Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਪੁਲਿਸ ਦੀ ਵੱਡੀ ਕਾਰਵਾਈ,2 ਪਿਸਟਲ,ਜਿੰਦਾ ਰੌਂਦ,ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ; ਮੁੱਖ ਆਰੋਪੀ ਫਰਾਰ

ਪੁਲਿਸ ਦੀ ਵੱਡੀ ਕਾਰਵਾਈ,2 ਪਿਸਟਲ,ਜਿੰਦਾ ਰੌਂਦ,ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ; ਮੁੱਖ ਆਰੋਪੀ ਫਰਾਰ

ਬਟਾਲਾ(ਅਵਿਨਾਸ਼ ਸ਼ਰਮਾ)

: ਕਿਲਾ ਲਾਲ ਸਿੰਘ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਹਥਿਆਰਾਂ, ਨਸ਼ੇ ਅਤੇ ਡਰੱਗ ਮਨੀ ਸਮੇਤ ਇੱਕ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਐਸਐਸਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਥਾਣਾ ਕਿਲਾ ਲਾਲ ਸਿੰਘ ਦੇ ਮੁਖੀ ਪ੍ਰਭਜੋਤ ਸਿੰਘ ਦੀ ਅਗਵਾਈ ਵਿੱਚ ਏਐਸਆਈ ਮੰਗਲ ਸਿੰਘ ਵੱਲੋਂ ਪਿੰਡ ਚੰਦੂਮਾਝਾ ਨੇੜੇ ਗਸ਼ਤ ਕੀਤੀ ਜਾ ਰਹੀ ਸੀ।

ਇਸ ਦੌਰਾਨ ਐਨਡੀਪੀਐਸ ਐਕਟ ਅਧੀਨ ਨਾਮਜ਼ਦ ਦੋਸ਼ੀ ਪਰਮਵੀਰ ਸਿੰਘ ਉਰਫ ਨਾਨਕ ਆਪਣੇ ਸਾਥੀ ਨਾਲ ਕਾਰ ਵਿੱਚ ਬੈਠਾ ਹੋਇਆ ਮਿਲਿਆ। ਪੁਲਿਸ ਪਾਰਟੀ ਨੂੰ ਦੇਖ ਕੇ ਮੁੱਖ ਆਰੋਪੀ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਉਸਦੇ ਸਾਥੀ ਸੁੰਦਰ ਸਿੰਘ ਨੂੰ ਕਾਬੂ ਕਰ ਲਿਆ ਗਿਆ।

ਤਲਾਸ਼ੀ ਦੌਰਾਨ ਕਾਰ ਦੇ ਡੈਸ਼ਬੋਰਡ ਵਿੱਚੋਂ 1 ਪਿਸਟਲ (30 PX-5 Strpm) ਸਮੇਤ 10 ਜਿੰਦਾ ਰੌਂਦ ਬਰਾਮਦ ਹੋਏ। ਇਸਦੇ ਨਾਲ ਹੀ ਗ੍ਰਿਫ਼ਤਾਰ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ 1 ਪਿਸਟਲ (9 MM GLOCK), 5 ਜਿੰਦਾ ਰੌਂਦ, 28 ਗ੍ਰਾਮ ਹੈਰੋਇਨ ਅਤੇ 6500 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ।

ਪੁਲਿਸ ਵੱਲੋਂ ਆਰੋਪੀ ਸੁੰਦਰ ਸਿੰਘ ਖ਼ਿਲਾਫ਼ NDPS ਐਕਟ ਦੀਆਂ ਧਾਰਾਵਾਂ 25/54/59 ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਡੀਐਸਪੀ ਲਲਿਤ ਕੁਮਾਰ ਨੇ ਇਹ ਵੀ ਦੱਸਿਆ ਕਿ ਫਰਾਰ ਮੁੱਖ ਆਰੋਪੀ ਪਰਮਵੀਰ ਸਿੰਘ ਦੇ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ 12 ਮਾਮਲੇ ਦਰਜ ਹਨ, ਜਦਕਿ ਗ੍ਰਿਫ਼ਤਾਰ ਆਰੋਪੀ ਸੁੰਦਰ ਸਿੰਘ ਖ਼ਿਲਾਫ਼ ਵੀ 4 ਕੇਸ ਦਰਜ ਹਨ। ਫਰਾਰ ਆਰੋਪੀ ਦੀ ਤਲਾਸ਼ ਜਾਰੀ ਹੈ ਅਤੇ ਉਸਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

error: copy content is like crime its probhihated