Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਵੱਡਾ ਐਕਸ਼ਨ

ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਤਹਿਤ ਵੱਡਾ ਐਕਸ਼ਨ

ਬਟਾਲਾ, 1 ਮਾਰਚ ( ਅਵਿਨਾਸ਼ ਸ਼ਰਮਾ)

ਐਸ ਐਸ ਪੀ, ਸੁਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ

ਐਸ.ਐਸ.ਪੀ. ਵਲੋਂ ਨਸ਼ਾ ਤਸਕਰਾਂ ਨੂੰ ਮਾੜੇ ਕਾਰੋਬਾਰ ਛੱਡਣ ਦੀ ਸਖਤ ਚੇਤਾਵਨੀ

ਨਸ਼ੇ ਤੋਂ ਕੀਤੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਨੂੰ ਕੀਤਾ ਜਾਵੇਗਾ ਅਟੈਚ

: ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਜਿਲ੍ਹੇ ਭਰ ਵਿਚ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਬਟਾਲਾ ਪੁਲਿਸ ਵੱਲੋਂ ਸ਼ਹਿਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ, ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਗਈ ਹੈ ।

ਉਨ੍ਹਾਂ ਅੱਗੇ ਦੱਸਿਆ ਕਿ ਬਟਾਲਾ ਸ਼ਹਿਰ ਵਿਖੇ ਗਾਂਧੀ ਕੈਂਪ ਸਮੇਤ ਪੁਲਿਸ ਜਿਲਾ ਬਟਾਲਾ ਦੇ ਵੱਖ ਵੱਖ ਖੇਤਰਾਂ ਵਿੱਚ ਪੁਲਿਸ ਵੱਲੋਂ ਐਸ ਪੀਜ ਤੇ ਡੀ ਐਸ ਪੀਜ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਗਈ ਹੈ।

ਐਸ.ਐਸ.ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਸ਼ੇ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਗਈ ਹੈ, ਜਿਸ ਤਹਿਤ ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਮਾੜੇ ਕਾਰੋਬਾਰ ਛੱਡਕੇ ਸਮਾਜ ਦੀ ਮੁੱਖ ਧਾਰਾ ਵਿਚ ਪਰਤ ਆਉਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਬੀਤੇ ਦੋ ਮਹੀਨਿਆਂ ਵਿਚ 40 ਨਸ਼ਾ ਵੇਚਣ ਵਾਲਿਆਂ ਵਿਰੁੱਧ ਪਰਚੇ ਦਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਦੇ ਵਿਰੁੱਧ, ਮੁਹਿੰਮ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗੀ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਖੁਦ ਅਗਵਾਈ ਕਰਦਿਆਂ ਐਸ.ਐਸ.ਪੀ. ਨੇ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਇੰਨਫੋਰਸਮੈਂਟ, ਪ੍ਰੀਵੈਨਸ਼ਨ ਤੇ ਰੀਹੈਬਲੀਟੇਸ਼ਨ ਦੀ ਨੀਤੀ ਤਹਿਤ ਸਿਵਲ ਪ੍ਰਸ਼ਾਸ਼ਨ, ਪੁਲਿਸ, ਸਿਹਤ,ਸਿੱਖਿਆ ਤੇ ਹੋਰ ਵਿਭਾਗਾਂ ਵਲੋਂ ਮਿਲਕੇ ਨਸ਼ੇ ਦੀ ਮਾਰ ਝੱਲ ਰਹੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ।

ਐਸ. ਐਸ.ਪੀ ਨੇ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਵਲੋਂ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਗਈਆਂ ਜਾਇਦਾਦਾਂ ਨੂੰ ਕੁਰਕ ਕਰਨ ਲਈ ਕਾਰਵਾਈ ਵਿਚ ਤੇਜੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਅਟੈਚ ਕਰਕੇ ਕੁਰਕ ਕਰਨ ਦੀ ਕਾਰਵਾਈ ਵਿਚ ਤੇਜੀ ਲਿਆਂਦੀ ਜਾ ਰਹੀ ਹੈ।

ਇਸ ਮੌਕੇ ਡੀ.ਐਸ.ਪੀ (ਸਿਟੀ) ਸੰਜੀਵ ਕੁਮਾਰ, ਐਸ.ਐਚ.ਓ ਗੁਰਦੇਵ ਸਮੇਤ ਵੱਖ ਵੱਖ ਅਧਿਕਾਰੀ ਤੇ ਪੁਲਿਸ ਫੋਰਸ ਮੌਜੂਦ ਸੀ।

ਕੈਪਸ਼ਨ – ਬਟਾਲਾ ਵਿਖੇ ਪੁਲਿਸ ਵੱਲੋਂ “ ਯੁੱਧ ਨਸ਼ਿਆਂ ਦੇ ਵਿਰੁੱਧ “ ਆਪਰੇਸ਼ਨ ਤਹਿਤ ਜਾਂਚ ਕਰ ਰਹੇ ਪੁਲਿਸ ਅਧਿਕਾਰੀ ।

error: copy content is like crime its probhihated