Prime Punjab Times

Latest news
ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਖਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਜਾਰੀ, ਡਿਪਟੀ ਕਮਿਸ਼ਨਰ ਵੱਲੋਂ ਸਮੇਂ ਸਿਰ ਟੀਕਾਕਰਨ ਦੀ ਅਪੀਲ *ਜ਼ਰੂਰੀ ਮੁਰੰਮਤ ਕਾਰਨ 11 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ* ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰੇ ਹਾਦਸੇ ਚ KMS ਕਾਲਜ ਦੇ ਪ੍ਰਿੰਸੀਪਲ ਡਾ ਸ਼ਬਨਮ ਕੌਰ,ਬੇਟੇ ਤੁਸ਼ਾਂਤ ਸਮੇਤ ਤਿੰਨ ਦੀ ਮੌ+ਤ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਬਟਾਲਾ ਪੁਲਿਸ ਦੀ ਪ੍ਰਾਥਮਿਕਤਾ: ਐਸਐਸਪੀ ਡਾ. ਮਹਿਤਾਬ ਸਿੰਘ ਨੇ ਥਾਣਿਆਂ ਨੂ... *ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦ... ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ’ ਮਨਾਇਆ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਵਾਰਿਸ ਹਾਲਤ ਵਿੱਚ ਮਿਲੀ ਨਵਜੰਮੀ ਬੱਚੀ
ADVERTISEMENT
You are currently viewing ਪੈਟਰੋਲ ਪੰਪਾਂ ਤੋਂ ਲੋਹੇ ਦੀਆਂ ਗਰਿੱਲਾਂ ਅਤੇ ਲੋਹੇ ਦੇ ਢੱਕਣ ਚੋਰੀ ਕਰਨ ਦੇ ਦੋਸ਼ ‘ਚ ਇਕ ਹੋਰ ਵਿਅਕਤੀ ਆਇਆ ਪੁਲਿਸ ਅੜਿੱਕੇ 

ਪੈਟਰੋਲ ਪੰਪਾਂ ਤੋਂ ਲੋਹੇ ਦੀਆਂ ਗਰਿੱਲਾਂ ਅਤੇ ਲੋਹੇ ਦੇ ਢੱਕਣ ਚੋਰੀ ਕਰਨ ਦੇ ਦੋਸ਼ ‘ਚ ਇਕ ਹੋਰ ਵਿਅਕਤੀ ਆਇਆ ਪੁਲਿਸ ਅੜਿੱਕੇ 

ਪਠਾਨਕੋਟ 31, ਜੁਲਾਈ (ਸਣਹੋਤਰਾ)

: ਪੈਟਰੋਲ ਪੰਪ ਦੇ ਮਾਲਕ ਨੀਰਜ ਕੁਮਾਰ ਨੇ ਸ਼ਾਹਪੁਰ ਕੰਢੀ ਨੇੜੇ ਜੁਗਿਆਲ, ਮਨਵਾਲ, ਪੰਗੋਲੀ ਚੌਕ ਅਤੇ ਘੋਹ ਵਿਖੇ ਸਥਿਤ ਪੈਟਰੋਲ ਪੰਪਾਂ ਤੋਂ ਹਾਲ ਹੀ ਵਿੱਚ ਪੰਪਾਂ ਦੇ ਬਾਹਰ ਲੱਗੇ ਲੋਹੇ ਦੇ ਢੱਕਣ, ਗਰਿੱਲਾਂ ਅਤੇ ਹੋਰ ਸਾਮਾਨ ਚੋਰੀ ਹੋਣ ਦੀ ਸ਼ਿਕਾਇਤ ਥਾਣਾ ਸ਼ਾਹਪੁਰ ਕੰਢੀ ਵਿੱਚ ਦਰਜ ਕਰਵਾਈ ਸੀ ਦਰਜ ਕਰਵਾਈ ਸੀ। ਜਿਸ ਵਿਚ ਉਨ੍ਹਾਂ ਦੇ ਵਲੋਂ ਦੱਸਿਆ ਗਿਆ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਨਾਲ ਲੱਗਦੇ ਪੈਟਰੋਲ ਪੰਪ, ਜੁਗਿਆਲ, ਘੋਹ, ਮਨਵਾਲ ਅਤੇ ਪੰਗੋਲੀ ਤੋਂ ਲੋਹੇ ਦੀਆਂ ਗਰਿੱਲਾਂ, ਦੇਗੀ ਲੋਹੇ ਦੇ ਢੱਕਣ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਹੈ, ਜਿਸ ਸਬੰਧੀ ਥਾਣਾ ਸ਼ਾਹਪੁਰ ਕੰਢੀ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐਸਐਚਓ ਇੰਸਪੈਕਟਰ ਮੋਹਿਤ ਟਾਕ ਨੇ ਦੱਸਿਆ ਕਿ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਉਨ੍ਹਾਂ ਦੀ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਤਾਂ ਪਤਾ ਲੱਗਿਆ ਕਿ ਇਨ੍ਹਾਂ ਚੋਰੀਆਂ ਨੂੰ ਅੰਜਾਮ ਦੇਣ ਵਿੱਚ ਦੋ ਵਿਅਕਤੀ ਸ਼ਾਮਲ ਸਨ। ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਮਲਕੀਅਤ ਸਿੰਘ ਸ਼ਾਹਪੁਰ ਕੰਢੀ ਨੇੜੇ ਪਿੰਡ ਤਰੇਹਟੀ ਦਾ ਰਹਿਣ ਵਾਲਾ ਹੈ। ਜਿਸਦੇ ਚਲਦੇ ਜਦੋਂ ਪੁਲਿਸ ਨੇ ਉਕਤ ਕਥਿਤ ਦੋਸ਼ੀ ਮਲਕੀਅਤ ਸਿੰਘ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਸ ਕੋਲੋਂ 12 ਗਰਿੱਲ ਅਤੇ 13 ਦੇਗੀ ਲੋਹੇ ਦੇ ਢੱਕਣ ਬਰਾਮਦ ਹੋਏ ਅਤੇ ਦੂਜਾ ਦੋਸ਼ੀ ਆਪਣੇ ਨਾਲ ਫ਼ਰਾਰ ਹੋ ਗਿਆ। ਉਸ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੀ ਪੁਲਿਸ ਨੇ ਲਗਾਤਾਰ ਛਾਪੇਮਾਰੀ ਕੀਤੀ ਅਤੇ ਕਰੀਬ 15 ਦਿਨਾਂ ਬਾਅਦ ਸ਼ਾਹਪੁਰ ਕੰਢੀ ਪੁਲਿਸ ਨੇ ਦੂਜੇ ਦੋਸ਼ੀ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ। ਫੜੇ ਗਏ ਮੁਲਜ਼ਮ ਦਾ ਨਾਂ ਵਿਸ਼ਾਲ ਉਰਫ ਗੁੱਗੂ ਵਾਸੀ ਸ਼ਾਹਪੁਰ ਕੰਢੀ ਹੈ, ਜਿਸ ਪਾਸੋਂ ਹਿਮਾਚਲ ਪ੍ਰਦੇਸ਼ ਦਾ ਇੱਕ ਸ਼ਾਈਨ ਹਾਂਡਾ ਮੋਟਰ ਸਾਈਕਲ ਉਕਤ ਮੁਲਜ਼ਮਾਂ ਨੇ ਡਮਟਾਲ, ਹਿਮਾਚਲ ਪ੍ਰਦੇਸ਼ ਤੋਂ ਚੋਰੀ ਕੀਤਾ ਸੀ। ਇਸ ਦੇ ਨਾਲ ਹੀ ਦੂਜੇ ਗ੍ਰਿਫ਼ਤਾਰ ਮੁਲਜ਼ਮ ਵਿਸ਼ਾਲ ਕੋਲੋਂ ਲੋਹੇ ਦੀ ਗਰਿੱਲ, ਪੰਜ ਲੋਹੇ ਦੇ ਢੱਕਣ ਅਤੇ ਹੋਰ ਲੋਹੇ ਦਾ ਸਮਾਨ ਬਰਾਮਦ ਕੀਤਾ ਗਿਆ ਹੈ। ਸ਼ਾਹਪੁਰ ਕੰਢੀ ਪੁਲਿਸ ਨੇ ਦੋਸ਼ੀ ਨੂੰ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਲੈ ਲਿਆ ਹੈ ਅਤੇ ਹੋਰ ਪੁੱਛਗਿੱਛ ਕਰਨ ਦੀ ਗੱਲ ਕਹੀ ਹੈ। ਸ਼ਾਹਪੁਰ ਕੰਢੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 303 (2) ਅਤੇ 317 (2) ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated