ਦਸੂਹਾ 5 ਮਈ (ਚੌਧਰੀ)
: ਦਸੂਹਾ ਅਧੀਨ ਆਉਂਦੇ ਮੰਡ ਖੇਤਰ ਦੇ ਪਿੰਡ ਮੇਵਾ ਮਿਆਣੀ ਦੇ ਇੱਕ ਕਿਸਾਨ ਆਗੂ ਜੋਧ ਸਿੰਘ ਦਾ ਦਿਨ ਦਿਹਾੜੇ ਕ+ਤ+ਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਆਗੂ ਯੋਧ ਸਿੰਘ ਪੁੱਤਰ ਅੱਛਰ ਸਿੰਘ ਅੱਜ ਸਵੇਰੇ ਕਰੀਬ 10 ਵਜੇ ਆਪਣੇ ਘਰੋਂ ਖੇਤਾਂ ਨੂੰ ਪਾਣੀ ਲਗਾਉਣ ਲਈ ਗਿਆ ਸੀ। ਜਿਸ ਦਾ ਬਿਆਸ ਦਰਿਆ ਦੇ ਕਿਨਾਰੇ ਜੰਗਲ ਵਿੱਚ ਤੇਜ਼ ਹਥਿਆਰਾਂ ਨਾਲ ਕ+ਤ+ਲ ਕਰ ਦਿੱਤਾ। ਕਿਉਂਕਿ ਯੋਧਾ ਸਿੰਘ ਹਮੇਸ਼ਾ ਹੀ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ ਖੁੱਲ ਕੇ ਬੋਲਦਾ ਸੀ। ਜਿਸ ਦੇ ਚਲਦਿਆਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ । ਇਸ ਸਬੰਧੀ ਜਦੋਂ ਮ੍ਰਿਤਕ ਦੇ ਭਤੀਜੇ ਪਰਮਜੀਤ ਸਿੰਘ ਭੁੱਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਜਾਤੀ ਦੁਸ਼ਮਣੀ ਨਹੀਂ ਸੀ।ਇਸ ਸਬੰਧੀ ਮੌਕੇ ਤੇ ਪਹੁੰਚੇ ਐਸ.ਪੀ.ਡੀ ਸਰਬਜੀਤ ਸਿੰਘ ਬਹੀਆ ਨੇ ਕਿਹਾ ਕਿ ਪੁਲਿਸ ਇਸ ਘਟਨਾ ਦੀ ਅਲੱਗ ਅਲੱਗ ਤੱਥਾਂ ਤੋਂ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ਦੀ ਗੁੱਥਲੀ ਨੂੰ ਜਲਦ ਸੁਲਝਾਇਆ ਜਾਵੇਗਾ।








