Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਪੁਲਿਸ ਲਾਈਨ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਪੁਲਿਸ ਲਾਈਨ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਹੁਸ਼ਿਆਰਪੁਰ, 21 ਅਕਤੂਬਰ (ਬਿਊਰੋ) 

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸਮੇਤ ਅਧਿਕਾਰੀਆਂ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦਾਂ ਨੂੰ ਕੀਤਾ ਨਮਨ

: ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਰੱਖੇ ਯਾਦਗਾਰੀ ਸਮਾਗਮ ਦੌਰਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ਼ਹਾਦਤ ਦੇਣ ਵਾਲੇ ਪੁਲਿਸ ਵਿਭਾਗ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਜ਼ਿਲਾ ਪੁਲੀਸ ਮੁਖੀ ਸੁਰੇਂਦਰ ਲਾਂਬਾ ਸਮੇਤ ਵੱਖ-ਵੱਖ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਯਾਦ ਕੀਤਾ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਕਦੇ ਵੀ ਦੇਣਾ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਦੇਸ਼ ਦ ਸ਼ਹੀਦਾਂ ਨੂੰ ਸਿਜਦਾ ਕਰਦਾ ਹੈ। ਇਸ ਮੌਕੇ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਵਿਸਾਰਿਆ ਨਹੀ ਜਾ ਸਕਦਾ ਅਤੇ ਜਿਲਾ ਪੁਲਿਸ ਹਮੇਸ਼ਾ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਜਿਲਾ ਪੁਲਿਸ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਵੱਲੋਂ ਪਿਛਲੇ ਸਾਲ ਆਪਣੀ ਡਿਊਟੀ ਨਿਭਾਉੰਦਿਆਂ ਸ਼ਹੀਦੀ ਪਾਈ ਗਈ ਜਿਸ ਨੂੰ ਜਿਲਾ ਪੁਲਿਸ ਵੱਲੋਂ ਨਮਨ ਹੈ ਅਤੇ ਜਿਲਾ ਪੁਲਿਸ ਨੂੰ ਇਨ੍ਹਾਂ ਸ਼ਹੀਦਾਂ ‘ਤੇ ਪੂਰਾ ਗਰਵ ਹੈ। ਇਸ ਮੋਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤੇ ਗਏ।

ਕੈਪਸ਼ਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਪੁਲਿਸ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਅਤੇ ਐਸ. ਐਸ. ਪੀ. ਸੁਰੇਂਦਰ ਲਾਂਬਾ ਸ਼ਹੀਦਾਂ ਨੂੰ ਨਮਨ ਕਰਦੇ ਹੋਏ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸੁਰੇਂਦਰ ਲਾਂਬਾ  ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ।

error: copy content is like crime its probhihated