Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ ਤੇਜ ਰਫਤਾਰ ਸਵਿਫਟ ਕਾਰ ਦਰਖ਼ਤ ਨਾਲ ਟਕਰਾਈ 2 ਨੌਜਵਾਨਾਂ ਦੀ ਮੌਤ, 2 ਗੰਭੀਰ ਜਖ਼ਮੀ

ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ ਤੇਜ ਰਫਤਾਰ ਸਵਿਫਟ ਕਾਰ ਦਰਖ਼ਤ ਨਾਲ ਟਕਰਾਈ 2 ਨੌਜਵਾਨਾਂ ਦੀ ਮੌਤ, 2 ਗੰਭੀਰ ਜਖ਼ਮੀ

ਫਗਵਾੜਾ (ਲਾਲੀ ਦਾਦਰ )

28 ਜਨਵਰੀ : ਫਗਵਾੜਾ ਤੋਂ ਹੁਸ਼ਿਆਰਪੁਰ ਰੋਡ ‘ਤੇ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਹੁਸ਼ਿਆਰਪੁਰ ਤੋਂ ਫਗਵਾੜਾ ਆ ਰਹੀ ਕਾਰ ਬੇਕਾਬੂ ਹੋ ਕੇ ਅਮਰੀਕ ਨਗਰੀ ਦੇ ਨਜਦੀਕ ਦਰੱਖਤ ਨਾਲ ਜਾ ਟਕਰਾਈ। ਹਾਦਸਾ ਇੰਨਾ ਜਬਰਦਸਤ ਸੀ ਕਿ ਕਾਰ ਵਿਚ ਸਵਾਰ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ। ਮ੍ਰਿਤਕ ਨੌਜਵਾਨਾਂ ਵਿੱਚੋਂ ਇੱਕ ਦੀ ਪਛਾਣ ਧਰਮਿੰਦਰ ਵਾਸੀ ਪੱਟੀ ਰਾਮਦਾਸੀਆਂ (ਬੱਲੋ) ਬਠਿੰਡਾ ਵਜੋਂ ਹੋਈ ਹੈ ਜਦਕਿ ਦੂਸਰੇ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਵਿਚ ਜਖਮੀ ਹੋਏ ਨੌਜਵਾਨਾਂ ਦੀ ਪਛਾਣ ਗਗਨ ਅਤੇ ਗੁਰਸੇਵਕ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਰੋਡ ‘ਤੇ ਹਾਦਸੇ ਦਾ ਸ਼ਿਕਾਰ ਹੋਈ ਸਵਿਫਟ ਕਾਰ ਨੰਬਰ ਪੀ ਬੀ 19 ਜੇ 7026 ‘ਚ ਚਾਰ ਨੌਜਵਾਨ ਸਵਾਰ ਸਨ ਅਤੇ ਚਾਰੋਂ ਪੇਸ਼ੇਵਰ ਫੋਟੋਗ੍ਰਾਫਰ ਸਨ। ਜੋ ਕਿਸੇ ਸਮਾਗਮ ਤੋਂ ਵਾਪਸ ਪਰਤ ਰਹੇ ਸਨ। ਕਾਰ ਚਲਾਉਂਦੇ ਸਮੇਂ ਅਚਾਨਕ ਕਾਰ ਚਲਾ ਰਹੇ ਨੌਜਵਾਨ ਦੀ ਅੱਖ ਲੱਗ ਗਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਕਾਰ ਕਾਫੀ ਤੇਜ਼ ਰਫਤਾਰ ‘ਤੇ ਸੀ ਅਤੇ ਅਚਾਨਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ ਅਤੇ ਚਾਰੇ ਨੌਜਵਾਨ ਕਾਰ ਵਿਚ ਬੁਰੀ ਤਰ੍ਹਾਂ ਨਾਲ ਫੱਸ ਗਏ ਜਿਹਨਾਂ ਨੂੰ ਬੜੀ ਮੁਸ਼ਕਲ ਦੇ ਨਾਲ ਬਾਹਰ ਕੱਢਿਆ ਗਿਆ। ਹਾਦਸੇ ‘ਚ ਮੌਤ ਦਾ ਸ਼ਿਕਾਰ ਹੋਏ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਫਗਵਾੜਾ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਹਾਦਸੇ ਨੂੰ ਲੈ ਕੇ ਪੁਲਿਸ ਕਾਰਵਾਈ ਜਾਰੀ ਹੈ।

 ਕੈਪਸ਼ਨ- ਫਗਵਾੜਾ ਹੁਸ਼ਿਆਰਪੁਰ ਰੋਡ ਤੇ ਵਾਪਰੇ ਹਾਦਸੇ ‘ਚ ਨੁਕਸਾਨੀ ਗਈ ਕਾਰ ਅਤੇ ਫੱਟੜ ਹੋਏ ਜੇਰੇ ਇਲਾਜ ਨੌਜਵਾਨ।