Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਪਲੇਸਮੈਂਟ ਸੈੱਲ ਵੱਲੋਂ ਪਲੇਸਮੈਂਟ ਡਰਾਈਵ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ਪਲੇਸਮੈਂਟ ਸੈੱਲ ਵੱਲੋਂ ਪਲੇਸਮੈਂਟ ਡਰਾਈਵ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪਲੇਸਮੈਂਟ ਸੈੱਲ ਵੱਲੋਂ ਕਾਲਜ ਕੈਂਪਸ ਵਿੱਚ ਇਕ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਐਕਸਿਸ ਬੈਂਕ ਕੰਪਨੀ ਨੇ ਹਿੱਸਾ ਲਿਆ। ਇਸ ਡਰਾਈਵ ਦੌਰਾਨ, ਕਾਲਜ ਦੇ ਅਖ਼ੀਰੀ ਸਾਲ ਦੇ ਵਿਦਿਆਰਥੀਆਂ ਅਤੇ ਪਾਸ ਆਊਟ ਹੋਏ ਵਿਦਿਆਰਥੀਆਂ ਦੀ ਚੋਣ ਲਈ ਇੰਟਰਵਿਊ ਲਏ ਗਏ। ਇਸ ਮੌਕੇ 50 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਐਕਸਿਸ ਬੈਂਕ ਵੱਲੋਂ ਸ਼੍ਰੀ ਨਰਿੰਦਰ ਸਲਾਰੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਕਾਲਜ ਵਿਦਿਆਰਥੀਆਂ ਲਈ ਉਪਲਬਧ ਨੌਕਰੀਆਂ ਬਾਰੇ ਜਾਣਕਾਰੀ ਦਿੱਤੀ।ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸ਼ਵਾਸ ਦਵਾਇਆ ਕਿ ਭਵਿੱਖ ਵਿੱਚ ਵੀ ਹੋਰ ਪਲੇਸਮੈਂਟ ਡਰਾਈਵਾਂ ਆਯੋਜਿਤ ਕੀਤੀਆਂ ਜਾਣਗੀਆਂ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਰੁਜ਼ਗਾਰ ਮੌਕੇ ਪ੍ਰਾਪਤ ਹੋ ਸਕਣ। ਇਸ ਮੌਕੇ ਕਾਲਜ ਦੇ ਪਲੇਸਮੈਂਟ ਸੈੱਲ ਦੇ ਮੈਂਬਰ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।