Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਕੀਤਾ ਕਾਬੂ

ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਕੀਤਾ ਕਾਬੂ

ਟਾਂਡਾ / ਦਸੂਹਾ (ਚੌਧਰੀ)

: ਟਾਂਡਾ ਦੇ ਪਿੰਡ ਫਿਰੋਜ ਵਿੱਚ ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਰਾਤ ਸਮੇਂ ਇੱਕ ਘਰ ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਟਾਂਡਾ ਪੁਲਿਸ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਥਾਣਾ ਟਾਂਡਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡੀ. ਐਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ 26/ 27 ਜੁਲਾਈ ਦੀ ਦਰਮਿਆਨੀ ਰਾਤ ਨੂੰ ਪਿੰਡ ਟਾਂਡਾ ਦੇ ਪਿੰਡ ਫਿਰੋਜ ਵਿਖੇ ਲੁੱਟ ਖੋਹ ਦੀ ਵਾਰਦਾਤ ਵਾਪਰੀ ਸੀ। ਜਿਸ ਦੌਰਾਨ ਕੁਝ ਲੁਟੇਰਿਆਂ ਨੇ ਘਰ ਵਿੱਚ ਦਾਖਲ ਹੁੰਦੇ ਹੋਏ ਘਰ ਦੇ ਮਾਲਕ ਬੱਗਾ ਸਿੰਘ ਦੀ ਨੂੰਹ ਦਿਲਜੀਤ ਕੌਰ ਪਤਨੀ ਕਰਮਜੀਤ ਸਿੰਘ ਦੀ ਮਾਰ ਕੁੱਟ ਕਰਦੇ ਹੋਏ ਦਾ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ ਸੀ

ਉਪਰੰਤ ਲੁਟੇਰਿਆਂ ਨੇ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਦੀ ਨੋਕ ਤੇ ਉਸਦੇ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ ਹੋ ਗਏ ਸਨ। ਉਹਨਾਂ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਤੇ ਹੋਏ ਤਫਤੀਸ਼ ਦੌਰਾਨ ਇਸ ਲੁੱਟ ਖੋਹ ਦੇ ਮਾਮਲੇ ਵਿੱਚ ਸ਼ਾਮਿਲ ਜਗਤਾਰ ਸਿੰਘ ਉਰਫ ਜੱਗਾ ਪੁੱਤਰ ਸਤਨਾਮ ਸਿੰਘ,ਸਾਜਣ ਲਾਲ ਪੁੱਤਰ ਵੱਸਣ ਲਾਲ ਵਾਸੀਆਂ ਨੇ ਲਿੱਟਾਂ ਥਾਣਾ ਭੁਲੱਥ ਜਿਲਾ ਕਪੂਰਥਲਾ ਅਤੇ ਮਨੀ ਪੁੱਤਰ ਸੁਖਵਿੰਦਰ ਪਾਲ ਬਾਸੀ ਤਲਵੰਡੀ ਜੰਡੋਰ ਥਾਣਾ ਕਰਤਾਰਪੁਰ ਜਿਲਾ ਜਲੰਧਰ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਵਿੱਚ ਵਰਤੀ ਗਈ ਮਹਿੰਦਰਾ ਬਲੈਰੋ ਗੱਡੀ, ਮਾਰੂ ਹਥਿਆਰ,ਚੋਰੀ ਸ਼ੁਦਾ ਸੋਨੇ ਦਾ ਕੜਾ,ਦੋ ਸੋਨੇ ਦੀਆਂ ਬਾਲੀਆਂ ਤੇ ਨਗਦੀ ਬਰਾਮਦ ਕੀਤੀ। ਉਹਨਾਂ ਦੱਸਿਆ ਕਿ ਇਸ ਵਾਰਦਾਤ ਵਿੱਚ ਹੋਰ ਦੋਸ਼ੀ ਵੀ ਸ਼ਾਮਿਲ ਹਨ। ਜਿਨਾਂ ਦਾ ਖੁਲਾਸਾ ਆਉਣ ਵਾਲੇ ਸਮੇਂ ਵਿੱਚ ਕੀਤਾ ਜਾਵੇਗਾ।ਡੀਐਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਨੇ ਹੋਰ ਦੱਸਿਆ ਕਿ ਇਹਨਾਂ ਦੋਸ਼ੀਆਂ ਉੱਪਰ ਪਹਿਲਾਂ ਤੋਂ ਵੀ ਲੁੱਟਾਂ ਖੋਹਾਂ ਤੇ ਐਨ.ਡੀ.ਪੀ.ਐਸ ਐਕਟ ਦੇ ਮਾਮਲੇ ਦਰਜ ਹਨ।