Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਪੁਲਿਸ ਕਮਿਸ਼ਨਰੇਟ ਨੇ ਅੰਤਰਰਾਜੀ ਅਫੀਮ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ,10.5 ਕਿਲੋ ਅਫੀਮ,4 ਲੱਖ ਰੁਪਏ ਦੀ ਡਰੱਗ ਮਨੀ ਅਤੇ ਵਾਹਨ ਸਮੇਤ ਦੋ ਗ੍ਰਿਫਤਾਰ

ਪੁਲਿਸ ਕਮਿਸ਼ਨਰੇਟ ਨੇ ਅੰਤਰਰਾਜੀ ਅਫੀਮ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ,10.5 ਕਿਲੋ ਅਫੀਮ,4 ਲੱਖ ਰੁਪਏ ਦੀ ਡਰੱਗ ਮਨੀ ਅਤੇ ਵਾਹਨ ਸਮੇਤ ਦੋ ਗ੍ਰਿਫਤਾਰ

ਜਲੰਧਰ, 26 ਅਗਸਤ (PPT NEWS) 

: ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਹੋਰ ਕੱਸਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇੱਕ ਇਤਲਾਹ ‘ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ, ਜਦੋਂ ਉਨ੍ਹਾਂ ਨੇ ਇੱਕ ਕਾਰ (ਰਜਿਸਟ੍ਰੇਸ਼ਨ ਨੰਬਰ ਡੀ.ਐਲ.10-ਸੀ.ਐਚ.-4277) ਨੂੰ ਆਉਂਦੇ ਹੋਏ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਨੂੰ ਬਦਨਾਮ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਹੈ, ਜੋ ਕਿ ਝਾਰਖੰਡ ਤੋਂ ਲਿਆ ਕੇ ਜਲੰਧਰ ਨੂੰ ਅਫੀਮ ਲਿਆ ਕੇ ਵੇਚਦਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤਲਾਸ਼ੀ ਲੈਣ ’ਤੇ ਉਸ ਦੀ ਕਾਰ ’ਚੋਂ 3.5 ਕਿਲੋ ਅਫੀਮ ਬਰਾਮਦ ਕੀਤੀ ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਕੈਂਟ ਸੀਪੀ ਜਲੰਧਰ ਵਿਖੇ ਐਫਆਈਆਰ 116 ਮਿਤੀ 25-07-2024 ਅਧੀਨ 18-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਦੌਰਾਨ ਇੱਕ ਹੋਰ ਮੁਲਜ਼ਮ ਮਾਨ ਸਿੰਘ ਨੂੰ ਟਰੇਸ ਕਰ ਲਿਆ, ਜੋ ਕਿ ਕੈਪਟਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮਾਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਸੱਤ ਕਿਲੋ ਅਫੀਮ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਹੁੰਡਈ ਆਈ-20 (ਰਜਿਸਟ੍ਰੇਸ਼ਨ ਨੰਬਰ HR51-BD-7860) ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਕਮਿਸ਼ਨਰੇਟ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਉਹ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਹਨ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।