Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਪੈਟਰੋਲ ਪੰਪ ਗੋਂਦਪੁਰ ਨਜ਼ਦੀਕ ਗੱਡੀ ਮਹਿੰਦਰਾ ਪਿੱਕਅੱਪ ਖੋਹ ਦੇ ਮਾਮਲੇ ਚ ਲੋੜੀਂਦੇ ਦੋ ਪੁਲਿਸ ਅੜਿੱਕੇ 

ਪੈਟਰੋਲ ਪੰਪ ਗੋਂਦਪੁਰ ਨਜ਼ਦੀਕ ਗੱਡੀ ਮਹਿੰਦਰਾ ਪਿੱਕਅੱਪ ਖੋਹ ਦੇ ਮਾਮਲੇ ਚ ਲੋੜੀਂਦੇ ਦੋ ਪੁਲਿਸ ਅੜਿੱਕੇ 

ਗੜ੍ਹਦੀਵਾਲਾ 25 ਦਸੰਬਰ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

: ਪੈਟਰੋਲ ਪੰਪ ਗੋਂਦਪੁਰ ਥਾਣਾ ਗੜਦੀਵਾਲਾ ਨਜ਼ਦੀਕ ਗੱਡੀ ਮਹਿੰਦਰਾ ਪਿੱਕਅੱਪ ਖੋਹ ਦੇ ਮਾਮਲੇ ਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਲੇਟ ਅਜੈਬ ਸਿੰਘ ਵਾਸੀ ਲੱਲੇ ਥਾਣਾ ਤਲਵੰਡੀ ਭਾਈ ਹਾਲ ਵਾਸੀ ਮਲਸੀਆਂ ਕਲਾਂ ਥਾਣਾ ਸਦਰ ਜੀਰਾ,ਜਿਲ੍ਹਾ ਫਿਰੋਜਪੁਰ ਅਤੇ ਹਰਮਨਪ੍ਰੀਤ ਪੁੱਤਰ ਲਖਵੀਰ ਸਿੰਘ ਵਾਸੀ ਚੂਸੇਵਾਲ ਥਾਣਾ ਸਦਰ ਪੱਟੀ ਜਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

(ਮੁਲਜ਼ਮਾਂ ਤੋਂ ਬਰਾਮਦ ਕੀਤੀ ਗੱਡੀ)

ਮਾਨਯੋਗ ਐਸ.ਐਸ.ਪੀ ਸੁਰੇਂਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆਂ ਲੱਟਾਂ, ਖੋਹਾਂ, ਠੱਗੀਆਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆ ਹਦਾਇਤਾਂ ਮੁਤਾਬਿਕ ਐਸ.ਆਈ. ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਦੀਵਾਲਾ ਤੇ ਪਰਵਿੰਦਰ ਸਿੰਘ ਵਧੀਕ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਯੋਗ ਅਗਵਾਈ ਹੇਠ ਗੜ੍ਹਦੀਵਾਲਾ ਪੁਲਿਸ ਵੱਲੋ ਮੁਕੱਦਮਾ ਨੰਬਰ 109 ਮਿਤੀ 09.11.2023 ਅ:ਧ 379-ਬੀ, 34 ਭ:ਦ:ਸ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਵਿੱਚ ਲੋੜੀਂਦੇ ਦੋਸ਼ੀ ਮਨਪ੍ਰੀਤ ਸਿੰਘ ਪੁੱਤਰ ਲੇਟ ਅਜੈਬ ਸਿੰਘ ਵਾਸੀ ਲੱਲੇ ਥਾਣਾ ਤਲਵੰਡੀ ਭਾਈ ਹਾਲ ਵਾਸੀ ਮਲਸੀਆਂ ਕਲਾਂ ਥਾਣਾ ਸਦਰ ਜੀਰਾ, ਜਿਲ੍ਹਾ ਫਿਰੋਜਪੁਰ ਅਤੇ ਹਰਮਨਪ੍ਰੀਤ ਪੁੱਤਰ ਲਖਵੀਰ ਸਿੰਘ ਵਾਸੀ ਚੂਸੇਵਾਲ ਥਾਣਾ ਸਦਰ ਪੱਟੀ ਜਿਲ੍ਹਾ ਤਰਨਤਾਰਨ ਨੇ ਆਪਣੇ ਇੱਕ ਹੋਰ ਸਾਥੀ ਨਾਲ ਮਿਲ ਕੇ ਪੈਟਰੋਲ ਪੰਪ ਗੋਂਦਪੁਰ ਥਾਣਾ ਗੜਦੀਵਾਲਾ ਨਜ਼ਦੀਕ ਗੱਡੀ ਮਹਿੰਦਰਾ ਪਿੱਕਅੱਪ ਨੰਬਰੀ HP-73 A-1238 ਖੋਹ ਕੀਤੀ ਸੀ, ਜਿਹਨ੍ਹਾ ਦੀ ਪੁਲਿਸ ਨੂੰ ਭਾਲ ਸੀ।ਦੋਸ਼ੀ ਮਨਪ੍ਰੀਤ ਸਿੰਘ ਪੁੱਤਰ ਲੇਟ ਅਜੈਬ ਸਿੰਘ ਵਾਸੀ ਲੱਲੇ ਥਾਣਾ ਤਲਵੰਡੀ ਭਾਈ ਹਾਲ ਵਾਸੀ ਮਲਸੀਆ ਕਲਾਂ ਥਾਣਾ ਸਦਰ ਜੀਰਾ ਜਿਲ੍ਹਾ ਫਿਰੋਜਪੁਰ ਅਤੇ ਹਰਮਨਪ੍ਰੀਤ ਪੁੱਤਰ ਲਖਵੀਰ ਸਿੰਘ ਵਾਸੀ ਚੂਸੇਵਾਲ ਥਾਣਾ ਸਦਰ ਪੱਟੀ ਜਿਲ੍ਹਾ ਤਰਨਤਾਰਨ ਨੂੰ ਮਿਤੀ 22.12.2023 ਨੂੰ ਗ੍ਰਿਫਤਾਰ ਕਰਕੇ ਦੋਸ਼ੀਆਨ ਦੀ ਨਿਸ਼ਾਨਦੇਹੀ ਪਰ ਖੋਹੀ ਹੋਈ ਗੱਡੀ ਮਹਿੰਦਰਾ ਪਿੱਕਅੱਪ ਨੰਬਰੀ HP-73 A-1238 ਬ੍ਰਾਮਦ ਕਰ ਲਈ ਗਈ ਹੈ, ਜੋ ਉਕਤ ਦੋਨੋ ਦੋਸ਼ੀਆਨ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।