Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਲੇਸਮੈਂਟ ਸੈੱਲ ਵੱਲੋਂ ਲਗਾਈ ਛੇ ਰੋਜ਼ਾ ਵਰਕਸ਼ਾਪ ਦੀ ਸਫ਼ਲਤਾਪੂਰਵਕ ਸਮਾਪਤੀ

ਪਲੇਸਮੈਂਟ ਸੈੱਲ ਵੱਲੋਂ ਲਗਾਈ ਛੇ ਰੋਜ਼ਾ ਵਰਕਸ਼ਾਪ ਦੀ ਸਫ਼ਲਤਾਪੂਰਵਕ ਸਮਾਪਤੀ

ਗੜ੍ਹਦੀਵਾਲਾ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪਲੇਸਮੈਂਟ ਸੈੱਲ ਅਤੇ ਆਈ. ਆਈ. ਸੀ. ਸੈੱਲ ਨੇ ਨੰਦੀ ਫਾਊਂਡੇਸ਼ਨ ਮਹਿੰਦਰਾ ਪਰਾਈਡ ਕਲਾਸ ਰੂਮ ਦੇ ਸਹਿਯੋਗ ਨਾਲ ਲੜਕੀਆਂ ਨੂੰ ਸਵੈ ਨਿਰਭਰ ਬਣਾਉਣ ਲਈ ‘ਰੋਜ਼ਗਾਰ ਤੇ ਜੀਵਨ ਹੁਨਰ ਸਿਖਲਾਈ ਪ੍ਰੋਗਰਾਮ’ ਵਿਸ਼ੇ ਤਹਿਤ ਕਾਲਜ ਵਿੱਚ ਛੇ ਰੋਜ਼ਾ ਵਰਕਸ਼ਾਪ ਸਫਲਤਾਪੂਰਵਕ ਨੇਪਰੇ ਚੜੀ। ਪ੍ਰੋਗਰਾਮ ਟ੍ਰੇਨਰ ਸ਼੍ਰੀਮਤੀ ਅੰਜੂ ਜੈਨ ਨੇ ਦੱਸਿਆ ਕਿ ਉਹਨਾਂ ਨੇ ਇਹਨਾਂ ਛੇ ਦਿਨਾਂ ਵਿੱਚ ਵਿਦਿਆਰਥੀਆਂ ਦੇ ਸੰਚਾਰ ਹੁਨਰ, ਬਾਡੀ ਲੈਂਗੂਏਜ, ਰਿਜਿਊਮ ਬਣਾਉਣ ਅਤੇ ਮੌਕੇ ‘ਤੇ ਇੰਟਰਵਿਊ ਪਾਸ ਕਰਨ ਵਰਗੇ ਵਿਸ਼ਿਆਂ ਉੱਪਰ ਜ਼ੋਰ ਦਿੱਤਾ। ਪਲੇਸਮੈਂਟ ਸੈੱਲ ਦੇ ਇੰਚਾਰਜ ਸ਼੍ਰੀ ਦਵਿੰਦਰ ਕੁਮਾਰ ਲਾਈਬ੍ਰੇਰੀਅਨ ਨੇ ਟ੍ਰੇਨਰ ਸ਼੍ਰੀਮਤੀ ਅੰਜੂ ਜੈਨ ਅਤੇ ਨੰਦੀ ਫਾਊਂਡੇਸ਼ਨ ਮਹਿੰਦਰਾ ਪਰਾਈਡ ਕਲਾਸ ਰੂਮ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲਿਆ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਜੀਵਨ ਲਈ ਹਮੇਸ਼ਾ ਹੀ ਲਾਹੇਵੰਦ ਹੁੰਦੇ ਹਨ ਅਤੇ ਅਜਿਹੇ ਪ੍ਰੋਗਰਾਮ ਸਮੇਂ ਸਮੇਂ ‘ਤੇ ਉਲੀਕੇ ਜਾਣੇ ਚਾਹੀਦੇ ਹਨ। ਇਸ ਦੌਰਾਨ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।