Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਪਲੇਸਮੈਂਟ ਤਿਆਰੀ ਲਈ ਵਿਦਿਆਰਥੀਆਂ ਵਾਸਤੇ ਵਿਸ਼ੇਸ਼ ਹਫ਼ਤਾ ਸ਼ੁਰੂ

ਖ਼ਾਲਸਾ ਕਾਲਜ ਵਿਖੇ ਪਲੇਸਮੈਂਟ ਤਿਆਰੀ ਲਈ ਵਿਦਿਆਰਥੀਆਂ ਵਾਸਤੇ ਵਿਸ਼ੇਸ਼ ਹਫ਼ਤਾ ਸ਼ੁਰੂ

ਗੜ੍ਹਦੀਵਾਲਾ 11 ਮਾਰਚ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕੈਰੀਅਰ ਕਾਊਂਸਲਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਮੇਗਾ ਪਲੇਸਮੈਂਟ ਡਰਾਈਵ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਆਰਥੀਆਂ ਦੀ ਤਿਆਰੀ ਲਈ ਇੱਕ ਵਿਸ਼ੇਸ਼ “ਪਲੇਸਮੈਂਟ ਮਾਰਗਦਰਸ਼ਨ ਹਫ਼ਤਾ” ਸ਼ੁਰੂ ਕੀਤਾ ਗਿਆ। ਇਸ ਹਫ਼ਤੇ ਦੌਰਾਨ ਵਿਦਿਆਰਥੀਆਂ ਨੂੰ ਨੌਕਰੀ ਲਈ ਲੋੜੀਂਦੀਆਂ ਮਹੱਤਵਪੂਰਨ ਕੁਸ਼ਲਤਾਵਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਦੇ ਅਧੀਨ ਵਿਦਿਆਰਥੀਆਂ ਲਈ ਮੌਕ ਇੰਟਰਵਿਊ, ਪਰਸਨੈਲਟੀ ਡਿਵੈਲਪਮੈਂਟ, ਬਾਡੀ ਲੈਂਗੁਏਜ ਪ੍ਰੈਕਟਿਸ, ਵਿਅਕਤੀਗਤ ਜਾਣਕਾਰੀ ਸੈਸ਼ਨ, ਗਰੂਮਿੰਗ ਅਤੇ ਡਰੈੱਸ ਕੋਡ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਇੰਟਰਵਿਊ ਦੌਰਾਨ ਆਤਮ-ਵਿਸ਼ਵਾਸ ਨਾਲ ਆਪਣੀ ਪ੍ਰਸਤੁਤੀ ਕਰਨ ਲਈ ਪ੍ਰੈਕਟਿਕਲ ਸੈਸ਼ਨ ਵੀ ਕਰਵਾਏ ਜਾਣਗੇ। ਇਸ ਸੀਰੀਜ਼ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਦੀ ਵਿਅਕਤੀਗਤ ਸ਼ਖਸ਼ੀਅਤ ਨੂੰ ਉਸਾਰਨ ਦੇ ਲਈ ਅੱਜ ਮੌਕ ਇੰਟਰਵਿਊ ਅਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ , ਸ਼੍ਰੀ ਸੰਜੀਵ ਸਿੰਘ ਅਤੇ ਮੈਡਮ ਪਵਿੱਤਰ ਜੀਤ ਕੌਰ ਨੇ ਵਿਦਿਆਰਥੀਆਂ ਦਾ ਮੁਲਾਂਕਣ ਕੀਤਾ ਅਤੇ ਵਿਦਿਆਰਥੀਆਂ ਨੂੰ ਅਸਲੀ ਇੰਟਰਵਿਊ ਦੇ ਮਾਹੌਲ ਨਾਲ ਜਾਣੂੰ ਕਰਵਾਇਆ। ਇਸ ਤੋਂ ਇਲਾਵਾ ਵਿਸ਼ੇਸ਼ ਲੈਕਚਰ ਦੇ ਦੌਰਾਨ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਜੀ(ਮਾਤਾ ਗੁਜ਼ਰੀ ਕਾਲਜ, ਕਰਤਾਰਪੁਰ ਸਾਹਿਬ) ਨੇ ਵੀ ਵਿਦਿਆਰਥੀਆਂ ਨੂੰ ਸਹੀ ਬਾਡੀ ਲੈਂਗੁਏਜ, ਆਤਮ ਵਿਸ਼ਵਾਸ ਅਤੇ ਪ੍ਰਭਾਵਸ਼ਾਲੀ ਸੰਚਾਰ ਕੌਸ਼ਲ ਬਾਰੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਪਲੇਸਮੈਂਟ ਸੈੱਲ ਦੇ ਮੈਂਬਰ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।