Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੜ੍ਹਦੀਵਾਲਾ..49 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ..49 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਯੋਗੇਸ਼ ਗੁਪਤਾ)

9 ਮਾਰਚ : 49 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਨੌਜਵਾਨ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਉਰਫ ਬਿੱਟੂ ਪੁੱਤਰ ਗੁਰਦੀਪ ਸਿੰਘ ਵਾਸੀ ਸੋਤਲਾ ਥਾਣਾ ਹਰਿਆਣਾ ਵਜੋਂ ਹੋਈ ਹੈ।

ਪੁਲਿਸ FIR ਮੁਤਾਬਿਕ ਐਸ.ਆਈ ਸਤਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਬਾ-ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਗੋਂਦਪੁਰ ਮੋੜ ਮੋਜੂਦ ਸੀ ਤਾਂ ਇੱਕ ਮੋਨਾ ਨੌਜਵਾਨ ਕੱਚੇ ਰਸਤੇ ਵੱਲੋ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਵੱਲ ਨੂੰ ਮੁੜਨ ਲੱਗਾ। ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਮਨਜੀਤ ਸਿੰਘ ਉਰਫ ਬਿੱਟੂ ਪੁੱਤਰ ਗੁਰਦੀਪ ਸਿੰਘ ਵਾਸੀ ਸੋਤਲਾ ਥਾਣਾ ਹਰਿਆਣਾ ਦੱਸਿਆ। ਜਿਸ ਨੇ ਆਪਣੀ ਪਹਿਨੇ ਹੋਏ ਲੋਅਰ ਪਜਾਮਾ ਰੰਗ ਕਾਲਾ ਦੀ ਸੱਜੀ ਜੇਬ ਵਿੱਚੋਂ ਇੱਕ ਵਜਨਦਾਰ ਮੋਮੀ ਲਿਫਾਫਾ ਕੱਡ ਕੇ ਸਾਈਡ ਵੱਲ ਸੁੱਟ ਦਿੱਤਾ। ਜਿਸ ਨੂੰ ਖੋਲ ਕੇ ਚੈਕ ਕਰਨ ਪਰ ਉਸ ਵਿੱਚ 49 ਗ੍ਰਾਮ ਨਸ਼ੀਲਾ ਪਦਾਰਥ ਬਰਮਾਦ ਹੋਇਆ।ਜਿਸਤੇ ਮੁਕੱਦਮਾ ਦਰਜ ਕੀਤਾ ਗਿਆ।