Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਯੁਵਕ ਸੇਵਾਵਾਂ ਵਿਭਾਗ ਵਲੋਂ ਵਾਤਾਵਰਣ ਦਿਵਸ ’ਤੇ ਚਲਾਈ ਗਈ ਪੌਦਾ ਲਗਾਉਣ ਦੀ ਮੁਹਿੰਮ

ਯੁਵਕ ਸੇਵਾਵਾਂ ਵਿਭਾਗ ਵਲੋਂ ਵਾਤਾਵਰਣ ਦਿਵਸ ’ਤੇ ਚਲਾਈ ਗਈ ਪੌਦਾ ਲਗਾਉਣ ਦੀ ਮੁਹਿੰਮ

ਯੁਵਕ ਸੇਵਾਵਾਂ ਵਿਭਾਗ ਵਲੋਂ ਵਾਤਾਵਰਣ ਦਿਵਸ ’ਤੇ ਚਲਾਈ ਗਈ ਪੌਦਾ ਲਗਾਉਣ ਦੀ ਮੁਹਿੰਮ

47 ਸੰਸਥਾਵਾਂ ਦੇ 2300 ਤੋਂ ਵੱਧ ਵਲੰਟੀਅਰਾਂ ਨੇ ਲਗਾਏ 12 ਹਜ਼ਾਰ ਪੌਦੇ

ਪੌਦੇ ਲਗਾਉਣ ਦੇ ਨਾਲ-ਨਾਲ ਪਾਣੀ ਬਚਾਉਣਾ ਵੀ ਜ਼ਰੂਰੀ : ਪ੍ਰੀਤ ਕੋਹਲੀ

ਹੁਸ਼ਿਆਰਪੁਰ, 6 ਜੂਨ(ਬਿਊਰੋ) : ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਵਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵਲੋਂ ਵਾਤਾਵਰਣ ਸੰਭਾਲ ਲਈ ਚਲਾਈ ਗਈ ਮੁਹਿੰਮ ਤਹਿਤ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਵਲੋਂ ਜ਼ਿਲ੍ਹੇ ਵਿਚ ਵਿਭਾਗਾਂ ਨਾਲ ਸਬੰਧਤ ਯੂਥ ਕਲੱਬਾਂ, ਐਨ.ਐਸ.ਐਸ. ਯੂਨਿਟਾਂ, ਰੈਡ ਰੀਬਨ ਕਲੱਬਾਂ ਦੇ ਮੈਂਬਰਾਂ ਦੀ ਸਹਾਇਤਾ ਨਾਲ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹੇ ਦੇ ਵਲੰਟੀਅਰਾਂ ਵਲੋਂ ਛੁੱਟੀਆਂ ਹੋਣ ਦੇ ਬਾਵਜੂਦ ਆਪਣੇ-ਆਪਣੇ ਘਰ, ਗਲੀ, ਮੁਹੱਲਾ ਤੇ ਜਨਤਕ ਥਾਵਾਂ ’ਤੇ 12 ਹਜ਼ਾਰ ਦੇ ਕਰੀਬ ਪੌਦੇ ਲਗਾਏ ਗਏ।

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ ਦੱਸਿਆ ਕਿ ਛੁੱਟੀਆਂ ਦੇ ਚੱਲਦਿਆਂ ਸਕੂਲ, ਕਾਲਜ ਬੰਦ ਸਨ, ਇਸ ਲਈ ਸਕੂਲਾਂ ਤੇ ਕਾਲਜਾਂ ਦੇ ਪ੍ਰੋਗਰਾਮ ਅਧਿਕਾਰੀਆਂ ਨੂੰ ਵਟਸਅਪ ਗਰੁੱਪ ਰਾਹੀਂ ਇਕੱਠੇ ਕੀਤੇ ਗਏ ਅਤੇ ਉਨ੍ਹਾਂ ਨਾਲ ਆਨਲਾਈਨ ਮੀਟਿੰਗ ਕਰਕੇ ਉਨ੍ਹਾਂ ਨੂੰ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੇ ਨਤੀਜੇ ਵਜੋਂ ਜ਼ਿਲ੍ਹੇ ਭਰ ਦੀਆਂ 47 ਸੰਸਥਾਵਾਂ ਦੇ 2300 ਵਲੰਟੀਅਰਾਂ ਨੇ 12 ਹਜ਼ਾਰ ਦੇ ਕਰੀਬ ਪੌਦੇ ਲਗਾ ਕੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦਿਵਸ ਮਨਾਉਣ ਦੇ ਨਾਲ-ਨਾਲ ਪਾਣੀ ਦੀ ਬੱਚਤ ਕਰਨ ਲਈ ਵੀ ਪਿੰਡਾਂ ਅਤੇ ਸ਼ਹਿਰਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਹੁਸ਼ਿਆਰਪੁਰ ਵਿਚ 20 ਹਜ਼ਾਰ ਤੋਂ ਵੱਧ ਪੌਦੇ ਲਗਾਉਣ ਦਾ ਟੀਚਾ ਨਿਰਧਾਰਤ  ਕੀਤਾ ਗਿਆ ਹੈ, ਜਿਸ ਲਈ ਵਣ ਵਿਭਾਗ ਦਾ ਸਹਿਯੋਗ ਲਿਆ ਜਾਵੇਗਾ, ਤਾਂ ਜੋ ਵਾਤਾਵਰਣ ਨੂੰ ਸੰਤੁਲਿਤ ਕਰਨ ਵਿਚ ਅਹਿਮ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਉਪਰੋਕਤ ਗਤੀਵਿਧੀਆਂ ਨੂੰ ਚਲਾਉਣ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਵਿਭਾਗ ਨਾਲ ਜੁੜਨ ਦੀ ਅਪੀਲ ਕੀਤੀ।