Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing UPDATED.. 38 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ 

UPDATED.. 38 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ 

38 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ 

ਗੜ੍ਹਦੀਵਾਲਾ 24 ਜੂਨ (ਯੋਗੇਸ਼ ਗੁਪਤਾ) : ਸਥਾਨਕ ਪੁਲਿਸ ਨੇ 38 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਏ ਐਸ ਆਈ ਅਨਿਲ ਕੁਮਾਰ ਸਮੇਤ ਏ ਐਸ ਆਈ ਸਰਬਜੀਤ ਸਿੰਘ,ਐਚ ਸੀ ਸੁਖਦੇਵ ਸਿੰਘ,ਪੀ ਐਚ ਜੀ ਕੁਲਵੰਤ ਸਿੰਘ  ਸਮੇਤ ਲੈਪਟਾਪ ਪ੍ਰਿੰਟਰ ਬਾ ਸਵਾਰੀ ਪ੍ਰਾਈਵੇਟ ਗੱਡੀ ਬਰਾਏ ਕਰਨੇ ਗਸਤ ਬਾ ਚੈਕਿੰਗ, ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਥਾਣਾ ਗੜਦੀਵਾਲਾ ਤੋਂ ਭਾਨਾ, ਮਾਨਗੜ ਆਦਿ ਵੱਲ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਕਾਲਰਾ ਚੁੰਗੀ ਗੜਦੀਵਾਲਾ ਤੇ ਥੋੜਾ ਪਿੱਛੇ ਹੀ ਸੀ ਖੱਬੇ ਹੱਥ ਕੱਚੇ ਰਸਤੇ ਤੇ ਇੱਕ ਮੰਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਆਉਂਦੇ ਦੇਖ ਕੇ ਆਪਣੀ ਪਹਿਨੀ ਹੋਈ ਪੈਂਟ ਦੀ ਸੱਜੀ ਜੇਬ ਵਿੱਚੋਂ ਇੱਕ ਵਜਨਦਾਰ ਮੋਮੀ ਲਿਫਾਫਾ ਕੱਚੇ ਰਸਤੇ ਘਾਹ ਵਿੱਚ ਸੁੱਟ ਕੇ ਯਕਦਮ ਤੇਜ ਤੇਜ ਕਦਮੀ ਪਿੱਛੇ ਨੂੰ ਮੁੜ ਪਿਆ। ਜਿਸ ਨੂੰ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸੁਖਵਿੰਦਰ ਸਿੰਘ ਉਰਫ਼ ਹਨੀ ਪੁੱਤਰ ਰਘਵੀਰ ਸਿੰਘ ਵਾਸੀ ਭਾਨਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਤੇ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਹਾਜਰੀ ਵਿੱਚ ਸੁਖਵਿੰਦਰ ਸਿੰਘ ਉਰਫ਼ ਹਨੀ ਉਕਤ ਵੱਲੋ ਸੁੱਟੇ ਮੋਮੀ ਲਿਫਾਫਾ ਵਜਨਦਾਰ ਰੰਗ ਕਾਲਾ ਦਾ ਮੂੰਹ ਖੋਲ ਕੇ ਚੈਕ ਕੀਤਾ ਤਾਂ ਵਜਨਦਾਰ ਮੋਮੀ ਲਿਫਾਫਾ ਰੰਗ ਕਾਲਾ ਵਿੱਚੋਂ ਨਸ਼ੀਲਾ ਨੁਮਾ ਪਦਾਰਥ ਬਰਾਮਦ ਹੋਇਆ। ਜਿਸ ਨੂੰ ਕੰਪਿਊਟਰ ਰਾਈਜ ਕੰਡੇ ਨਾਲ ਵਜਨ ਕਰਨ ਤੇ 38 ਗ੍ਰਾਮ ਹੋਇਆ ਜੋ ਸੁਖਵਿੰਦਰ ਸਿੰਘ ਉਰਫ਼ ਹਨੀ ਨੇ ਦੱਸਿਆ ਕਿ ਇਹ ਨਸ਼ੀਲਾ ਪਾਊਡਰ ਹੈ|ਪੁਲਸ ਨੇ ਉਕਤ ਮੁਲਜ਼ਮ ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।