Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਪੁਲਿਸ ਨੇ ਵੱਖ ਵੱਖ ਕੇਸਾਂ ਵਿੱਚ 65 ਗ੍ਰਾਮ ਹੈਰੋਇਨ ਸਮੇਤ 3….

ਪੁਲਿਸ ਨੇ ਵੱਖ ਵੱਖ ਕੇਸਾਂ ਵਿੱਚ 65 ਗ੍ਰਾਮ ਹੈਰੋਇਨ ਸਮੇਤ 3….

ਕਾਦੀਆਂ (ਅਵਿਨਾਸ਼ ਸ਼ਰਮਾ)

ਪੁਲਿਸ ਨੇ ਵੱਖ ਵੱਖ ਕੇਸਾਂ ਵਿੱਚ 65 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰ ਕੀਤੇ ਕਾਬੂ

 15 ਸਤੰਬਰ :– ਕਾਦੀਆਂ ਪੁਲਿਸ ਵਲੋਂ 3 ਵੱਖ ਵੱਖ ਮੁਜਰਿਮਾ ਨੂੰ ਗ੍ਰਿਫਤਾਰ ਕਰਕੇ 65 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਥਾਨਾ ਕਾਦੀਆਂ ਦੇ ਐਸ. ਐਚ. ਓ ਇੰਸਪੈਕਟਰ ਸੁਖਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਐੱਸ ਐੱਸ ਪੀ ਬਟਾਲਾ ਸਤਿੰਦਰ ਸਿੰਘ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਡੀ ਐੱਸ ਪੀ ਸ੍ਰੀ ਹਰਗੋਬਿੰਦਪੁਰ ਹਰੀ ਕ੍ਰਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਥਾਣਾ ਕਾਦੀਆਂ ਦੀ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋ ਏ ਐਸ ਆਈ ਸੁਰਜੀਤ ਸਿੰਘ ਨੇ ਐਸ. ਆਈ ਸਬ ਯੂਨਿਟ ਇੰਚਾਰਜ, ਐੱਸ ਆਈ ਦਵਿੰਦਰ ਸਿੰਘ ਨੇ ਸਾਥੀ ਕਰਮਚਾਰੀਆਂ ਸਮੇਤ ਡੱਲਾ ਮੋੜ ਤੋਂ ਪਿੰਡ ਧੰਨੇ ਨੂੰ ਗਸ਼ਤ ਦੋਰਾਨ ਨਜ਼ਦੀਕ ਪੈਟਰੋਲ ਪੰਪ ਥਿੰਦ ਨਹਿਰ ਵਾਲੀ ਸਾਈਡ ਤੇ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੂੰ ਸ਼ੱਕ ਦੀ ਨਿਗਾਹ ਤੇ ਕਾਬੂ ਕਰ ਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਂ ਹਰਪ੍ਰੀਤ ਸਿੰਘ ਉਰਫ ਨਿੱਕੂ ਪੁੱਤਰ ਅਮਰਜੀਤ ਸਿੰਘ ਵਾਸੀ ਡੱਲਾ ਦੱਸਿਆ। ਤਲਾਸ਼ੀ ਲੈਣ ਤੇ ਉਸ ਪਾਸੋਂ ਪੰਦਰਾਂ ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਉਪਰੰਤ ਏ ਐੱਸ ਆਈ ਮੰਗਲ ਸਿੰਘ ਥਾਣਾ ਕਾਦੀਆਂ ਵੱਲੋਂ ਏ ਐਸ ਆਈ ਸੁਰਜੀਤ ਸਿੰਘ ਦੇ ਬਿਆਨ ਤੇ ਉਕਤ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 99 ਮਿਤੀ 14 -9 -22 ਜੁਰਮ 21. 61 .85 ਐੱਨ ਡੀ ਪੀ ਐੱਸ ਐਕਟ ਥਾਣਾ ਕਾਦੀਆਂ ਮਾਮਲਾ ਦਰਜ ਕਰਕੇ ਪੁੱਛਗਿਸ਼ ਕੀਤੀ। ਦੋਸ਼ੀ ਦੀ ਪੁੱਛਗਿੱਛ ਤੇ ਮੁਕੱਦਮੇ ਵਿੱਚ ਕਿਰਪਾਲ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮੁਰਾਦਪੁਰ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ ਵੀ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਕਿਰਪਾਲ ਸਿੰਘ ਦੀ ਪੁੱਛਗਿੱਛ ਤੇ ਅਮਿਤ ਕੁਮਾਰ ਪੁੱਤਰ ਸਾਈਂ ਦਾਸ ਵਾਸੀ ਗਲੀ ਨੰਬਰ 08 ਗੁਰੂ ਨਾਨਕ ਪੁਰਾ ਥਾਣਾ ਕੋਟ ਖਾਲਸਾ ਅੰਮ੍ਰਿਤਸਰ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ। ਅਮਿਤ ਕੁਮਾਰ ਕੋਲੋਂ ਵੀ 40 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਐਸ. ਐਚ. ਓ ਇੰਸਪੈਕਟਰ ਸੁਖਰਾਜ ਸਿੰਘ ਨੇ ਅੱਗੇ ਦੱਸਿਆ ਕਿ ਅੱਜ ਇਨ੍ਹਾਂ ਨੂੰ ਮਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਹੈ ਤਾਂ ਜੋ ਇਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। ਉਹਨਾਂ ਇਹ ਵੀ ਦੱਸਿਆ ਕਿ ਉਕਤ ਨਸ਼ਾ ਤਸਕਰਾਂ ਕੋਲੋਂ ਹੋਰ ਵਿ ਕਈ ਵੱਡੇ ਖੁਲਾਸੇ ਹੋਣ ਦੇ ਅਸਾਰ ਨਜਰ ਆ ਰਹੇ ਹਨ।

error: copy content is like crime its probhihated