Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਪੁਲਿਸ ਨੇ ਵੱਖ-ਵੱਖ ਕੇਸਾਂ ਤਹਿਤ 7 ਦੋਸ਼ੀਆਂ ਨੂੰ ਕੀਤਾ ਕਾਬੂ 

ਪੁਲਿਸ ਨੇ ਵੱਖ-ਵੱਖ ਕੇਸਾਂ ਤਹਿਤ 7 ਦੋਸ਼ੀਆਂ ਨੂੰ ਕੀਤਾ ਕਾਬੂ 

ਦਸੂਹਾ 22 ਜਨਵਰੀ (ਚੌਧਰੀ)

: ਦਸੂਹਾ ਪੁਲਿਸ ਨੇ ਵੱਖ-ਵੱਖ ਕੇਸਾਂ ਤਹਿਤ 7 ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਭਾਨਾ ਥਾਣਾ ਗੜਦੀਵਾਲਾ, ਗੁਰਪ੍ਰੀਤ ਸਿੰਘ ਉਰਫ ਸਾਬੀ ਪੁੱਤਰ ਬਲਵਿੰਦਰ ਸਿੰਘ ਵਾਸੀ ਵਾਰਡ ਨੰ 10 ਮੁਹੱਲਾ ਕੈਥਾਂ ਥਾਣਾ ਦਸੂਹਾ,ਪਾਰਸ ਉਰਫ ਜੱਕਾ ਪੁੱਤਰ ਮਨੋਹਰ ਲਾਲ ਵਾਸੀ ਵਾਰਡ ਨੰਬਰ 13 ਨੇੜੇ ਬਾਲਮੀਕ ਮੰਦਰ ਬਾਲਮੀਕ ਮੁਹੱਲਾ ਥਾਣਾ ਦਸੂਹਾ ਜਿਲਾ ਹੁਸ਼ਿ,ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਹਰਦੀਪ ਸਿੰਘ ਵਾਸੀ ਛਾਂਗਲਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ, ਸੰਜੀਵ ਉਰਫ ਗੁੰਨੀ ਪੁੱਤਰ ਬਾਲ ਮਸੀਹ ਵਾਸੀ ਛਾਗਲਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ, ਕੁਲਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਤੇ ਗੁਰਦੀਪ ਸਿੰਘ ਵਾਸੀ ਗੁਰੂ ਤੇਗ ਬਹਾਦਰ ਕਾਲੋਨੀ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ” ਤਹਿਤ ਏ.ਐਸ.ਆਈ. ਗੁਰਬਚਨ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਰਣਜੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਭਾਨਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ ਸਿਲਵਰ ਪੇਪਰ, ਇਕ ਲਾਈਟਰ ਅਤੇ 10/- ਰੁਪਏ ਦਾ ਨੋਟ ਬ੍ਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ ।

ਇਸੇ ਤਰਾਂ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ ਤਹਿਤ ਏ.ਐਸ.ਆਈ. ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਗੁਰਪ੍ਰੀਤ ਸਿੰਘ ਉਰਫ ਸਾਬੀ ਪੁੱਤਰ ਬਲਵਿੰਦਰ ਸਿੰਘ ਵਾਸੀ ਵਾਰਡ ਨੰ 10 ਮੁਹੱਲਾ ਕੈਥਾਂ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਪਾਸੋਂ 53 ਨਸ਼ੀਲੀਆਂ ਖੁੱਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ, ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਤਿੰਨ ਮਾੜੇ ਅਨਸਰਾਂ ਜਿਹਨਾ ਖਿਲਾਫ ਵੱਖ ਧਰਾਵਾਂ ਤਹਿਤ ਮੁਕੱਦਮੇ ਦਰਜ ਸਨ। ਜਿਹਨਾ ਦੇ ਖਿਲਾਫ ਰੋਕੂ ਕਾਰਵਾਈ ਹਸਬ ਜਾਬਤਾ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਤਾਂ ਜੋ ਇਲਾਕੇ ਵਿੱਚ ਅਮਨ ਕਨੂੰਨ ਸ਼ਾਤੀ ਬਹਾਲ ਰਹਿ ਸਕੇ।ਜਿਹਨਾ ਖਿਲਾਫ ਜੇਰੇ ਧਾਰਾ 129, 170 BNSS ਤਹਿਤ ਗ੍ਰਿਫਤਾਰ ਕੀਤਾ ਗਿਆ।

ਇਸੇ ਤਰ੍ਹਾਂ ਹੀ ਏ ਐਸ ਆਈ ਰਕੇਸ਼ ਕੁਮਾਰ ਨੇ ਹੀਨਅਸ ਕੇਸ ਦੇ ਦੋਸ਼ੀ ਕੁਲਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਤੇ ਗੁਰਦੀਪ ਸਿੰਘ ਵਾਸੀ ਗੁਰੂ ਤੇਗ ਬਹਾਦਰ ਕਾਲੋਨੀ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਹੈ ਤੇ ਜਿਸ ਪਾਸੋਂ ਲਾਇਸੰਸੀ DBBL ਰਾਇਫਰ ਸਮੇਤ 01 ਜਿੰਦਾ ਰੋਦ ਅਤੇ 02 ਖਾਲੀ ਕਾਰਤੂਸਤ ਅਤੇ ਲਾਇਸੰਸ ਦੀ ਕਾਪੀ ਨੂੰ ਬਰਾਮਦ ਕੀਤਾ ਗਿਆ ਹੈ।ਜਿਸ ਤੇ ਮੁਕੱਦਮਾ ਨੰਬਰ 13 ਮਿਤੀ 19-1-26 ਅ/ਧ 109, 115(2),3 (5) BNS 25/27-54-59 Arms Act (307, 323, 34 IPC) ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ। ਜਿਸਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ।

error: copy content is like crime its probhihated