Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੁਲਿਸ ਜਿਲ੍ਹਾ ਬਟਾਲਾ ਨੇ ਮਾੜੇ ਅਨਸਰਾਂ ਖਿਲਾਫ ਚਲਾਇਆ ਵਿਸੇਸ਼ ਤਲਾਸ਼ੀ ਅਭਿਆਨ

ਪੁਲਿਸ ਜਿਲ੍ਹਾ ਬਟਾਲਾ ਨੇ ਮਾੜੇ ਅਨਸਰਾਂ ਖਿਲਾਫ ਚਲਾਇਆ ਵਿਸੇਸ਼ ਤਲਾਸ਼ੀ ਅਭਿਆਨ

ਬਟਾਲਾ ( ਅਵਿਨਾਸ਼ ਸ਼ਰਮਾ, ਸੰਜੀਵ ਨੈਅਰ )

ਆਈ.ਜੀ.ਪੀ ਪੰਜਾਬ ਬਲਜੋਤ ਸਿੰਘ ਰਾਠੌਰ ਨੇ ਵੀ ਦੌਰਾ ਕਰ ਅਭਿਆਨ ਦਾ ਲਿਆ ਜਾਇਜਾ

ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ – ਐਸਐਸਪੀ ਬਟਾਲਾ

21 ਫਰਵਰੀ : ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਨੀਤੀ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਅੱਜ ਆਈ.ਜੀ.ਪੀ. ਪੰਜਾਬ ਬਲਜੋਤ ਸਿੰਘ ਰਾਠੌਰ ਅਤੇ ਐਸ.ਐਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਤਿਆਲ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਸਪੈਸ਼ਲ ਸਰਚ ਅਭਿਆਨ (CASO) ਚਲਾਇਆ ਗਿਆ। ਤਲਾਸ਼ੀ ਅਭਿਆਨ ਦੌਰਾਨ 25 ਵੱਖ ਵੱਖ ਸਥਾਨਾ ਤੇ ਰੇਡ ਕੀਤੀ ਗਈ।
ਆਈਜੀਪੀ ਪੰਜਾਬ ਬਲਜੋਤ ਸਿੰਘ ਰਾਠੌਰ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਦੇ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਆਪਕ ਮੁਹਿੰਮ ਆਰੰਭ ਕੀਤੀ ਗਈ ਹੈ ਅਤੇ ਇਸਦੇ ਚੰਗੇ ਨਤੀਜੇ ਵੀ ਨਿੱਕਲਣ ਲੱਗੇ ਹਨ।
ਐਸਐਸਪੀ ਸ੍ਰੀਮਤੀ ਅਸ਼ਵਨੀ ਗੋਤਿਆਲ ਨੇ ਕਿਹਾ ਕਿ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਪੁਲਿਸ ਨਾਕਿਆਂ ਦੇ ਨਾਲ ਨਾਲ ਜਿ਼ਲ੍ਹੇ ਦੇ ਅੰਦਰ ਹਰ ਸੰਵੇਦਨਸ਼ੀਲ ਸਥਾਨ ਅਤੇ ਸ਼ੱਕੀ ਵਿਅਕਤੀਆਂ ਤੇ ਨਜਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਇਸ ਮੌਕੇ ਜਿ਼ਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਖਿਲਾਫ ਪੁਲਿਸ ਨੂੰ ਨਿਰਭੈਅ ਹੋ ਕੇ ਜਾਣਕਾਰੀ ਦੇਣ, ਸੂਚਨਾ ਦੇਣ ਵਾਲੇ ਦੇ ਪਹਿਚਾਣ ਗੁਪਤਾ ਰੱਖੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਵੀ ਕੀਤਾ।
ਉਨ੍ਹਾਂ ਅੱਗੇ ਦੱਸਿਆ ਕਿ ਅੱਜ ਦੇ ਸਰਚ ਅਭਿਆਨ ਦੌਰਾਨ ਪੁਲਿਸ ਦੇ ਸੀਨੀਅਰ ਅਧਿਕਾਰੀਆਂ, ਗਜਟਿਡ ਅਫਸਰਾਂ ਤੋਂ ਇਲਾਵਾ 350 ਦੇ ਪੁਲਿਸ ਅਧਿਕਾਰੀ/ਕਰਮਚਾਰੀ ਮੋਜੂਦ ਸਨ। ਸਰਚ ਅਭਿਆਨ ਦੌਰਾਨ ਡਰੱਗ ਦੀ ਤਸਕਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ ਗਿਆ ਤੇ ਇਸ ਦੌਰਾਨ ਬਿਨਾਂ ਨੰਬਰ ਤੋ ਵਹੀਕਲ ਕੰਪੋਡ ਵੀ ਕੀਤੇ ਗਏ।ਇਸ ਮੌਕੇ ਐਸ.ਪੀ ਡੀ ਗੁਰਪ੍ਰੀਤ ਸਿੰਘ,ਐਸ ਪੀ ਹੈੱਡਕੁਆਰਟਰ ਜਗਬਿੰਦਰ ਸਿੰਘ, ਡੀਐਸਪੀ ਲਲਿਤ ਕੁਮਾਰ,ਮੈਡਮ ਪਰਵਿੰਦਰ ਕੌਰ ਸਮੇਤ ਐਸ ਐਚ ਓਜ ਆਦਿ ਹਾਜਰ ਸਨ।