Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਪੁਲਿਸ ਲਾਈਨ ਹੁਸ਼ਿਆਰਪੁਰ ’ਚ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ : ਏ.ਡੀ.ਸੀ ਰਾਹੁਲ ਚਾਬਾ

ਪੁਲਿਸ ਲਾਈਨ ਹੁਸ਼ਿਆਰਪੁਰ ’ਚ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ : ਏ.ਡੀ.ਸੀ ਰਾਹੁਲ ਚਾਬਾ

ਹੁਸ਼ਿਆਰਪੁਰ, 16 ਜਨਵਰੀ (ਬਿਊਰੋ) 
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਹਿਰਾਉਣਗੇ ਰਾਸ਼ਟਰੀ ਝੰਡਾ
ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਕਿਹਾ, ਅਧਿਕਾਰੀ ਅਤੇ ਕਰਮਚਾਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਡਿਊਟੀ
: ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿੱਚ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਤੈਅ ਸਮੇਂ ਵਿਚ ਪੂਰੀ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਅਤੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਸਬੰਧੀ ਯੋਗ ਪ੍ਰਬੰਧਾਂ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਇੰਤਜ਼ਾਮ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਇਸ ਦੌਰਾਨ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਮੈਡੀਕਲ ਟੀਮ ਤਾਇਨਾਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਵੱਖ-ਵੱਖ ਵਿਭਾਗਾਂ ਵਲੋਂ ਵੀ ਜਾਗਰੂਕਤਾ ਝਾਕੀਆਂ ਕੱਢੀਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਇਸ ਮਹੱਤਵਪੂਰਨ ਦਿਵਸ ’ਤੇ ਵਿਲੱਖਣ ਪ੍ਰਾਪਤੀਆਂ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਸ ਦੇ ਲਈ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਲਿਸਟਾਂ ਸਮੇਂ ’ਤੇ ਸਬੰਧਤ ਦਫ਼ਤਰ ਵਿੱਚ ਪਹੁੰਚਾਉਣ। ਉਨ੍ਹਾਂ ਨੇ ਸਮਾਗਮ ਸਥਾਨ ’ਤੇ ਸਾਫ-ਸਫਾਈ, ਪੀਣ ਵਾਲੇ ਪਾਣੀ,  ਆਰਜ਼ੀ ਪਖਾਨੇ, ਬਿਜਲੀ ਕਨੈਕਸ਼ਨ, ਬੈਂਡ, ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਇਨਾਮਾਂ ਦੀ ਵੰਡ, ਪ੍ਰਸੰਸਾ ਪੱਤਰਾਂ ਦੀ ਵੰਡ, ਪੰਡਾਲ ਦੀ ਸਜਾਵਟ, ਰਿਹਰਸਲਾਂ ਆਦਿ ਵੱਖ-ਵੱਖ ਕੰਮਾਂ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਪੁਲਿਸ, ਐਨ.ਸੀ.ਸੀ, ਸਕਾਊਟਸ ਐਂਡ ਗਾਈਡਜ਼ ਦੀਆਂ ਟੁਕੜੀਆਂ ਨੁੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਅਭਿਆਸ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ।
ਰਾਹੁਲ ਚਾਬਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਮਾਸ ਪੀ.ਟੀ ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ, ਜਿਸ ਦੇ ਲਈ ਹੁਣ ਤੋਂ ਇਹ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ ਦੀ ਚੋਣ ਕਰ ਲਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਨੂੰ ਯਾਦਗਾਰੀ ਬਣਾਇਆ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।