Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing 92 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ 

92 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ 

ਗੜਸ਼ੰਕਰ / ਹੁਸ਼ਿਆਰਪੁਰ (ਬਿਊਰੋ) 

92 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ 

3 ਅਕਤੂਬਰ : 92 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਵਿਅਕਤੀ ਨੂੰ ਗੜਸ਼ੰਕਰ ਪੁਲਿਸ ਨੇ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਏ.ਐਸ.ਆਈ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਈਵੇਟ ਕਾਰ ਬਾ ਸਿਲਸਿਲਾ ਗਸ਼ਤ ਦੇ ਸੰਬੰਧ ਵਿੱਚ ਬੀਨੇਵਾਲ ਤੋ ਨੈਨਵਾ ਸਾਇਡ ਨੂੰ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਪਿੰਡ ਨੈਨਵਾ ਕੋਲ ਪੁੱਜੀ ਤਾ ਪਿੰਡ ਨੈਨਵਾ ਸਾਇਡ ਤੋ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਯਕਦਮ ਪਿੱਛੇ ਨੂੰ ਮੁੜਨ ਲੱਗਾ ਤਾ ਜਿਸਨੂੰ ਮਨ ਏ.ਐਸ ਆਈ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਅਜੇ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਨੈਨਵਾ ਥਾਣਾ ਗੜਸ਼ੰਕਰ ਜਿਲਾ ਹੁਸਿਆਰਪੁਰ ਦੱਸਿਆਂ ਜਿਸਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਅਮਲ ਵਿੱਚ ਲਿਆਦੀ ਜਿਸਦੀ ਪਹਿਣੀ ਹੋਈ ਕੈਪਰੀ ਦੀ ਖੱਬੀ ਜੇਬ ਵਿੱਚੋ ਇੱਕ ਮੋਮੀ ਲਿਫਾਫਾ ਵਜਦਾਰ ਬ੍ਰਾਮਦ ਹੋਇਆ ਜਿਸਨੂੰ ਖੋਲ ਕੇ ਚੈਕ ਕਰਨ ਤੇ ਉਸ ਵਿੱਚੋ 47 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਜਿਸਤੇ ਮੁਕੱਦਮਾ ਦਰਜ ਕੀਤਾ ਗਿਆ ।

ਇਸੇ ਤਰਾਂ ਐਸ.ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਦੇ ਬਾ ਸਵਾਰੀ ਪ੍ਰਾਈਵੇਟ ਕਾਰ ਬਾ ਸਿਲਸਿਲਾ ਗਸ਼ਤ ਦੇ ਸੰਬੰਧ ਵਿੱਚ ਪੁਲ ਨਹਿਰ ਰਾਵਲਪਿੰਡੀ ਰੋਡ ਗੜਸ਼ੰਕਰ ਮੌਜੂਦ ਸੀ ਤਾ ਗੜਸ਼ੰਕਰ ਸਾਇਡ ਤੋ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਯਕਦਮ ਪਿੱਛੇ ਨੂੰ ਮੁੜਨ ਲੱਗਾ ਤਾ ਜਿਸਨੂੰ ਮਨ ਐਸ ਆਈ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਜਗਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਵਾਰਡ ਨੰ:8 ਗੜਸ਼ੰਕਰ ਥਾਣਾ ਗੜਸ਼ੰਕਰ ਜਿਲਾ ਹੁਸਿਆਰਪੁਰ ਦੱਸਿਆ ਜਿਸਦੀ ਤਲਾਸ਼ੀ ਹਸਬ ਜਾਬਤਾ ਅਨੁਸਾਰ ਅਮਲ ਵਿੱਚ ਲਿਆਦੀ ਜਿਸਦੀ ਪਹਿਣੀ ਹੋਈ ਲੋਅਰ ਦੀ ਸੱਜੀ ਜੇ ਵਿੱਚੋ ਇੱਕ ਮੋਮੀ ਲਿਫਾਫਾ ਵਜਨਦਾਰ ਬ੍ਰਾਮਦ ਹੋਇਆ ਜਿਸਨੂੰ ਖੋਲ ਕੇ ਚੈਕ ਕਰਨ ਤੇ ਉਸ ਵਿੱਚੋ 45 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ ।