Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 2 ਚੋਰਾਂ ਨੂੰ 2 ਚੋਰੀ ਦੇ ਮੋਟਰਸਾਈਕਲਾਂ ਸਮੇਤ ਪੁਲਿਸ ਨੇ ਕੀਤਾ ਕਾਬੂ

2 ਚੋਰਾਂ ਨੂੰ 2 ਚੋਰੀ ਦੇ ਮੋਟਰਸਾਈਕਲਾਂ ਸਮੇਤ ਪੁਲਿਸ ਨੇ ਕੀਤਾ ਕਾਬੂ

ਫਗਵਾੜਾ / ਨਕੋਦਰ (ਲਾਲੀ ਦਾਦਰ)

19 ਦਸੰਬਰ -DSP ਹਰਜਿੰਦਰ ਸਿੰਘ ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜਲੰਧਰ ਦਿਹਾਤੀ ਨੇ ਦੱਸਿਆ ਕਿ ASI ਰਜਿੰਦਰ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਬਾ ਚੈਕਿੰਗ ਸ਼ੱਕੀ ਤੇ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਕਪੂਰਥਲਾ ਪੁਲੀ ਨਕੋਦਰ ਹਾਜ਼ਰ ਸੀ ਤਾਂ 02 ਮੋਨੇ ਨੌਜਵਾਨ ਜੋ ਵੱਖ-ਵੱਖ ਮੋਟਰਸਾਈਕਲਾਂ ´ਤੇ ਸਵਾਰ ਹੋ ਕੇ ਆ ਰਹੇ ਸੀ, ਜੋ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਮੁੜਨ ਲੱਗੇ ਤਾਂ ASI ਰਜਿੰਦਰ ਕੁਮਾਰ ਨੇ ਸਮੇਤ ਸਾਥੀ ਕਰਮਚਾਰੀਆਂ ਨੇ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਨਾਮ ਪਤਾ ਪੁਛਿਆ ਤਾਂ ਮੋਟਰਸਾਈਕਲ ਨੰਬਰੀ PB- 08-CH-2421 ´ਤੇ ਸਵਾਰ ਵਿਅਕਤੀ ਨੇ ਆਪਣਾ ਨਾਮ ਬੂਟਾ ਉਰਫ ਕੁੱਕੜ ਪੁੱਤਰ ਜੋਗਿੰਦਰ ਪਾਲ ਵਾਸੀ ਮੁਹੱਲਾ ਟੰਡਣਾ ਨਕੋਦਰ ਥਾਣਾ ਸਿਟੀ ਨਕੋਦਰ ਅਤੇ ਮੋਟਰਸਾਈਕਲ ਨੰਬਰੀ PB-08-CV-9781 ਸਵਾਰ ਵਿਅਕਤੀ ਨੇ ਆਪਣਾ ਨਾਮ ਜਤਿੰਦਰ ਸਿੰਘ ਉਰਫ ਜਤਿਨ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਪੰਧੇਰਾ ਥਾਣਾ ਸਦਰ ਨਕੋਦਰ ਦੱਸਿਆ। ਜਿਹਨਾਂ ਨੂੰ ਮੋਟਰਸਾਈਕਲਾਂ ਦੇ ਕਾਗਜ਼ਾਂ ਬਾਰੇ ਪੁੱਛਿਆ ਜਿਹਨਾਂ ਨੇ ਮੋਟਰਸਾਈਕਲਾਂ ਦੇ ਕਾਗਜ ਨਾ ਹੋਣ ਸਬੰਧੀ ਦੱਸਿਆ। ਜਤਿੰਦਰ ਸਿੰਘ ਉਰਫ ਜਤਿਨ ਨੇ ਦੱਸਿਆ ਕਿ ਉਸ ਨੇ ਮੋਟਰਸਾਈਕਲ ਨੰਬਰੀ PB-08-CV-9781 ਬੂਟਾ ਉਰਫ ਕੁੱਕੜ ਨਾਲ ਹਮਸਲਾਹ ਹੋ ਕੇ ਬੱਸ ਅੱਡਾ ਲੋਹੀਆਂ ਤੋਂ ਅਤੇ ਬੂਟਾ ਉਰਫ ਕੁੱਕੜ ਨੇ ਦੱਸਿਆ ਕਿ ਉਸ ਨੇ ਮੋਟਰਸਾਈਕਲ ਨੰਬਰੀ PB- 08-CH-2421 ਜਤਿੰਦਰ ਉਰਫ ਜਤਿਨ ਨਾਲ ਹਮ-ਸਲਾਹ ਹੋ ਕੇ ਬੱਸ ਅੱਡਾ ਨਕੋਦਰ ਤੋਂ ਚੋਰੀ ਕੀਤਾ ਸੀ। ਜਿਸ ਤੇ ਦੋਸ਼ੀਆਂ ਦੇ ਖਿਲਾਫ ਮੁੱਕਦਮਾ ਨੂੰ 148 ਮਿਤੀ 18.12.2022 ਅ/ਧ 379,411,34 ਭ:ਦ ਥਾਣਾ ਸਿਟੀ ਨਕੋਦਰ ਦਰਜ ਰਜਿਸਟਰ ਕੀਤਾ ਗਿਆ।