Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਪੁਲਿਸ ਦਾ ਵੱਡਾ ਐਕਸ਼ਨ- 2 ਵੱਡੀਆਂ ਨਸ਼ੇ ਦੀਆਂ ਖੇਪਾਂ ਫੜ੍ਹੀਆਂ, 4 ਤਸਕਰ ਗ੍ਰਿਫ਼ਤਾਰ,1 ਕਿਲੋ…

ਪੁਲਿਸ ਦਾ ਵੱਡਾ ਐਕਸ਼ਨ- 2 ਵੱਡੀਆਂ ਨਸ਼ੇ ਦੀਆਂ ਖੇਪਾਂ ਫੜ੍ਹੀਆਂ, 4 ਤਸਕਰ ਗ੍ਰਿਫ਼ਤਾਰ,1 ਕਿਲੋ…

ਬਟਾਲਾ ( ਅਵਿਨਾਸ਼ ਸ਼ਰਮਾ )

: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਬਟਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧੀਨ ਥਾਣਾ ਕਿਲਾ ਲਾਲ ਸਿੰਘ ਦੀ ਟੀਮ ਨੇ ਦੋ ਵੱਖ–ਵੱਖ ਮਾਮਲਿਆਂ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਕਰਕੇ ਚਾਰ ਤਸਕਰਾਂ ਨੂੰ ਕਾਬੂ ਕਰ ਲਿਆ ਹੈ।

ਨਵੇਂ ਪੁਲਿਸ ਕਪਤਾਨ ਵੱਲੋਂ ਚਾਰਜ ਸੰਭਾਲਣ ਤੋਂ ਬਾਅਦ ਜਿੱਥੇ ਜਲੰਧਰ ਰੋਡ ’ਤੇ ਕਾਂਗਰਸੀ ਨੇਤਾ ’ਤੇ ਗੋਲੀਬਾਰੀ ਦੀ ਘਟਨਾ ਅਜੇ ਵੀ ਚਰਚਾ ਵਿੱਚ ਹੈ, ਓਥੇ ਹੀ ਕਿਲਾ ਲਾਲ ਸਿੰਘ ਥਾਣੇ ਦੀ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਤੀਬਰ ਐਕਸ਼ਨ ਨਾਲ ਬਟਾਲਾ ਪੁਲਿਸ ਦੀ ਇਮੇਜ ਨੂੰ ਨਵਾਂ ਰਾਹ ਮਿਲਿਆ ਹੈ।

ਦੋ ਮੁਹਿੰਮਾਂ — ਵੱਡੀ ਬਰਾਮਦਗੀ

ਪ੍ਰੈਸ ਵਾਰਤਾ ਦੌਰਾਨ ਡੀ.ਐਸ.ਪੀ ਫਤਹਿਗੜ੍ਹ ਚੂੜੀਆਂ ਵੀਪਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਪਹਿਲੀ ਕਾਰਵਾਈ ਦੌਰਾਨ 1 ਕਿਲੋ 12 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਜੋਧਬੀਰ ਸਿੰਘ ਜੌਧਾ ਪੁੱਤਰ ਬਲਦੇਵ ਸਿੰਘ, ਅਜਨਾਲਾ (ਅੰਮ੍ਰਿਤਸਰ) ਤੇ ਰਾਜਾ ਪੁੱਤਰ ਕਰਮਜੀਤ ਸਿੰਘ, ਅਦਲੀਵਾਲ ਰਾਜਾ ਸਾਂਸੀ (ਅੰਮ੍ਰਿਤਸਰ) ਵਜੋਂ ਹੋਈ ਹੈ। 

ਦੂਜੀ ਵੱਡੀ ਕਾਰਵਾਈ ਵਿੱਚ ਪੁਲਿਸ ਨੇ 446 ਗ੍ਰਾਮ ਨਸ਼ੀਲੇ ਪਦਾਰਥ ਤੇ 492 ਗ੍ਰਾਮ ਹੈਰੋਇਨ ਬਰਾਮਦ ਕਰਕੇ ਹੋਰ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਹਨਾਂ ਦੀ ਪਛਾਣ ਵਰਿੰਦਰ ਸਿੰਘ ਪੁੱਤਰ ਬਲਕਾਰ ਸਿੰਘ,ਵਾਸੀ ਜੰਡਿਆਲਾ(ਅੰਮ੍ਰਿਤਸਰ)
ਸਹਿਲਪ੍ਰੀਤ ਸਿੰਘ ਪੁੱਤਰ ਪ੍ਰਗਟ ਸਿੰਘ, ਪਿੰਡ ਅਕਾਲਗੜ੍ਹ ਜੰਡਿਆਲਾ ਵਜੋਂ ਹੋਈ ਹੈ। 

ਪੁਲਿਸ ਦੀ ਇਮੇਜ ’ਚ ਵਾਧਾ — ਲੋਕਾਂ ਵਿੱਚ ਪ੍ਰਸ਼ੰਸਾ ; ਇਲਾਕੇ ਵਿੱਚ ਪੁਲਿਸ ਦੀ ਇਸ ਵੱਡੀ ਕਾਰਵਾਈ ਦੀ ਚਰਚਾ ਜ਼ੋਰਾਂ ’ਤੇ ਹੈ। ਲੋਕਾਂ ਵੱਲੋਂ ਮੰਨਿਆ ਜਾ ਰਿਹਾ ਹੈ ਕਿ ਥਾਣਾ ਕਿਲਾ ਲਾਲ ਸਿੰਘ ਦੇ ਮੁਖੀ ਇੰਸਪੈਕਟਰ ਪ੍ਰਭਜੋਤ ਸਿੰਘ ਅਠਵਾਲ ਨੇ ਖਾਕੀ ਦਾ ਮਾਣ ਵਧਾਇਆ ਹੈ ਅਤੇ ਪੁਲਿਸ ਪ੍ਰਤੀ ਪਬਲਿਕ ਵਿੱਚ ਭਰੋਸਾ ਮਜ਼ਬੂਤ ਕੀਤਾ ਹੈ।ਬਟਾਲਾ ਪੁਲਿਸ ਦੀ ਇਸ ਕਾਰਵਾਈ ਨੇ ਨਸ਼ਾ ਮਾਫੀਆ ਲਈ ਖੌਫ ਅਤੇ ਲੋਕਾਂ ਵਿੱਚ ਵਿਸ਼ਵਾਸ ਦੋਵੇਂ ਪੈਦਾ ਕੀਤੇ ਹਨ ਅਤੇ ਜ਼ਿਲ੍ਹੇ ਵਿੱਚ ਇਹ ਮੁਹਿੰਮ ਹੁਣ ਹੋਰ ਤੀਬਰ ਹੋਣ ਦੀ ਸੰਭਾਵਨਾ ਹੈ।