Prime Punjab Times

Latest news
ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ ਪੁਲਿਸ ਦੀ ਵੱਡੀ ਕਾਰਵਾਈ,2 ਪਿਸਟਲ,ਜਿੰਦਾ ਰੌਂਦ,ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ; ਮੁੱਖ ਆਰੋਪੀ ਫਰਾਰ *ਚੋਰੀਸ਼ੁਦਾ 7 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ‘ਸ਼ਾਤਿਰ ਚੋਰ’ ਆਇਆ ਪੁਲਿਸ ਅੜਿੱਕੇ*  ਸਹਾਇਕ ਕਮਿਸ਼ਨਰ ਵੱਲੋਂ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਦੀਆਂ ਤਿਆਰੀਆਂ ਦਾ ਜਾਇਜ਼ਾ ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਭਾਰਤੀ ਗਿਆਨ ਪ੍ਰਣਾਲੀ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ
ADVERTISEMENT
You are currently viewing ਪੁਲਿਸ ਨੂੰ ਮਿਲੀ ਵੱਡੀ ਸਫਲਤਾ,10 ਖ਼ਤਰਨਾਕ ਗੈਂਗਸਟਰ……

ਪੁਲਿਸ ਨੂੰ ਮਿਲੀ ਵੱਡੀ ਸਫਲਤਾ,10 ਖ਼ਤਰਨਾਕ ਗੈਂਗਸਟਰ……

ਰੂਪਨਗਰ (ਜਤਿੰਦਰ ਪਾਲ ਸਿੰਘ ਕਲੇਰ) 

ਪੁਲਿਸ ਨੂੰ ਮਿਲੀ ਵੱਡੀ ਸਫਲਤਾ,10 ਖ਼ਤਰਨਾਕ ਗੈਂਗਸਟਰ ਕਾਬੂ

ਰੂਪਨਗਰ ਪੁਲਿਸ ਵਲੋਂ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰ ਕਾਬੂ (ਜੋ ਲਾਰੈਂਸ ਬਿਸ਼ਨੌਈ ਗੈਂਗ ਨਾਲ ਸਬੰਧਤ ਹਨ)

ਸੱਤ ਗੈਰ ਕਾਨੂੰਨੀ ਹਥਿਆਰ ਅਤੇ 51 ਜਿੰਦਾ ਕਾਰਤੂਸ ਬਰਾਮਦ

ਗੈਂਗਸਟਰ ਘਾਤਕ ਅਪਰਾਧਾਂ ਜਿਵੇਂ ਡਰੱਗ ਸਮਗਲਿੰਗ ’ਚ ਸ਼ਾਮਿਲ, ਇਸ ਤਰ੍ਹਾਂ ਨਸ਼ਾ ਸਮੱਗਲਰਾਂ ਦਾ ਹੋਇਆ ਖੁਲਾਸਾ- ਭੁੱਲਰ

8 ਅਗਸਤ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਗੈਂਗਸਟਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਾਰੀ ਰੱਖਦਿਆਂ ਰੂਪਨਗਰ ਪੁਲਿਸ ਵਲੋਂ ਪਿੰਡਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਜਿਨ੍ਹਾਂ ਦਾ ਸਬੰਧ ਲਾਰੈਂਸ ਬਿਸ਼ਨੌਈ ਗੈਂਗ ਨਾਲ ਹੈ ਨੂੰ ਗ੍ਰਿਫ਼ਤਾਰ ਕਰਦਿਆਂ ਸੱਤ ਗੈਰ ਕਾਨੂੰਨੀ ਹਥਿਆਰ ਅਤੇ 51 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ, ਜਿਨ੍ਹਾਂ ਦੇ ਨਾਲ ਐਸ.ਐਸ.ਪੀ.ਸੰਦੀਪ ਗਰਗ ਵੀ ਮੌਜੂਦ ਸਨ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਅਧਾਰ ’ਤੇ ਰੂਪਨਗਰ ਪੁਲਿਸ ਦੀ ਟੀਮ ਨੇ ਸੂਬੇ ਅੰਦਰ ਚੱਲ ਰਹੇ ਇਸ ਅੰਤਰ ਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਗਿਅ ਹੈ। ਉਨ੍ਹਾਂ ਕਿਹਾ ਕਿ ਇਸ ਗੈਂਗ ਦੇ ਮੁੱਖ ਸਰਗਣਾ ਦੀ ਪਰਮਿੰਦਰ ਸਿੰਘ ਉਰਫ਼ ਪਿੰਦਰੀ ਵਜੋਂ ਪਹਿਚਾਣ ਹੋਈ ਹੈ ਜੋ ਕਿ ਨੰਗਲ-ਰੂਪਨਗਰ-ਨੂਰਪੁਰ ਖੇਤਰ ਵਿੱਚ ਬਹੁਤ ਸਰਗਰਮ ਸੀ। ਸ੍ਰ.ਭੁੱਲਰ ਨੇ ਦੱਸਿਆ ਕਿ ਇਸ ਕੁਖ਼ਿਆਤ ਗੈਂਗਸਟਰ ਦੇ ਖਿਲਾਫ਼ ਪਹਿਲਾਂ ਹੀ ਰੂਪਨਗਰ, ਹਰਿਆਣਾ, ਜਲੰਧਰ ਅਤੇ ਪਟਿਆਲਾ ਦੇ ਪੁਲਿਸ ਸਟੇਸ਼ਨਾਂ ਵਿੱਚ 22 ਐਫ.ਆਈ.ਆਈ.(ਜਿਸ ਵਿੱਚ ਕਤਲ ਦੀ ਕੋਸ਼ਿਸ ਵੀ ਸਾਮਿਲ ਹੈ) ਦਰਜ ਹੋ ਚੁੱਕੀਆਂ ਹਨ।

ਸ੍ਰ.ਭੁੱਲਰ ਨੇ ਦੱਸਿਆ ਕਿ ਪਰਮਿੰਦਰ ਸਿੰਘ ਗ੍ਰਿਫ਼ਤਾਰੀ ਤੋਂ ਬੱਚਣ ਲਈ ਹਿਮਾਚਲ ਪ੍ਰਦੇਸ਼ ਵਿੱਚ ਲੁਕਿਆ ਹੋਇਆ ਸੀ ਅਤੇ ਉਥੋਂ ਵੱਖ-ਵੱਖ ਕਾਰਵਾਈਆਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਹੋਰਨਾਂ ਅਪਰਾਧਾਂ ਤੋਂ ਇਲਾਵਾ ਇਸ ਖੇਤਰ ਵਿੱਚ ਭਾਰੀ ਨਸ਼ਾ ਸਮਗਲਿੰਗ ਕਰਨ ਵਿੱਚ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਹੋਰ ਪੜਤਾਲ ਜਾਰੀ ਹੈ।

ਐਸ.ਐਸ.ਪੀ. ਸੰਦੀਪ ਗਰਗ ਨੇ ਦੱਸਿਆ ਕਿ ਪਰਮਿੰਦਰ ਤੋਂ ਇਲਾਵਾ ਪੁਲਿਸ ਵਲੋਂ ਹੋਰਨਾਂ ਗੈਂਗਸਟਰਾਂ ਜਿਸ ਵਿੱਚ ਬਲਜਿੰਦਰ ਸਿੰਘ ਉਰਫ਼ ਬਿੱਲਾ, ਗੁਰਦੀਪ ਸਿੰਘ ਉਰਫ਼ ਗੋਗੀ, ਜਸਪ੍ਰੀਤ ਸਿੰਘ ਉਰਫ਼ ਮੱਕੜ, ਗੁਰਪ੍ਰੀਤ ਸਿੰਘ ਉਰਫ਼ ਭੋਲੂ, ਇਕਬਾਲ ਮੁਹੰਮਦ, ਸੁਰਿੰਦਰ ਸਿੰਘ ਉਰਫ਼ ਛਿੰਦਾ, ਦਾਰਾ ਸਿੰਘ ਉਰਫ਼ ਦਾਰਾ, ਸੁਖਵਿੰਦਰ ਸਿੰਘ ਉਰਫ਼ ਕਾਕਾ ਅਤੇ ਰੋਬਿਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੱਤ ਗੈਰ ਕਾਨੂੰਨੀ ਹਥਿਆਰ ਜਿਸ ਵਿੱਚ ਦੋ .32 ਬੋਰ ਕੰਟਰੀ ਮੇਡ ਦੇਸੀ ਪਿਸਤੌਲ, ਦੋ ਕੰਟਰੀ ਮੇਡ ਦੇਸੀ ਪਿਸਤੌਲ .30 ਬੋਰ, ਦੋ ਕੰਟਰੀ ਮੇਲ .315 ਬੋਰ ਪਿਸਤੌਲ ਅਤੇ ਇਕ ਕੰਟਰੀ ਮੇਡ ਪਿਸਤੌਲ .12 ਬੋਰ ਦੇ ਨਾਲ 51 ਜਿੰਦਾ ਕਾਰਤੂਸ ਅਤੇ ਇਕ ਮੈਗਜੀਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਖਤਰਨਾਕ ਅਪਰਾਧੀ ਪਿੰਦਰੀ ਖਿਲਾਫ਼ 22 ਐਫ.ਆਈ.ਆਰ., ਬਲਜਿੰਦਰ ਦੇ ਖਿਲਾਫ਼ ਦੋ, ਗੁਰਪ੍ਰੀਤ, ਜਸਪ੍ਰੀਤ ਅਤੇ ਗੁਰਦੀਪ ਦੇ ਖਿਲਾਫ਼ ਇਕ-ਇਕ, ਇਕਬਾਲ ਮੁਹੰਮਦ ਦੇ ਖਿਲਾਫ਼ ਸੱਤ, ਸੁਰਿੰਦਰ ਦੇ ਖਿਲਾਫ਼ ਚਾਰ ਅਤੇ ਦਾਰਾ ਦੇ ਖਿਲਾਫ਼ 24 ਐਫ.ਆਈ.ਆਰ. ਦਰਜ ਹਨ।

 

error: copy content is like crime its probhihated