Prime Punjab Times

Latest news
ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ...
ADVERTISEMENT
You are currently viewing ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡ ਬਾਹਗਾ ਤੇ ਅਰਗੋਵਾਲ ਵਿਖੇ ਨਸ਼ਿਆਂ ਖਿਲਾਫ ਸੈਮੀਨਾਰ ਕਰਵਾਇਆ

ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡ ਬਾਹਗਾ ਤੇ ਅਰਗੋਵਾਲ ਵਿਖੇ ਨਸ਼ਿਆਂ ਖਿਲਾਫ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ 2 ਮਈ (ਚੌਧਰੀ) 

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ਤੇ ਐਸ.ਐਸ.ਪੀ ਹੁਸਿਆਰਪੁਰ  ਸੰਦੀਪ ਮਲਿਕ ਜੀ ਦੀਆਂ ਹਦਾਇਤਾਂ ਮੁਤਾਬਿਕ ਅਤੇ ਡੀਐਸਪੀ ਸਬ-ਡਵੀਜਨ ਟਾਂਡਾ ਸਰਦਾਰ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਸਤਪਾਲ ਸਿੰਘ ਬਾਜਵਾ ਵਲੋਂ ਥਾਣਾ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਬਾਹਗਾ ਤੇ ਪਿੰਡ ਅਰਗੋਵਾਲ ਵਿਖੇ ਪੁਲਿਸ ਪਬਲਿਕ ਮੀਟਿੰਗ ਕਰਕੇ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫਲ ਬਣਾਉਣ ਲਈ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਐੱਸ.ਐੱਚ.ਓ.ਸਬ- ਇੰਸਪੈਕਟਰ ਸਤਪਾਲ ਸਿੰਘ ਬਾਜਵਾ ਵਲੋਂ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਿਆਂ ਦੀਆਂ ਮਾੜੀਆਂ ਅਲਾਮਤਾਂ ਨੇ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੀ ਚਪੇਟ ਵਿੱਚ ਉਨ੍ਹਾਂ ਦਾ ਭਵਿੱਖ ਬਰਦਾਰ ਕਰਨ ਵਿੱਚ ਕੋਈ ਕਸ਼ਰ ਨਹੀਂ ਛੱਡੀ।ਜਿਸ ਕਾਰਨ ਲੋਕਾਂ ਦੇ ਘਰਾਂ ਦੇ ਘਰ ਤਬਾਹ ਹੋਣ ਦੇ ਕਿਨਾਰੇ ਪੁੱਜ ਚੁੱਕੇ ਹਨ। ਸਾਨੂੰ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਅਲਾਮਤਾਂ ਤੋ ਬਚਾਉਣ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਸਿਆਂ ਦੀ ਰੋਕਥਾਮ ਲਈ ਜੰਗੀ ਪੱਧਰ ਮੁਹਿੰਮ ਚਲਾਈ ਹੈ।ਉੱਥੇ ਆਮ ਨਾਗਰਿਕ ਤੇ ਸੂਝਵਾਨ ਵਿਅਕਤੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਪਿੰਡਾਂ ਵਿੱਚ ਨਸਿਆਂ ਦੀ ਰੋਕਥਾਮ ਲਈ ਪੰਜ-ਪੰਜ ਮੈਬਰੀ ਕਮੇਟੀਆਂ ਦੀ ਗਠਨ ਕੀਤਾ ਜਾ ਰਿਹਾ ਹੈ ਤਾਂ ਕਿ ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਨਕੇਲ ਪਾਈ ਜਾ ਸਕੇ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਧੰਦਾ ਕਰਦਾ ਹੈ ਤਾਂ ਉਸਦੀ ਸੂਚਨਾ ਪੁਲੀਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।ਉਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਤਸਕਰ ਨੂੰ ਪਨਾਹ ਦਿੰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਨੇ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ਾ ਤਸਕਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਸ ਮੌਕੇ ਏਐਸਆਈ ਹਰਜਿੰਦਰ ਸਿੰਘ, ਏਐਸਆਈ ਮਦਨ ਲਾਲ, ਲੇਡੀਜ਼ ਕਾਂਸਟੇਬਲ ਸੀਮਾ ਰਾਣੀ, ਸਰਪੰਚ ਜਸਵੰਤ ਸਿੰਘ ਸੋਢੀ, ਪੰਚ ਮਨਪ੍ਰੀਤ ਸਿੰਘ, ਮਨਿੰਦਰ ਸਿੰਘ,ਬਚਿੱਤਰ ਸਿੰਘ,ਅਮਨਦੀਪ ਸਿੰਘ,ਅਵਤਾਰ ਸਿੰਘ ਤਾਰੀ, ਮਾਸਟਰ ਸਾਧੂ ਸਿੰਘ, ਹਰਦਿਆਲ ਸਿੰਘ,ਸੁੱਖਾ ਬਾਹਗਾ,ਡਾ. ਮਹਿੰਦਰ ਸਿੰਘ ਮਲਹੋਤਰਾ,ਸਰਪੰਚ ਸੁਖਵਿੰਦਰ ਸਿੰਘ,ਜਰਨੈਲ ਸਿੰਘ,ਜਸਵੀਰ ਸਿੰਘ,ਰਸਪਾਲ ਸਿੰਘ,ਦਵਿੰਦਰ ਸਿੰਘ,ਸੁੱਚਾ ਸਿੰਘ, ਜਗਦੀਪ ਸਿੰਘ,ਕਰਨੈਲ ਸਿੰਘ,ਅਮਰੀਕ ਸਿੰਘ, ਜਸਵਿੰਦਰ ਸਿੰਘ, ਰਾਜਵਿੰਦਰ ਕੌਰ, ਸਤਵਿੰਦਰ ਕੌਰ, ਸਮੇਤ ਵੱਡੀ ਗਿਣਤੀ ਪਿੰਡਾਂ ਦੇ ਵਸਨੀਕ ਹਾਜਰ ਸਨ।

error: copy content is like crime its probhihated