Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਰੀ ਦੇ ਸਾਮਾਨ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਚੋਰੀ ਦੇ ਸਾਮਾਨ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਹੁਸ਼ਿਆਰਪੁਰ ( ਤਰਸੇਮ ਦੀਵਾਨਾ )

ਚੋਰੀ ਦੇ ਸਾਮਾਨ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

10 ਅਕਤੂਬਰ : ਥਾਣਾ ਸਿਟੀ ਹੁਸ਼ਿਆਰਪੁਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸਐਚਓ ਦੇਸ ਰਾਜ ਨੇ ਦੱਸਿਆ ਕਿ ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਤੇ ਪਲਵਿੰਦਰ ਸਿੰਘ ਪੀਪੀਐਸ ਦੀ ਅਗਵਾਈ ਹੇਠ ਥਾਣਾ ਸਿਟੀ ਦੀ ਪੁਲਸ ਨੇ ਇਕ ਵਿਅਕਤੀ ਸਾਗ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਦੀਪ ਨਗਰ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਐਸਐਚਓ ਦੇਸਰਾਜ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਕੋਈ ਵਿਅਕਤੀ ਜੋ ਚੋਰੀਆਂ ਕਰਨ ਦਾ ਆਦੀ ਹੈ,ਚੋਰੀ ਦੇ ਸਾਮਾਨ ਸਮੇਤ ਰੇਲਵੇ ਸਟੇਸ਼ਨ ਤੋਂ ਫ਼ਗਵਾੜਾ ਰੋਡ ਵੱਲ ਨੂੰ ਜਾ ਰਿਹਾ ਹੈ ਜਿਸ ਤੇ ਕਾਰਵਾਈ ਕਰਦਿਆਂ ਏਐਸਆਈ ਦੀਪੰਕਰ ਸਿੰਘ ਨੇ ਪੁਲਸ ਪਾਰਟੀ ਸਮੇਤ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਕਤ ਵਿਅਕਤੀ ਕੋਲ ਮੌਜੂਦ ਪਲਾਸਟਿਕ ਦੇ ਬੋਰੇ ਦੀ ਤਲਾਸ਼ੀ ਲਈ ਤੇ ਉਸ ਵਿੱਚੋਂ ਪਾਣੀ ਵਾਲੀਆਂ ਟੂਟੀਆਂ ਬਰਾਮਦ ਹੋਈਆਂ ਜਿਸ ਤੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਨੰਬਰ 260 ਧਾਰਾ 379,411 ਆਈ ਪੀ ਸੀ ਤਹਿਤ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਕੈਪਸ਼ਨ : ਪੁਲੀਸ ਵੱਲੋਂ ਕਾਬੂ ਕੀਤਾ ਗਿਆ ਵਿਅਕਤੀ ਅਤੇ ਬਰਾਮਦ ਸਾਮਾਨ ਦੇ ਨਾਲ ਥਾਣਾ ਸਿਟੀ ਹੁਸ਼ਿਆਰਪੁਰ ਦਾ ਐਸਐਚਓ ਦੇਸ ਰਾਜ ਅਤੇ ਪੁਲੀਸ ਪਾਰਟੀ।