Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਰੈਡ ਕ੍ਰਾਸ ਰੈਡ ਰੇਬਨ ਅਤੇ NSS ਦੇ ਵਲੰਟਰੀਆਂ ਵੱਲੋਂ HDFC ਬੈਂਕ ਦਸੂਆ ਦੀ ਐਸੋਸੀਏਸ਼ਨ ਨਾਲ ਖੂਨਦਾਨ ਕੈਂਪ ਲਗਾਇਆ ਗਿਆ

ਰੈਡ ਕ੍ਰਾਸ ਰੈਡ ਰੇਬਨ ਅਤੇ NSS ਦੇ ਵਲੰਟਰੀਆਂ ਵੱਲੋਂ HDFC ਬੈਂਕ ਦਸੂਆ ਦੀ ਐਸੋਸੀਏਸ਼ਨ ਨਾਲ ਖੂਨਦਾਨ ਕੈਂਪ ਲਗਾਇਆ ਗਿਆ

ਗੜ੍ਹਦੀਵਾਲਾ 4 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖਾਲਸਾ ਕਾਲਜ ਦੇ ਰੈਡ ਕ੍ਰਾਸ ਰੈਡ ਰੇਬਨ ਅਤੇ ਐਨ.ਐਸ.ਐਸ. ਦੇ ਵਲੰਟਰੀਆਂ ਵੱਲੋਂ ਐਚ ਡੀ. ਐਫ.ਸੀ. ਬੈਂਕ ਦਸੂਆ ਦੀ ਐਸੋਸੀਏਸ਼ਨ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਵਿੱਚ ਕਾਗਜ਼ ਦੇ ਵਿਦਿਆਰਥੀਆਂ ਨੇ ਖੂਨਦਾਨ ਦੀ ਅਹਮੀਅਤ ਨੂੰ ਸਮਝਦਿਆਂ ਹੋਇਆਂ ਖੂਨ ਦਾਨ ਕਰਨ ਵਿੱਚ ਵੱਧ ਚੜ ਕੇ ਦਿਲਚਸਪੀ ਦਿਖਾਈ ਅਤੇ 20 ਯੂਨਿਟ ਖੂਨ ਦਾਨ ਕੀਤਾ ਵਿਦਿਆਰਥੀਆਂ ਤੋਂ ਇਲਾਵਾ ਕਾਲਜ ਦੇ ਟੀਚਿੰਗ ਅਤੇ ਨਾਨ ਟੀਚਿੰਗ ਕਰਮਚਾਰੀਆਂ ਨੇ ਵੀ ਖੂਨ ਦਾਨ ਕੀਤਾ ਵਿਦਿਆਰਥੀਆਂ ਦੇ ਇਸ ਯੋਗਦਾਨ ਲਈ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਇਸ ਖੂਨਦਾਨ ਕੈਂਪ ਲਈ ਭਾਈ ਘਨਈਆ ਜੀ ਚੈਰੀਟੇਬਲ ਬਲੱਡ ਬੈਂਕ ਹੁਸ਼ਿਆਰਪੁਰ ਦੇ ਡਾਕਟਰ ਵੱਲੋਂ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਭਾਈ ਘਨਈਆ ਜੀ ਸੁਸਾਇਟੀ ਵੱਲੋਂ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੂੰ ਸਨਮਾਨ ਚਿੰਨ ਦੇਖ ਕੇ ਸਨਮਾਨਿਤ ਕੀਤਾ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਵੱਲੋਂ ਐਚ.ਡੀ.ਐਫ.ਸੀ. ਬੈਂਕ ਅਤੇ ਭਾਈ ਘਨਈਆ ਜੀ ਵੱਲੋਂ ਆਈ ਟੀਮ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ। ਇਸ ਮੌਕੇ ਤੇ ਨਾਇਬ ਤਹਿਸੀਲਦਾਰ ਸਰਦਾਰ ਲਵਦੀਪ ਸਿੰਘ ਜੀ ਨੇ ਵਿਸ਼ੇਸ਼ ਹਾਜ਼ਰੀ ਭਰੀ ਇਸ ਕੈਂਪ ਦੇ ਆਯੋਜਨ ਲਈ ਮੈਡਮ ਗੁਰਪ੍ਰੀਤ ਕੌਰ ਅਤੇ ਸੁਖਵਿੰਦਰ ਕੁਮਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਅਤੇ ਇਹ ਖੂਨਦਾਨ ਕੈਂਪ ਸਫਲਤਾ ਪੂਰਵਕ ਨੇਪੜੇ ਚਾੜਿਆ ਗਿਆ।