇ, ਤੇਲ ਮਾਰਕੀਟਿੰਗ ਕੰਪਨੀਆਂ ਦੇ ਸਬੰਧਤ ਵਿਕਰੀ ਅਧਿਕਾਰੀ ਅਤੇ ਆਈਓਸੀਐਲ ਦੇ ਜ਼ਿਲ੍ਹਾ ਪੱਧਰੀ ਕੋਆਰਡੀਨੇਟਰ ਨਾਲ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਬਣੀ ਸਥਿਤੀ ਦੇ ਮੱਦੇਨਜ਼ਰ ਜਿਲੇ ਵਿੱਚ ਤੇਲ ਜਾਂ ਗੈਸ ਸਪਲਾਈ ਦੀ ਕੋਈ ਕਿੱਲਤ ਨਹੀਂ ਹੈ ਅਤੇ ਲੋਕਾਂ ਨੂੰ ਕਿਸੇ ਵੀ ਪੱਖੋਂ ਘਬਰਾਉਣ ਦੀ ਲੋੜ ਨਹੀਂ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲਪੀਜੀ ਗੈਸ ਦੀ ਢੁੱਕਵੀਂ ਉਪਲਬਧਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਤੇਲ ਕੰਪਨੀਆਂ ਵੱਲੋਂ ਲਗਾਤਾਰ ਸਪਲਾਈ ਜਾਰੀ ਹੈ ਜਿਸ ਨਾਲ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਹੋ ਰਹੀਆਂ ਹਨ । ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ ਅਤੇ ਘਬਰਾਹਟ ਵਿੱਚ ਪੈਟਰੋਲ, ਡੀਜ਼ਲ ਜਾਂ ਗੈਸ ਦੀ ਬੇਲੋੜੀ ਖਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਥਿਤੀ ‘ਤੇ ਨਿਰੰਤਰ ਨਜ਼ਰ ਰੱਖ ਰਿਹਾ ਹੈ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਪੈਟਰੋਲ, ਡੀਜ਼ਲ ਜਾਂ ਘਰੇਲੂ ਗੈਸ ਦੀ ਜਮ੍ਹਾਖੋਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਪੈਟਰੋਲ ਪੰਪ ਆਪਰੇਟਰਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨੇ ਵੀ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਉਹ ਖਪਤਕਾਰਾਂ ਨੂੰ ਜ਼ਰੂਰੀ ਸਪਲਾਈ ਨਿਯਮਿਤ ਤੌਰ ‘ਤੇ ਪ੍ਰਦਾਨ ਕਰਦੇ ਰਹਿਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਨਕਲੀ ਘਾਟ ਪੈਦਾ ਨਹੀਂ ਹੋਣ ਦੇਣਗੇ।ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਕਿਟ ਵਿੱਚ ਲਗਾਤਾਰ ਨਜ਼ਰ ਰੱਖਣ ਅਤੇ ਕਿਸੇ ਵੀ ਅਫਵਾਹ ਜਾਂ ਬੇਨਿਯਮੀ ਦੀ ਸੂਰਤ ਵਿੱਚ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨ ਪੱਧਰ ‘ਤੇ ਐਸਡੀਐਮਜ਼ ਨੂੰ ਸਥਿਤੀ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ।

error: copy content is like crime its probhihated