Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਲਿਸ ਨੇ ਨਜਾਇਜ ਅਸਲੇ ਅਤੇ 2 ਰੌਂਦ ਜਿੰਦਾ ਕਾਰਤੂਸ ਸਮੇਤ 1 ਦੋਸ਼ੀ ਕੀਤਾ ਕਾਬੂ

ਪੁਲਿਸ ਨੇ ਨਜਾਇਜ ਅਸਲੇ ਅਤੇ 2 ਰੌਂਦ ਜਿੰਦਾ ਕਾਰਤੂਸ ਸਮੇਤ 1 ਦੋਸ਼ੀ ਕੀਤਾ ਕਾਬੂ

ਫਗਵਾੜਾ 13 ਸਤੰਬਰ (ਲਾਲੀ)

:  ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦਿਸ਼ਾ ਨਿਰਦੇਸ਼ ਹੇਠ ਮਾੜੇ ਅਨਸਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਪੂਰਥਲਾ ਦੀ ਸਬ ਡਵੀਜਨ ਫਗਵਾੜਾ ਪੁਲਿਸ ਟੀਮ ਵੱਲੋਂ 1 ਪਿਸਟਲ 32 ਬੋਰ, 2 ਰੌਂਦ ਤੇ 1 ਮੈਗਜੀਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ l ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ ਡਵੀਜਨ ਫਗਵਾੜਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਨੰਬਰ 46 ਮਿਤੀ 04-08-2024 ਅ/ਧ 25-54-59 ਅਸਲਾ ਐਕਟ ਥਾਣਾ ਰਾਵਲਪਿੰਡੀ ਜਿਲਾ ਕਪੂਰਥਲਾ ਵਿੱਚ ਦੋਸ਼ੀ ਪ੍ਰਭਜੋਤ ਸਿੰਘ ਉਰਫ ਬਿੱਲਾ ਪੁੱਤਰ ਪਰਮਜੀਤ ਸਿੰਘ ਵਾਸੀ ਰਾਮਪੁਰ ਖਲਿਆਣ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਨੂੰ ਦੋ ਪਿਸਟਲਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦੀ ਪੁੱਛਗਿੱਛ ‘ਤੇ ਮੁਕੱਦਮੇ ਵਿੱਚ ਕੁਲਭੂਸ਼ਨ ਸੋਨੀ ਉਰਫ ਵਿਨੀ ਸੋਨੀ ਪੁੱਤਰ ਵਿਪਨ ਸੋਨੀ ਵਾਸੀ ਲਾਂਬਿਆ ਮੁਹੱਲਾ ਸਰਾਫਾਂ ਬਜਾਰ ਫਗਵਾੜਾ ਥਾਣਾ ਸਿਟੀ ਫਗਵਾੜਾ ਜ਼ਿਲ੍ਹਾ ਕਪੂਰਥਲਾ ਨੂੰ ਨਾਮਜਦ ਕੀਤਾ ਗਿਆ ਸੀ, ਜੋ ਕਿ ਪੁਲਿਸ ਦੀ ਗ੍ਰਿਫਤਾਰੀ ਤੋਂ ਬਾਹਰ ਚੱਲਿਆ ਆ ਰਿਹਾ ਸੀ ਜਿਸ ਦੀ ਗ੍ਰਿਫਤਾਰੀ ਲਈ ਉਹਨਾਂ ਦੀ ਸੁਪਵਰੀਜਨ ਹੇਠ ਅਤੇ ਸ਼੍ਰੀ ਜਸਪ੍ਰੀਤ ਸਿੰਘ ਉੱਪ ਪੁਲਿਸ ਕਪਤਾਨ ਸਬ- ਡਵੀਜਨ ਫਗਵਾੜਾ ਦੀ ਨਿਗਰਾਨੀ ਹੇਠ ਐਸ.ਆਈ ਬਿਸ਼ਮਨ ਸਾਹੀ ਇੰਚਾਰਜ ਸੀ.ਆਈ.ਏ. ਸਟਾਫ ਫਗਵਾੜਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਅਤੇ ਟੈਕਨੀਕਲੀ ਮੱਦਦ ਨਾਲ ਪੁਰਾਣੀ ਤਹਿਸੀਲ ਕਰਵਲ ਜਿਊਲਰਜ ਫਗਵਾੜਾ ਤੋਂ ਦੋਸ਼ੀ ਕੁਲਭੂਸ਼ਨ ਸੋਨੀ ਉਰਫ ਵਿਨੀ ਸੋਨੀ ਪੁਤਰ ਵਿਪਨ ਸੋਨੀ ਵਾਸੀ ਲਾਂਵਿਆ ਮੁਹੱਲਾ ਸਰਾਫਾ ਬਜਾਰ ਫਗਵਾੜਾ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ ਇੱਕ ਨਜਾਇਜ ਪਿਸਟਲ 32 ਬੋਰ ਸਮੇਤ ਦੋ ਜਿੰਦਾ ਰੌਂਦ ਬ੍ਰਾਮਦ ਹੋਣ ‘ਤੇ ਉਸ ਨੂੰ ਮੁਕੱਦਮਾ ਨੰਬਰ 46 ਮਿਤੀ 04-08- 2024 ਅ/ਧ 25-54-59 ਅਸਲਾ ਐਕਟ ਥਾਣਾ ਰਾਵਲਪਿੰਡੀ ਜ਼ਿਲ੍ਹਾ ਕਪੂਰਥਲਾ ਵਿੱਚ ਗ੍ਰਿਫਤਾਰ ਕੀਤਾ ਗਿਆ ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ, ਇਸ ਪਾਸੋਂ ਹੋਰ ਵੀ ਅਹਿਮ ਸਨਸਨੀਖੇਜ ਖੁਲਾਸੇ ਹੋਣ ਦੀ ਸੰਭਾਵਨਾ ਹੈ l